ਜ਼ਿਲੇ੍ਹ ਵਿਚ ਬੀਤੀ ਸ਼ਾਮ ਤੱਕ 18098 ਮੀਟਰਕ ਟਨ ਕਣਕ ਦੀ ਕੀਤੀ ਖਰੀਦ-ਡੀ ਐਫ ਐਸ ਸੀ
2.12 ਕਰੋੜ ਰੁਪਏ ਦੀ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਅਦਾਇਗੀ
ਜ਼ਿਲ੍ਹਾ ਅੰਮ੍ਰਿਤਸਰ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਪ੍ਰਕਿਰਿਆ ਲਈ ਬਾਰਦਾਨੇ ਦੀ ਕੋਈ ਕਮੀ ਨਹੀਂ

ਅੰਮ੍ਰਿਤਸਰ, 20 ਅਪ੍ਰੈਲ :ਜ਼ਿਲ੍ਹਾ ਅੰਮ੍ਰਿਤਸਰ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਅਤੇ ਖਰੀਦ ਪ੍ਰਕਿਰਿਆ ਵਿਚ ਕਾਫੀ ਤੇਜ਼ੀ ਆ ਗਈ ਹੈ ਅਤੇ ਬੀਤੀ ਸ਼ਾਮ ਤੱਕ ਮੰਡੀਆਂ ਵਿਚ 33324 ਮੀਟਿਰਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿਚੋਂ ਵੱਖ ਵੱਖ ਏਜ਼ਸੀਆਂ ਵਲੋ ਹੁਣ ਤੱਕ 18098 ਮੀਟਿਰਕ ਟਨ ਦੀ ਖਰੀਦ ਕਰਕੇ ਕਿਸਾਨਾਂ ਨੂੰ 2.12 ਕਰੋੜ ਰੁਪਏ ਦੀ ਅਦਾਇਗੀ ਵੀ ਕਰ ਦਿੱਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ਼੍ਰੀ ਰਿਸ਼ੀ ਰਾਜ ਮਹਿਰਾ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਨੇ ਦੱਸਿਆ ਕਿ ਮੰਡੀਆਂ ਵਿੱਚ ਕਣਕ ਦੀ ਖਰੀਦ ਪ੍ਰਕਿਰਿਆ ਲਈ ਬਾਰਦਾਨੇ ਦੀ ਕੋਈ ਕਮੀ ਨਹੀਂ ਹੈ ਅਤੇ ਸਾਰੀਆਂ ਖਰੀਦ ਏਜੰਸੀਆਂ ਵਲੋ ਨਿਰਵਿਘਨ ਕਣਕ ਦੀ ਖਰੀਦ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਵਿਚ 7 ਲੱਖ ਮੀਟਰਕ ਟਨ ਕਣਕ ਮੰਡੀਆਂ ਵਿਚ ਆਉਣ ਦੀ ਸੰਭਾਵਨਾ ਹੈ,ਜਿਸ ਅਨੁਸਾਰ ਬਾਰਦਾਨੇ ਦਾ ਪ੍ਰਬੰਧ ਕੀਤਾ ਜਾ ਚੁੱਕਾ ਹੈ।
ਸ੍ਰੀ ਮਹਿਰਾ ਨੇ ਦੱਸਿਆ ਕਿ ਪਨਗਰੇਨ ਏਜੰਸੀ ਵਲੋਂ 9303 ਮੀਟਰਿਕ ਟਨ, ਮਾਰਕਫੈਡ ਏਜੰਸੀ ਵਲੋਂ 3634 ਮੀਟਰਿਕ ਟਨ, ਪਨਸਪ ਏਜੰਸੀ ਵਲੋਂ 2215 ਮੀਟਰਿਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵਲੋਂ 990 ਮੀਟਰਿਕ ਟਨ ਅਤੇ ਐਫ.ਸੀ.ਆਈ ਏਜੰਸੀ ਵਲੋਂ 1956 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।
ਉਹਨਾਂ ਦੱਸਿਆ ਕਿ ਮਿੱਥੇ ਗਏ ਟੀਚੇ ਅਨੁਸਾਰ ਹੁਣ ਤੱਕ ਲੱਗਭੱਗ 33 ਹਜ਼ਾਰ ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਹਨਾਂ ਕਿਹਾ ਕਿ ਪਿਛਲੇ ਦਿਨੀਂ ਮੀਂਹ ਕਾਰਨ ਕਣਕ ਦੀ ਖਰੀਦ ਅਤੇ ਚੁਕਾਈ ਕਰਨ ਦੀ ਗਤੀ ਧੀਮੀ ਹੋਈ ਸੀ, ਜੋ ਕਿ ਅੱਜ ਤੋਂ ਨਾਰਮਲ ਹੋ ਗਈ ਹੈ। ਉਨਾਂ ਕਿਹਾ ਕਿ ਹੁਣ ਤੱਕ ਖਰੀਦ ਕੀਤੀ ਗਈ ਫਸਲ ਦੀ ਲੱਗਭੱਗ 13 ਕਰੋੜ ਰੁਪਏ ਦੀ ਰਾਸ਼ੀ ਖਰੀਦ ਏਜੰਸੀਆਂ ਦੀ ਬਕਾਇਆ ਸੀ, ਜਿਸ ਵਿੱਚੋਂ ਲੱਗਭੱਗ 2 ਕਰੋੜ ਰੁਪਏ ਦੀ ਰਾਸ਼ੀ ਦੀ ਅਦਾਇਗੀ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ। ਉਹਨਾਂ ਕਿਹਾ ਖਰੀਦ ਕੀਤੀ ਗਈ ਫਸਲ ਦੀ ਬਕਾਇਆ ਅਦਾਇਗੀ ਵੀ ਕਿਸਾਨਾਂ ਨੂੰ ਜਲਦੀ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਸਬੰਧਿਤ ਏਜੰਸੀਆਂ ਨੂੰ ਕਿਸਾਨਾਂ ਦੀ ਖਰੀਦ ਕੀਤੀ ਗਈ ਫਸਲ ਦੀ ਅਦਾਇਗੀ 48 ਘੰਟਿਆਂ ਕਰਨੀ ਯਕੀਨੀ ਬਣਾਉਣ ਲਈ ਆਦੇਸ਼ ਦਿੱਤੇ ਗਏ ਹਨ।






















