ਨਵਾਂਸ਼ਹਿਰ, 29 ਜੂਨ : ਜ਼ਿਲਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਡਾ. ਸ਼ੇਨਾ ਅਗਰਵਾਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਜ਼ਿਲੇ ਵਿਚ ਕੋਈ ਵਿਅਕਤੀ/ਸੰਸਥਾ ਸਰਕਾਰੀ/ਪੰਚਾਇਤੀ ਜਗਾ ’ਤੇ ਕੋਈ ਗੇਟ ਨਹੀਂ ਉਸਾਰੇਗਾ। ਜੇਕਰ ਅਜਿਹਾ ਕੋਈ ਯਾਦਗਾਰੀ ਗੇਟ ਉਸਾਰਨਾ ਹੋਵੇ ਤਾ ਪਹਿਲਾਂ ਸਬੰਧਤ ਵਿਭਾਗ ਤੋਂ ਪ੍ਰਵਾਨਗੀ ਲੈਣ ਉਪਰੰਤ ਹੀ ਮਨਜ਼ੂਰੀ ਦਫ਼ਤਰ ਜ਼ਿਲਾ ਮੈਜਿਸਟ੍ਰੇਟ ਤੋਂ ਲਈ ਜਾਵੇ। ਜਾਰੀ ਹੁਕਮਾਂ ਵਿਚ ਜ਼ਿਲਾ ਮੈਜਿਸਟ੍ਰੇਟ ਨੇ ਕਿਹਾ ਹੈ ਕਿ ਉਨਾਂ ਦੇ ਧਿਆਨ ਵਿਚ ਆਇਆ ਹੈ ਕਿ ਪਿੰਡਾਂ ਵਿਚ ਲੋਕ ਆਪਣੇ ਕਿਸੇ ਨਜ਼ਦੀਕੀ ਰਿਸ਼ਤੇਦਾਰ ਦੀ ਯਾਦ ਵਿਚ ਯਾਦਗਾਰੀ ਗੇਟ ਸਰਕਾਰੀ/ਪੰਚਾਇਤ ਦੀ ਜਗਾ ’ਤੇ ਬਿਨਾਂ ਕਿਸੇ ਵੀ ਮਨਜ਼ੂਰੀ ਲਏ ਅਤੇ ਬਿਨਾਂ ਕਿਸੇ ਸਮਰੱਥ ਵਿਭਾਗ ਤੋਂ ਪਾਸ ਕਰਵਾਏ ਆਪਣੀ ਮਨ ਮਰਜ਼ੀ ਨਾਲ ਬਣਾ ਲੈਂਦੇ ਹਨ। ਇਸ ਤਰਾਂ ਨਾਲ ਜਿਥੇ ਸਰਕਾਰੀ ਜਗਾ ’ਤੇ ਨਜਾਇਜ਼ ਕਬਜ਼ਾ ਕਰ ਲਿਆ ਜਾਂਦਾ ਹੈ, ਉਥੇ ਇਸ ਤਰਾਂ ਬਣਾਏ ਗਏ ਗੇਟਾਂ ਦੇ ਡਿਗਣ ਦਾ ਖ਼ਤਰਾ ਵੀ ਹਰ ਵੇਲੇ ਬਣਿਆ ਰਹਿੰਦਾ ਹੈ, ਜਿਸ ਨਾਲ ਜਾਨੀ/ਮਾਲੀ ਨੁਕਸਾਨ ਹੋਣ ਦਾ ਵੀ ਡਰ ਬਣਿਆ ਰਹਿੰਦਾ ਹੈ। ਇਸ ਲਈ ਜ਼ਿਲੇ ਵਿਚ ਇਸ ਤਰਾਂ ਦੇ ਗੇਟ ਉਸਾਰਨ ’ਤੇ ਪਾਬੰਦੀ ਲਗਾਈ ਜਾਣੀ ਜ਼ਰੂਰੀ ਹੈ। ਇਹ ਹੁਕਮ 16 ਅਗਸਤ 2021 ਤੱਕ ਲਾਗੂ ਰਹਿਣਗੇ।
Jalandhar: ਪੁਲਿਸ ਤੇ ਜੱਗੂ ਭਗਵਾਨਪੁਰੀਆ ਦੇ ਗੁਰਗਿਆਂ ਵਿਚਾਲੇ ਮੁਠਭੇੜ
Jalandhar: ਪੁਲਿਸ ਤੇ ਜੱਗੂ ਭਗਵਾਨਪੁਰੀਆ ਦੇ ਗੁਰਗਿਆਂ ਵਿਚਾਲੇ ਮੁਠਭੇੜ ਜੱਗੂ ਭਗਵਾਨਪੁਰੀਆ ਗੈਂਗ ਦੇ ਤਿੰਨ ਬਦਮਾਸ਼ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ ਚੰਡੀਗੜ੍ਹ...