ਜ਼ਿਲੇ ਵਿਚ 1.10 ਲੱਖ ਲੋਕਾਂ ਨੇ ਲਗਵਾਈ ਕੋਰੋਨਾ ਵੈਕਸੀਨ-ਸੋਨੀ
ਆਕਸੀਜਨ ਦੇ ਬਫਰ ਸਟਾਕ ਨੂੰ ਬਣਾਇਆ ਜਾਵੇ ਯਕੀਨੀ
ਰਾਜ ਵਿਚ ਰੋਜ਼ਾਨਾ ਹੋ ਰਹੇ ਹਨ 35 ਹਜਾਰ ਤੋ ਵੱਧ ਕੋਰੋਨਾ ਦੇ ਟੈਸਟ
ਰਾਜ ਵਿਚ ਹੁਣ ਤੱਕ ਹੋਏ 4817738 ਕਰੋਨਾ ਦੇ ਟੈਸਟ
ਕੇਦਰ ਪੰਜਾਬ ਦੇ ਕਿਸਾਨਾਂ ਨੂੰ ਕਰ ਰਿਹਾ ਹੈ ਬਦਨਾਮ
ਕੋਵਿਡ-19 ਮਹਾਮਾਰੀ ਨੂੰ ਲੈ ਕੇ ਕੀਤੀ ਰੀਵਿਊ ਮੀਟਿੰਗ

ਅੰਮ੍ਰਿਤਸਰ 3 ਅਪੈ੍ਰਲ (ਵਿਸ਼ਵ ਵਾਰਤਾ)-ਪੰਜਾਬ ਦੇ ਤਿੰਨੇ ਮੈਡੀਕਲਾਂ ਕਾਲਜਾਂ ਵਿਚ ਰੋਜਾਨਾ 35 ਹਜ਼ਾਰ ਤੋ ਵੱਧ ਕਰੋਨਾ ਦੇ ਟੈਸਟ ਕੀਤੇ ਜਾ ਰਹੇ ਹਨ ਅਤੇ ਤਿੰਨਾਂ ਮੈਡੀਕਲ ਕਾਲਜਾਂ ਵਿਚ 4000 ਤੋ ਵਧੇਰੇ ਬੈਡ ਹਨ ਅਤੇ 1500 ਬੈਡ ਕੋਰੋਨਾ ਮਰੀਜ਼ਾ ਲਈ ਰਾਖਵੇ ਰੱਖੋ ਹੋਏ ਹਨ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਨੇ ਅੱਜ ਸਰਕਟ ਹਾਊਸ ਵਿਖੇ ਕਰੋਨਾ ਮਹਾਮਾਰੀ ਨੂੰ ਲੈ ਕੇ ਕੀਤੀ ਗਈ ਰੀਵਿਊ ਮੀਟਿੰਗ ਦੋਰਾਨ ਕੀਤਾ। ਇਸ ਮੀਟਿੰਗ ਵਿਚ ਸ: ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ, ਡਾ: ਸੁਖਚੈਨ ਸਿੰਘ ਗਿੱਲ ਪੁਲਸ ਕਮਿਸ਼ਨਰ, ਡਾ: ਚਰਨਜੀਤ ਸਿੰਘ ਸਿਵਲ ਸਰਜਨ,ਡਾ: ਰਾਜੀਵ ਦੇਵਗਨ ਪ੍ਰਿੰਸੀਪਲ ਮੈਡੀਕਲ ਕਾਲਜ ਅੰਮ੍ਰਿਤਸਰ, ਸ਼੍ਰੀ ਸੰਦੀਪ ਰਿਸ਼ੀ ਵਧੀਕ ਕਮਿਸ਼ਨਰ ਨਗਰ ਨਿਗਮ, ਡਾ: ਅਮਰਜੀਤ ਸਿੰਘ ਸਹਾਇਕ ਸਿਵਲ ਸਰਜਨ,ਡਾ: ਮਦਨ ਮੋਹਨ ਤੋ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਮੀਟਿੰਗ ਦੋਰਾਨ ਕਰੋਨਾ ਮਹਾਮਾਰੀ ਸਬੰਧੀ ਜਾਣਕਾਰੀ ਲੈਦੇ ਹੋਏ ਸ਼੍ਰੀ ਸੋਨੀ ਨੇ ਦੱਸਿਆ ਕਿ ਤਿੰਨਾਂ ਮੈਡੀਕਲ ਕਾਲਜਾਂ ਵਿਚ 35 ਫੀਸਦੀ ਦੇ ਕਰੀਬ ਬੈਡਾਂ ਕਰੋਨਾ ਮਰੀਜ਼ਾ ਦਾ ਇਲਾਜ ਚਲ ਰਿਹਾ ਹੈ ਅਤੇ 65 ਫੀਸਦੀ ਦੇ ਕਰੀਬ ਬੈਡ ਖਾਲੀ ਪਏ ਹੋਏ ਹਨ।ਉਨ੍ਹਾਂ ਦੱਸਿਆ ਕਿ ਪੰਜਾਬ ਵਿਚ ਹੁਣ ਤੱਕ ਕੁਲ 4817738 ਕਰੋਨਾ ਦੇ ਟੈਸਟ ਕੀਤੇ ਜਾ ਚੁੱਕੇ ਹਨ,ਜਿੰਨ੍ਹਾਂ ਵਿਚੋ 146360 ਮਰੀਜ਼ ਪਾਜਟਿਵ ਪਾਏ ਗਏ ਹਨ ਅਤੇ 2119 ਵਿਅਕਤੀਆਂ ਦੀ ਮੌਤ ਹੋਈ ਹੈ। ਉਨ੍ਹਾਂ ਦੱਸਿਆ ਕਿ ਕਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਨੂੰ ਲੈ ਕੇ ਸਾਰੇ ਹਸਪਤਾਲਾਂ ਵਿਚ ਬੁਨਿਆਦੀ ਢਾਂਚਾ ਵਿਕਸਤ ਕੀਤਾ ਜਾ ਚੁੱਕਾ ਹੈ । ਸ਼੍ਰੀ ਸੋਨੀ ਨੇ ਦੱਸਿਆ ਕਿ ਜ਼ਿਲੇ੍ਹ ਵਿਚ ਰੋਜ਼ਾਨਾਂ 5000 ਤੋ ਜਿਆਦਾ ਦੇ ਕਰੀਬ ਟੈਸਟ ਕੀਤੇ ਜਾ ਰਹੇ ਹਨ ਅਤੇ ਜ਼ਿਲੇ ਦੇ 1.10 ਲੱਖ ਲੋਕਾਂ ਨੇ ਕਰੋਨਾ ਦੀ ਵੈਕਸੀਨ ਲਗਵਾ ਲਈ ਹੈ। ਸ਼੍ਰੀ ਸੋਨੀ ਨੇ ਸਬੰਧਤ ਸਿਹਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰੀ ਹਸਪਤਾਲਾਂ ਵਿਚ ਆਕਸੀਜਨ ਦੇ ਬਫਰ ਸਟਾਕ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਕਿਸੇ ਵੀ ਆਪਾਤਕਾਲੀਨ ਸਥਿਤੀ ਦਾ ਮੁਕਾਬਲਾ ਕੀਤਾ ਜਾ ਸਕੇ। ਉਨ੍ਹਾਂ ਸਿਹਤ ਅਧਿਕਾਰੀਆਂ ਨੂੰ ਕਿਹਾ ਕਿ ਕੋਰੋਨਾਂ ਦੀ ਸੈਪ ਲੰਗ ਨੂੰ ਵਧਾਇਆ ਜਾਵੇ । ਸ਼੍ਰੀ ਸੋਨੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਿਹਤ ਵਿਭਾਗ ਵਲੋ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ।
ਪੈ੍ਰਸ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸ਼੍ਰੀ ਸੋਨੀ ਨੇ ਕਿਹਾ ਕਿ ਕੁਝ ਰਾਜਨੀਤਿਕ ਦਲਾਂ ਵਲੋ ਲੋਕਾਂ ਦਾ ਧਿਆਨ ਨਾ ਰੱਖਦੇ ਹੋਏ ਵੀ ਰੈਲੀਆਂ ਕੀਤੀਆਂ ਜਾ ਰਹੀਆਂ ਹਨ, ਜੋ ਕਿ ਬਹੁਤ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਇੰਨ੍ਹਾਂ ਰੈਲੀਆਂ ਤੇ ਰੋਕ ਲਗਾਉਣ ਲਈ ਮੁੱਖ ਮੰਤਰੀ ਪੰਜਾਬ ਨਾਲ ਗੱਲਬਾਤ ਕਰਨਗੇ। ਇਕ ਹੋਰ ਸਵਾਲ ਦੇ ਜਵਾਬ ਵਿਚ ਸ਼੍ਰੀ ਸੋਨੀ ਨੇ ਕਿਹਾ ਕਿ ਕੇਦਰ ਸਰਕਾਰ ਵਲੋ ਪ੍ਰਵਾਸੀ ਮਜ਼ਦੂਰਾਂ ਸਬੰਧੀ ਲਿਖੇ ਪੱਤਰ ਵਿਚ ਕੇਦਰ ਜਾਨਬੂਝ ਕੇ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰ ਰਿਹਾ ਹੈ ਤਾਂ ਜੇ ਕਿਸਾਨੀ ਅੰਦੋਲਨ ਨੂੰ ਕਮਜੋਰ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਮਜ਼ਬੂਤੀ ਨਾਲ ਕਿਸਾਨਾਂ ਤੇ ਆੜਤੀਆਂ ਦੇ ਨਾਲ ਖੜੀ ਹੈ।
ਮੀਟਿੰਗ ਦੋਰਾਨ ਡਿਪਟੀ ਕਮਿਸ਼ਨਰ ਸ: ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਪ੍ਰਸਾਸ਼ਨ ਵਲੋ ਲਗਾਤਾਰ ਲੋਕਾਂ ਨੂੰ ਮਾਸਕ ਪਾਉਣ ਲਈ ਕਿਹਾ ਜਾ ਰਿਹਾ ਹੈ ਅਤੇ ਹੈਰੀਟੇਜ ਸਟਰੀਟ ਵਿਖੇ ਆ ਰਹੇ ਲੋਕਾਂ ਨੂੰ ਵੀ ਮਾਸਕ ਪਾਉਣ ਲਈ ਪੇ੍ਰਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਵੱਖ ਵੱਖ ਵਿਭਾਗਾਂ ਵਿਚ ਜਿਥੇ ਮੁਲਾਜ਼ਮਾਂ ਦੀ ਗਿਣਤੀ ਜਿਆਦਾ ਹੈ ਉਥੇ ਮੋਬਾਇਲ ਵੈਨਾਂ ਭੇਜ ਕੇ ਮੁਲਾਜ਼ਮਾਂ ਨੂੰ ਕਰੋਨਾ ਦਾ ਟੀਕਾ ਲਗਾਇਆ ਜਾ ਰਿਹਾ ਹੈ।






















