• Latest
  • Trending
ਜ਼ਿਲ੍ਹਾ/ਤਹਿਸੀਲ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰਾਂ ਦੀ ਭਰਤੀ ਪ੍ਰਕਿਰਿਆ ਜਲਦ ਸ਼ੁਰੂ ਕੀਤੀ ਜਾਵੇਗੀ: ਡਾ. ਬਲਜੀਤ ਕੌਰ

ਜ਼ਿਲ੍ਹਾ/ਤਹਿਸੀਲ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰਾਂ ਦੀ ਭਰਤੀ ਪ੍ਰਕਿਰਿਆ ਜਲਦ ਸ਼ੁਰੂ ਕੀਤੀ ਜਾਵੇਗੀ: ਡਾ. ਬਲਜੀਤ ਕੌਰ

2 years ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

4 hours ago
ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਵੱਲੋਂ ਪੰਜਾਬ ਕੋਲਡ ਸਟੋਰੇਜ ਮਾਲਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ

ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਵੱਲੋਂ ਪੰਜਾਬ ਕੋਲਡ ਸਟੋਰੇਜ ਮਾਲਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ

5 hours ago
ਗੈਂਗਸਟਰਾਂ ‘ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ

5 hours ago
ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

5 hours ago
ਵਿਜੀਲੈਂਸ ਬਿਊਰੋ ਵੱਲੋਂ 4,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਅਤੇ ਉਸ ਦਾ ਏਜੰਟ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 4,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਅਤੇ ਉਸ ਦਾ ਏਜੰਟ ਰੰਗੇ ਹੱਥੀਂ ਕਾਬੂ

6 hours ago
ਮੁੱਖ ਮੰਤਰੀ ਵੱਲੋਂ ਸ੍ਰੀਨਗਰ ਵਿੱਚ 30.35 ਕਰੋੜ ਰੁਪਏ ਦੇ ਖੇਡ ਬੁਨਿਆਦੀ ਢਾਂਚੇ ਦਾ ਉਦਘਾਟਨ 

ਮੁੱਖ ਮੰਤਰੀ ਵੱਲੋਂ ਸ੍ਰੀਨਗਰ ਵਿੱਚ 30.35 ਕਰੋੜ ਰੁਪਏ ਦੇ ਖੇਡ ਬੁਨਿਆਦੀ ਢਾਂਚੇ ਦਾ ਉਦਘਾਟਨ 

6 hours ago
ਅਸਾਮ ਰਾਈਫਲਜ਼ ਨੇ ਤ੍ਰਿਪੁਰਾ ਵਿੱਚ 1.74 ਕਰੋੜ ਰੁਪਏ ਦੀ ਕੀਮਤ ਦਾ ਗਾਂਜਾ ਕੀਤਾ ਜ਼ਬਤ 

ਅਸਾਮ ਰਾਈਫਲਜ਼ ਨੇ ਤ੍ਰਿਪੁਰਾ ਵਿੱਚ 1.74 ਕਰੋੜ ਰੁਪਏ ਦੀ ਕੀਮਤ ਦਾ ਗਾਂਜਾ ਕੀਤਾ ਜ਼ਬਤ 

6 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

7 hours ago
ਖਣਨ ਵਿਭਾਗ ਵੱਲੋਂ ਦੋ ਥਾਈਂ ਗ਼ੈਰ-ਕਾਨੂੰਨੀ ਮਾਈਨਿੰਗ ਦਾ ਪਰਦਾਫ਼ਾਸ਼: ਬਰਿੰਦਰ ਕੁਮਾਰ ਗੋਇਲ

ਖਣਨ ਵਿਭਾਗ ਵੱਲੋਂ ਦੋ ਥਾਈਂ ਗ਼ੈਰ-ਕਾਨੂੰਨੀ ਮਾਈਨਿੰਗ ਦਾ ਪਰਦਾਫ਼ਾਸ਼: ਬਰਿੰਦਰ ਕੁਮਾਰ ਗੋਇਲ

7 hours ago
ਭਾਰਤ ਦੀ ਪਹਿਲੀ ਸਵਦੇਸ਼ੀ HPV ਵੈਕਸੀਨ ਨੂੰ WHO ਤੋਂ ਪ੍ਰੀ-ਕੁਆਲੀਫਿਕੇਸ਼ਨ ਮਿਲੀ

ਭਾਰਤ ਦੀ ਪਹਿਲੀ ਸਵਦੇਸ਼ੀ HPV ਵੈਕਸੀਨ ਨੂੰ WHO ਤੋਂ ਪ੍ਰੀ-ਕੁਆਲੀਫਿਕੇਸ਼ਨ ਮਿਲੀ

8 hours ago
ਭਾਰਤ ਨੇ ਸ਼੍ਰੀਲੰਕਾ ਨੂੰ ਸੌਂਪੀ ਐਂਟੀ-ਟਿਊਬਰਕਿਉਲੋਸਿਸ ਦਵਾਈਆਂ ਦੀ ਖੇਪ 

ਭਾਰਤ ਨੇ ਸ਼੍ਰੀਲੰਕਾ ਨੂੰ ਸੌਂਪੀ ਐਂਟੀ-ਟਿਊਬਰਕਿਉਲੋਸਿਸ ਦਵਾਈਆਂ ਦੀ ਖੇਪ 

8 hours ago
ਰਵਨੀਤ ਬਿੱਟੂ ਤੋਂ ਬਾਅਦ ਦੂਜੇ ਸਿੱਖ ਮੰਤਰੀ ਹਰਦੀਪ ਪੁਰੀ ਦੀ ਵੀ ਮੋਦੀ ਕੈਬਨਿਟ ‘ਚੋਂ ਛੁੱਟੀ ਤੈਅ ; ਨਹੀਂ ਕੀਤਾ ਗਿਆ ਰਾਜ ਸਭਾ ਲਈ ਨਾਮਜ਼ਦ

ਰਵਨੀਤ ਬਿੱਟੂ ਤੋਂ ਬਾਅਦ ਦੂਜੇ ਸਿੱਖ ਮੰਤਰੀ ਹਰਦੀਪ ਪੁਰੀ ਦੀ ਵੀ ਮੋਦੀ ਕੈਬਨਿਟ ‘ਚੋਂ ਛੁੱਟੀ ਤੈਅ ; ਨਹੀਂ ਕੀਤਾ ਗਿਆ ਰਾਜ ਸਭਾ ਲਈ ਨਾਮਜ਼ਦ

9 hours ago
Hindi News
English News
Thursday, October 8, 2026
No Result
View All Result
25 °c
Chandigarh
27 ° Thu
25 ° Fri
25 ° Sat
25 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜ਼ਿਲ੍ਹਾ/ਤਹਿਸੀਲ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰਾਂ ਦੀ ਭਰਤੀ ਪ੍ਰਕਿਰਿਆ ਜਲਦ ਸ਼ੁਰੂ ਕੀਤੀ ਜਾਵੇਗੀ: ਡਾ. ਬਲਜੀਤ ਕੌਰ

July 17, 2024
in ਖਬਰਾਂ
ਜ਼ਿਲ੍ਹਾ/ਤਹਿਸੀਲ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰਾਂ ਦੀ ਭਰਤੀ ਪ੍ਰਕਿਰਿਆ ਜਲਦ ਸ਼ੁਰੂ ਕੀਤੀ ਜਾਵੇਗੀ: ਡਾ. ਬਲਜੀਤ ਕੌਰ

ਜ਼ਿਲ੍ਹਾ/ਤਹਿਸੀਲ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰਾਂ ਦੀ ਭਰਤੀ ਪ੍ਰਕਿਰਿਆ ਜਲਦ ਸ਼ੁਰੂ ਕੀਤੀ ਜਾਵੇਗੀ: ਡਾ. ਬਲਜੀਤ ਕੌਰ

ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ/ਤਹਿਸੀਲ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰਾਂ ਨੂੰ ਇੱਕ ਮਹੀਨੇ ਅੰਦਰ ਜਾਗਰੂਕਤਾ ਕੈਂਪ ਲਗਾਉਣ ਦੇ ਦਿੱਤੇ ਨਿਰਦੇਸ਼

ਕਿਹਾ, ਅਸ਼ੀਰਵਾਦ ਸਕੀਮ ਤਹਿਤ 27011 ਲਾਭਪਾਤਰੀਆਂ ਨੂੰ 137.75 ਕਰੋੜ ਰੁਪਏ ਜਾਰੀ

ਪੰਜਾਬ ਸਰਕਾਰ ਡਾ. ਬੀ.ਆਰ ਅੰਬੇਦਕਰ ਭਵਨਾਂ ਦੇ ਰੱਖ ਰਖਾਅ ਲਈ ਸੁਸਾਇਟੀਆਂ ਬਣਾਏਗੀ

ਆਦਰਸ਼ ਗ੍ਰਾਮ ਯੋਜਨਾ ਤਹਿਤ ਵਧੀਕ ਡਿਪਟੀ ਕਮਿਸ਼ਨਰਾਂ ਨਾਲ ਰਾਬਤਾ ਕਰਕੇ ਕਾਰਵਾਈ ਕੀਤੀ ਜਾਵੇ

ਚੰਡੀਗੜ੍ਹ, 17 ਜੁਲਾਈ (ਵਿਸ਼ਵ ਵਾਰਤਾ):- ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੀ ਮਜ਼ਬੂਤੀ ਲਈ ਜ਼ਿਲ੍ਹਾ/ਤਹਿਸੀਲ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ ਦੀ ਭਰਤੀ ਸਬੰਧੀ ਪ੍ਰਕਿਰਿਆ ਜਲਦ ਸ਼ੁਰੂ ਕੀਤੀ ਜਾਵੇਗੀ। ਇਹ ਜਾਣਕਾਰੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਸਬੰਧੀ ਮੁੱਖ ਦਫ਼ਤਰ ਦੇ ਅਧਿਕਾਰੀਆਂ ਅਤੇ ਸੂਬੇ ਦੇ ਸਮੂਹ ਜ਼ਿਲ੍ਹਾ/ਤਹਿਸੀਲ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ ਨਾਲ ਪੰਜਾਬ ਭਵਨ ਵਿਖੇ ਬੁੱਧਵਾਰ ਨੂੰ ਹੋਈ ਸਮੀਖਿਆ ਮੀਟਿੰਗ ਦੌਰਾਨ ਦਿੱਤੀ।

ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ/ਤਹਿਸੀਲ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰਾਂ ਨੂੰ ਇੱਕ ਮਹੀਨੇ ਅੰਦਰ ਜਾਗਰੂਕਤਾ ਕੈਂਪ ਲਗਾਉਣ ਦੇ ਨਿਰਦੇਸ਼ ਦਿੱਤੇ। ਉਹਨਾਂ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਜਨਵਰੀ 2024 ਤੱਕ 20 ਜ਼ਿਲ੍ਹਿਆਂ ਦੇ ਅਨੁਸੂਚਿਤ ਜਾਤੀਆਂ ਦੇ 18699 ਲਾਭਪਾਤਰੀਆਂ ਨੂੰ 95.36 ਕਰੋੜ ਰੁਪਏ ਅਤੇ ਪੱਛੜੀਆਂ ਸ਼੍ਰੇਣੀਆਂ ਦੇ 8312 ਲਾਭਪਾਤਰੀਆਂ ਨੂੰ 42.39 ਕਰੋੜ ਵੰਡੇ ਗਏ ਹਨ। ਉਹਨਾਂ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਹੁਣ 27011 ਲਾਭਪਾਤਰੀਆਂ ਨੂੰ 137.75 ਕਰੋੜ ਵੰਡੇ ਗਏ ਹਨ।

ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਡਾ. ਬੀ.ਆਰ ਅੰਬੇਦਕਰ ਭਵਨਾਂ ਦੇ ਬਿਹਤਰ ਰੱਖ ਰਖਾਅ ਲਈ ਸੁਸਇਟੀਆਂ ਬਣਾਏਗੀ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਆਦਰਸ਼ ਗ੍ਰਾਮ ਯੋਜਨਾ ਤਹਿਤ ਸੂਬੇ ਦੇ ਵਧੀਕ ਡਿਪਟੀ ਕਮਿਸ਼ਨਰਾਂ ਨਾਲ ਰਾਬਤਾ ਕਰਕੇ ਕਾਰਵਾਈ ਕੀਤੀ ਜਾਵੇ। ਉਨ੍ਹਾਂ ਵੱਖ-ਵੱਖ ਸਕੀਮਾਂ ਅਧੀਨ ਬਕਾਇਆ ਪਏ ਫੰਡਾਂ ਨੂੰ ਖਰਚਣ ਉਪਰੰਤ ਰਿਪੋਰਟ 15 ਦਿਨਾਂ ਅੰਦਰ ਮੁੱਖ ਦਫ਼ਤਰ ਭੇਜਣ ਦੇ ਹੁਕਮ ਦਿੱਤੇ।

ਸਮਾਜਿਕ ਨਿਆਂ ਮੰਤਰੀ ਵੱਲੋਂ ਵੱਖ-ਵੱਖ ਮੁੱਦਿਆਂ ਸਿਵਲ ਅਧਿਕਾਰਾਂ ਦੀ ਸੁਰੱਖਿਆ ਐਕਟ 1955 ਤਹਿਤ ਛੂਤਛਾਤ ਦੂਰ ਕਰਨ ਅਤੇ ਅੱਤਿਆਚਾਰ ਰੋਕਥਾਮ ਐਕਟ 1989 ਤਹਿਤ ਪੀੜ੍ਹਤਾਂ ਨੂੰ ਮੁਆਵਜਾ ਦੇਣ ਦੀ ਸਕੀਮ, ਆਸ਼ੀਰਵਾਦ ਸਕੀਮ, ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ, ਜਾਅਲੀ ਜਾਤੀ ਸਰਟੀਫਿਕੇਟਾਂ ਸਬੰਧੀ, ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ, ਪ੍ਰਧਾਨ ਮੰਤਰੀ ਅਨੁਸੂਚਿਤ ਜਾਤੀ ਅਭਿਉਦੈ ਯੋਜਨਾ, ਜ਼ਿਲ੍ਹਾ ਪੱਧਰ ਤੇ ਉਸਾਰੇ ਜਾ ਰਹੇ ਡਾ. ਬੀ.ਆਰ ਅੰਬੇਦਕਰ ਭਵਨਾਂ ਦੀ ਉਸਾਰੀ, ਸਟੈਨੋਗ੍ਰਾਫੀ ਸਕੀਮ ਸਬੰਧੀ ਵਿਸਥਾਰ ਪੂਰਵਕ ਵਿਚਾਰ ਵਟਾਂਦਰਾ ਕੀਤਾ ਗਿਆ।

ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਫਾਰ ਐਸ.ਸੀ. ਸਕੀਮ ਦਾ ਲਾਭ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਤੱਕ ਪਹੁੰਚਾਉਣ ਲਈ ਜ਼ਿਲ੍ਹਾ/ਤਹਿਸੀਲ ਸਮਾਜਿਕ ਨਿਆਂ ਅਤੇ ਅਧਿਕਾਰਤਾ ਨੂੰ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਉਦੇਸ਼ ਅਨੁਸੂਚਿਤ ਜਾਤੀ ਤੇ ਪੱਛੜੇ ਵਰਗਾਂ ਦੇ ਨੌਜਵਾਨਾਂ ਦੀ ਸਮਾਜਿਕ ਤੇ ਆਰਥਿਕ ਸਥਿਤੀ ਵਿੱਚ ਸੁਧਾਰ ਲਿਆਉਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਅਨੁਸੂਚਿਤ ਜਾਤੀ ਅਤੇ ਆਰਥਿਕ ਤੌਰ ‘ਤੇ ਪੱਛੜੇ ਵਰਗਾਂ ਦੇ ਲੋਕਾਂ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ।

ਮੰਤਰੀ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਵੱਖ-ਵੱਖ ਸਕੀਮਾਂ ਸਬੰਧੀ ਪ੍ਰਾਪਤ ਹੋਏ ਫੰਡਾਂ ਨੂੰ ਖਰਚ ਕਰਨ ਉਪਰੰਤ ਰਿਪੋਰਟਾਂ 15 ਦਿਨਾਂ ਦੇ ਅੰਦਰ-ਅੰਦਰ ਮੁੱਖ ਦਫ਼ਤਰ ਨੂੰ ਭੇਜਣ ਦੇ ਆਦੇਸ਼ ਦਿੱਤੇ ਹਨ। ਇਸ ਤੋਂ ਇਲਾਵਾ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਲਾਭਪਾਤਰੀਆਂ ਨੂੰ ਸਮੇਂ ਸਿਰ ਮੁਹੱਈਆ ਕਰਵਾਇਆ ਜਾਣਾ ਯਕੀਨੀ ਬਣਾਇਆ ਜਾਵੇ।

ਇਸ ਮੌਕੇ ਮੀਟਿੰਗ ਵਿੱਚ ਵਧੀਕ ਮੁੱਖ ਸਕੱਤਰ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਡੀ.ਕੇ. ਤਿਵਾੜੀ, ਡਾਇਰੈਕਟਰ ਅੰਮ੍ਰਿਤ ਸਿੰਘ, ਡਾਇਰੈਕਟਰ-ਕਮ- ਸੰਯੁਕਤ ਸਕੱਤਰ ਰਾਜ ਬਹਾਦਰ ਸਿੰਘ ਅਤੇ ਡਿਪਟੀ ਡਾਇਰੈਕਟਰ ਰਵਿੰਦਰਪਾਲ ਸਿੰਘ, ਹਰਪਾਲ ਸਿੰਘ, ਸੁਖਸਾਗਰ ਸਿੰਘ ਅਤੇ ਅਸ਼ੀਸ ਕਥੂਰੀਆ ਵਿਸ਼ੇਸ਼ ਤੌਰ ‘ਤੇ ਹਾਜਰ ਸਨ।

Tags: BREAKING NEWSPUNJABpunjab newsWEB PORTALWISHAVWARTA.INਡਾ.ਬਲਜੀਤ ਕੌਰ
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 7, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 7 ਅਕਤੂਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਵੱਲੋਂ ਪੰਜਾਬ ਕੋਲਡ ਸਟੋਰੇਜ ਮਾਲਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ

ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਵੱਲੋਂ ਪੰਜਾਬ ਕੋਲਡ ਸਟੋਰੇਜ ਮਾਲਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ

by Ankit
October 7, 2026
0

ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਵੱਲੋਂ ਪੰਜਾਬ ਕੋਲਡ ਸਟੋਰੇਜ ਮਾਲਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ ਸੂਬਾ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ...

ਗੈਂਗਸਟਰਾਂ ‘ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ

by Ankit
October 7, 2026
0

ਗੈਂਗਸਟਰਾਂ 'ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ — ਪੁਲਿਸ ਟੀਮਾਂ ਨੇ 226 ਵਿਅਕਤੀਆਂ...

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

by Ankit
October 7, 2026
0

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ ਵਿਦੇਸ਼ੀ ਹਥਿਆਰ ਤਸਕਰਾਂ ਨਾਲ ਜੁੜੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 7, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 7 ਅਕਤੂਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

Most Popular

INS ਮੈਸੂਰ Exercise Samudra Laksamana ਵਿੱਚ ਹਿੱਸਾ ਲੈਣ ਲਈ ਮਲੇਸ਼ੀਆ ਪਹੁੰਚਿਆ

INS ਮੈਸੂਰ Exercise Samudra Laksamana ਵਿੱਚ ਹਿੱਸਾ ਲੈਣ ਲਈ ਮਲੇਸ਼ੀਆ ਪਹੁੰਚਿਆ

by Navjot
4 weeks ago
0

INS ਮੈਸੂਰ Exercise Samudra Laksamana ਵਿੱਚ ਹਿੱਸਾ ਲੈਣ ਲਈ ਮਲੇਸ਼ੀਆ ਪਹੁੰਚਿਆ ਕੁਆਲਾਲੰਪੁਰ, 9 ਸਤੰਬਰ (ਵਿਸ਼ਵ ਵਾਰਤਾ) ਸਮੁੰਦਰੀ ਸਹਿਯੋਗ ਨੂੰ ਮਜ਼ਬੂਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 