ਜ਼ਿਲ੍ਹਾ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਰਵਿੰਦਰ ਪਾਲ ਸਿੰਘ ਸੰਧੂ ਆਏ ਕੋਰੋਨਾ ਦੀ ਚਪੇਟ ’ਚ
ਚੰਡੀਗੜ੍ਹ, 14ਮਈ(ਵਿਸ਼ਵ ਵਾਰਤਾ)- ਜ਼ਿਲ੍ਹਾ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਰਵਿੰਦਰ ਪਾਲ ਸਿੰਘ ਸੰਧੂ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ।ਜਾਣਕਾਰੀ ਮਿਲੀ ਹੈ ਕਿ ਦੋ ਦਿਨ ਪਹਿਲਾਂ ਉਹਨਾਂ ਦੀ ਮਾਤਾ ਦੀ ਵੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਸੀ, ਜਿਹਨਾਂ ਦਾ ਬਠਿੰਡਾ ਦੇ ਨਿੱਜੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।