ਪਟਿਆਲਾ, 1 ਮਈ (ਵਿਸ਼ਵ ਵਾਰਤਾ ) -ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਪਟਿਆਲਾ ਜ਼ਿਲ੍ਹੇ ਦੀ ਹਦੂਦ ਅੰਦਰ ਲਾਗੂ ਕਰਫਿਊ ਅਤੇ ਪੰਜਾਬ ਸਰਕਾਰ ਵੱਲੋਂ ਐਪੀਡੈਮਿਕ ਡੀਸੀਜ਼ ਐਕਟ 1897 ਅਧੀਨ ਜਾਰੀ ਦਿਸ਼ਾ ਨਿਰਦੇਸ਼ਾਂ ਸਮੇਤ ਡਿਜ਼ਾਸਟਰ ਮੈਨੇਜਮੈਂਟ ਐਕਟ 2005 ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ-ਵੱਖ ਸਰਕਾਰੀ ਇਮਾਰਤਾਂ ਨੂੰ ਕਵਾਰੰਟਾਈਨ ਸੈਂਟਰ ਬਣਾਇਆ ਗਿਆ ਹੈ।
ਇਸ ਤਹਿਤ ਅੱਜ ਇੱਕ ਹੋਰ ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪਟਿਆਲਾ ਸ੍ਰੀ ਕੁਮਾਰ ਅਮਿਤ ਨੇ ਐਪੀਡੈਮਿਕ ਡੀਸੀਜ਼ ਐਕਟ 1897 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਅਤੇ ਡਿਜ਼ਾਸਟਰ ਮੈਨੇਜਮੈਂਟ ਐਕਟ 2005 ਤਹਿਤ ਕੋਰੋਨਾਵਾਇਰਸ ਦੀ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਜ਼ਿਲ੍ਹਾ ਪਟਿਆਲਾ ਵਿੱਚ ਪੈਂਦੇ ਸਾਰੇ ਸੀਨੀਅਰ ਸੈਕੰਡਰੀ, ਮਿਡਲ, ਪ੍ਰਾਇਮਰੀ ਸਕੂਲਾਂ ਨੂੰ ਅਗਲੇ ਹੁਕਮਾਂ ਤੱਕ ਕਵਾਰੰਟਾਈਨ ਸੈਂਟਰ ਘੋਸ਼ਿਤ ਕੀਤਾ ਹੈ। ਇਨ੍ਹਾਂ ਸਕੂਲਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਸਕੂਲਾਂ ਵਿੱਚ ਲੋੜੀਂਦੀਆਂ ਜਰੂਰੀ ਸੁਵਿਧਾਵਾਂ ਦੇਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਦੇਣਗੇ।
18 ਨਵੰਬਰ ਨੂੰ ਸਬ-ਡਵੀਜਨ ਬਟਾਲਾ ਵਿਖੇ ਲੋਕਲ ਛੁੱਟੀ
18 ਨਵੰਬਰ ਨੂੰ ਸਬ-ਡਵੀਜਨ ਬਟਾਲਾ ਵਿਖੇ ਲੋਕਲ ਛੁੱਟੀ ਗੁਰਦਾਸਪੁਰ 16 ਨਵੰਬਰ 2026 (ਵਿਸ਼ਵ ਵਾਰਤਾ): ਅਦਿੱਤਿਆ ਉੱਪਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ...





















