ਪਹਿਲੇ ਦਿਨ 25 ਨੌਜੁਆਨਾਂ ਦੀ ਕੀਤੀ ਗਈ ਆਨਲਾਈਨ ਕੌਂਸਲਿੰਗ
ਨਵਾਂਸ਼ਹਿਰ, 3 ਜੁਲਾਈ (ਵਿਸ਼ਵ ਵਾਰਤਾ)-
ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਚੇਅਰਪਰਸਨ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੀ ਪਹਿਲਕਦਮੀ ’ਤੇ ਅੱਜ ਡੀ ਬੀ ਈ ਈ ਅਤੇ ਜੀ ਓ ਜੀਜ਼ ਵੱਲੋਂ ਕੋਵਿਡ-19 ਦੀ ਮਹਾਂਮਾਰੀ ਕਰਕੇ ਘਰਾਂ ਵਿੱਚ ਵਿਹਲੇ ਬੈਠੇ ਨੌਜਵਾਨਾਂ ਨੂੰ ਰੋਜ਼ਗਾਰ ਅਵਸਰਾਂ ਅਤੇ ਜ਼ਿਲ੍ਹਾ ਪੱਧਰ ’ਤੇ ਮਹਿਕਮੇ ਵੱਲੋਂ ਵੱਖ-ਵੱਖ ਚਲਾਈਆ ਜਾ ਰਹੀਆਂ ਸਕੀਮਾਂ ਦੀ ਜਾਣਕਾਰੀ ਦੇਣ ਲਈ ਵੈਬੀਨਾਰ ਮਾਧਿਅਮ ਰਾਹੀਂ ਆਨਲਾਈਨ ਰਜਿਸਟ੍ਰੇਸ਼ਨ ਤੇ ਆਨਲਾਈਨ ਕੌਂਸਲਿੰਗ ਦੇਣ ਦਾ ਨਿਵੇਕਲਾ ਉਪਰਾਲਾ ਪਿੰਡ ਦੌਲਤਪੁਰ ਤੋਂ ਆਰੰਭ ਕੀਤਾ ਗਿਆ।
ਡੀ ਬੀ ਈ ਈ ਦੇ ਮੁਖ ਕਾਰਜਕਾਰੀ ਅਧਿਕਾਰੀ ਅਦਿਤਿਆ ਉੱਪਲ ਏ ਡੀ ਸੀ (ਜ) ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੈਬੀਨਾਰ ਵਿੱਚ 30 ਦੇ ਕਰੀਬ ਨੌਜੁਆਨਾਂ ਨੇ ਭਾਗ ਲਿਆ ਅਤੇ ਇਸ ਵੈਬੀਨਾਰ ਵਿੱਚ ਸ਼੍ਰੀਮਤੀ ਰੁਪਿੰਦਰ ਕੌਰ ਜ਼ਿਲ੍ਹਾ ਰੋਜ਼ਗਾਰ ਉਤਪਤੀ ਅਤੇ ਸਿਖਲਾਈ ਅਫ਼ਸਰ ਵੱਲੋਂ ਆਨਲਾਈਨ ਰਜਿਸਟ੍ਰੇਸ਼ਨ, ਆਨਲਾਈਨ ਕੌਸਲਿੰਗ ਅਤੇ ਡੀ.ਬੀ.ਈ.ਈ ਬਾਰੇ ਜਾਣਕਾਰੀ ਦਿੱਤੀ ਗਈ।
ਉਨ੍ਹਾਂ ਦੱਸਿਆ ਕਿ ਜੀ ਓ ਜੀਜ਼ ਦੇ ਜ਼ਿਲ੍ਹਾ ਪ੍ਰਮੁੱਖ ਕਰਨਲ (ਸੇਵਾਮੁਕਤ) ਚੂਹੜ ਸਿੰਘ ਵੱਲੋਂ ਇਸ ਵੈਬੀਨਰ ਮਾਧਿਅਮ ਨੂੰ ਸ਼ੁਰੂ ਕਰਵਾਉਣ ਵਿੱਚ ਆਪਣੀ ਜੀ ਓ ਜੀ ਟੀਮ ਨਾਲ ਵਿਸ਼ੇਸ਼ ਸਹਿਯਗ ਦਿੱਤਾ ਗਿਆ। ਇਸ ਵੈਬੀਨਾਰ ਵਿੱਚ ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਜ਼ਿਲ੍ਹਾ ਪੱਧਰੀ ਸਟਾਫ ਵੱਲੋਂ ਵੀ ਭਾਗ ਲਿਆ ਗਿਆ ਅਤੇ ਜ਼ਿਲ੍ਹਾ ਪੱਧਰ ’ਤੇ ਚਲਾਈਆ ਜਾ ਰਹੀਆਂ ਵੱਖ-ਵੱਖ ਸਕਿੱਲਡ ਸੀਕਮਾਂ ਬਾਰੇ ਜਾਣਕਾਰੀ ਦਿੱਤੀ ਗਈ।ਪੰਜਗਬ ਹੁਨਰ ਵਿਕਸ ਮਿਸ਼ਨ ਵੱਲੋਂ ਵੀ ਦੱਸਿਆ ਗਿਆ ਕਿ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਸਹਿਯੋਗ ਨਾਲ ਘਰਾਂ ਵਿੱਚ ਵਿਹਲੇ ਬੈਠੇ ਨੌਜਵਾਨਾਂ ਲਈ ਮਿਸ਼ਨ ਵੱਲੋਂ ਲੋਜਿਸਟਿਕ, ਕਸਟਮਰ ਕੇਅਰ ਐਗਜ਼ੀਕਿਊਟਵ ਦੇ ਆਨਲਾਈਨ ਕੋਰਸ ਵੀ ਕਰਵਾਏ ਜਾ ਰਹੇ ਹਨ।ਇਸ ਵੈਬੀਨਾਰ ਵਿੱਚ ਹਰਮਨਦੀਪ ਸਿੰਘ, ਕਰੀਅਰ ਕਾਊਂਸਲਰ ਵੱਲੋਂ ਵੀ ਆਨਲਾਈਨ ਕੌਸਲਿੰਗ ਅਤੇ ਡੀ.ਬੀ.ਈ.ਈ ਬਾਰੇ ਜਾਣਕਾਰੀ ਦਿੱਤੀ ਗਈ।
ਸ਼੍ਰੀਮਤੀ ਰੁਪਿੰਦਰ ਕੌਰ ਜਿਲ੍ਹਾ ਰੋਜ਼ਗਾਰ ਉਤਪਤੀ ਅਤੇ ਸਿਖਲਾਈ ਅਫ਼ਸਰ ਵੱਲੋਂ ਇਹ ਵੀ ਦੱਸਿਆ ਗਿਆ ਕਿ ਇਸ ਵੈਬੀਨਾਰ ਦਾ ਮੁੱਖ ਮੰਤਵ ਪਿੰਡਾਂ ਦੇ ਗਰੀਬ ਤੇ ਪੜ੍ਹੇ ਲਿਖੇ ਨੌਜਵਾਨਾਂ ਤੱਕ ਮਹਿਕਮੇ ਵੱਲੋਂ ਚਲਾਈਆ ਜਾ ਰਹੀਆਂ ਸਕੀਮਾਂ ਦੀ ਜਾਣਕਾਰੀ ਨੂੰ ਪਹੁੰਚਾਉਣਾ ਹੈ, ਤਾਂ ਜੋ ਨੌਜਵਾਨ ਵੱਧ ਤੋਂ ਵੱਧ ਰੋਜ਼ਗਾਰ ਅਤੇ ਸਵੈ-ਰੋਜ਼ਗਾਰ ਬਾਰੇ ਜਾਣਕਾਰੀ ਪ੍ਰਾਪਤ ਕਰ ਸਕਣ।
ਉਨ੍ਹਾਂ ਇਹ ਵੀ ਦੱਸਿਆ ਕਿ ਭਵਿੱਖ ਇਸ ਤਰ੍ਹਾਂ ਦੇ ਵੈਬੀਨਾਰ ਪਿੰਡ ਤੇ ਬਲਾਕ ਪੱਧਰ ’ਤੇ ਹੋਰ ਵੀ ਲਗਾਏ ਜਾਣਗੇ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਨੌਜਵਾਨ ਹੈਲਪਲਾਈਨ ਨੰਬਰ 88727-59915 ’ਤੇ ਸੰਪਰਕ ਕਰ ਸਕਦੇ ਹਨ।
ਫ਼ੋਟੋ ਕੈਪਸ਼ਨ: ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਜੀ ਓ ਜੀਜ਼ ਦੇ ਸਹਯੋਗ ਨਾਲ ਵਿਹਲੇ ਬੈਠੇ ਨੌਜੁਆਨਾਂ ਨੂੰ ਰੋਜ਼ਗਾਰ ਸੰਭਾਵਨਾਵਾਂ ਅਤੇ ਕੌਂਸਲਿੰਗ ਬਾਰੇ ਜਾਣਕਾਰੀ ਦੇਣ ਲਈ ਦੌਲਤਪੁਰ ਦੇ ਨੌਜੁਆਨਾਂ ਨਾਲ ਕੀਤੇ ਗਏ ਪਹਿਲੇ ਵੈਬੀਨਾਰ ਦੀਆਂ ਤਸਵੀਰਾਂ।






















