ਹੁਸ਼ਿਆਰਪੁਰ, 20 ਜੁਲਾਈ (ਵਿਸ਼ਵ ਵਾਰਤਾ)-ਡਿਪਟੀ ਕਮਿਸ਼ਨਰ ਸ਼੍ਰੀਮਤੀ ਅਪਨੀਤ ਰਿਆਤ ਨੇ ਕਿਹਾ ਕਿ ਕੋਰੋਨਾ ਵਾਇਰਸ ਤੋਂ ਘਬਰਾਉਣ ਦੀ ਜ਼ਰੂਰਤ ਨਹੀਂ ਬਲਕਿ ਸਾਵਧਾਨ ਰਹਿਣ ਦੀ ਜ਼ਰੂਰਤ ਹੈ ਅਤੇ ਸਾਵਧਾਨੀਆਂ ਅਪਨਾ ਕੇ ਹੀ ਇਸ ਤੋਂ ਬਚਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਹੁਣ ਲਏ ਗਏ ਸੈਂਪਲਾਂ ਵਿਚੋਂ 20873 ਵਿਅਕਤੀਆਂ ਦੇ ਸੈਂਪਲ ਨੈਗੇਟਿਵ ਪਾਏ ਗਏ ਹਨ ਅਤੇ 190 ਵਿਅਕਤੀਆਂ ਨੇ ਕੋਰੋਨਾ ਖਿਲਾਫ਼ ਫਤਿਹ ਪਾ ਲਈ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਕੋਵਿਡ-19 ’ਤੇ ਅਸੀਂ ਜਲਦ ਹੀ ਫਤਿਹ ਪਾ ਲਵਾਂਗੇ। ਉਨ੍ਹਾਂ ਕਿਹਾ ਕਿ ਠੀਕ ਹੋਏ ਵਿਅਕਤੀਆਂ ਨੂੰ ਘਰ ਭੇਜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਮਿਸ਼ਨ ਫਤਿਹ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾ ਰਹੀ ਹੈ, ਤਾਂ ਜੋ ਜ਼ਿਲ੍ਹਾ ਵਾਸੀ ਸਾਵਧਾਨੀਆਂ ਅਪਣਾ ਕੇ ਕੋਰੋਨਾ ਵਾਇਰਸ ਤੋਂ ਬਚ ਸਕਣ।
ਸ਼੍ਰੀਮਤੀ ਅਪਨੀਤ ਰਿਆਤ ਨੇ ਕਿਹਾ ਕਿ ਜਾਗਰੂਕਤਾ ਲਈ ਕੁਆਰਨਟੀਨ ਵਿਅਕਤੀਆਂ ਨੂੰ ਕੋਵਾ ਐਪ ਵੀ ਡਾਊਨਲੋਡ ਕਰਵਾਇਆ ਜਾ ਰਿਹਾ ਹੈ, ਤਾਂ ਜੋ ਉਹ ਕੋਵਿਡ-19 ਸਬੰਧੀ ਜਾਣਕਾਰੀ ਹਾਸਲ ਕਰ ਸਕਣ। ਉਨ੍ਹਾਂ ਕਿਹਾ ਕਿ ਲੋਕ ਜ਼ਰੂਰੀ ਕੰਮ ਲਈ ਹੀ ਘਰ ਤੋਂ ਬਾਹਰ ਨਿਕਲਣ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਕੋਰੋਨਾ ਵਾਇਰਸ ਸੰਪਰਕ ਨਾਲ ਫੈਲਦਾ ਹੈ, ਇਸ ਲਈ ਸਮਾਜਿਕ ਦੂਰੀ ਬਰਕਰਾਰ ਰੱਖਦੇ ਹੋਏ ਮਾਸਕ, ਸੈਨੇਟਾਈਜ਼ਰ ਅਤੇ ਸਮੇਂ-ਸਮੇਂ ’ਤੇ 20 ਸੈਕੰਡ ਤੱਕ ਹੱਥ ਧੋਣਾ ਯਕੀਨੀ ਬਣਾਇਆ ਜਾਵੇ।
ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਹੁਣ ਤੱਕ 22718 ਸੈਂਪਲ ਲਏ ਗਏ ਹਨ। ਉਨ੍ਹਾਂ ਕਿਹਾ ਕਿ ਅੱਜ 721 ਸੈਂਪਲ ਲਏ ਗਏ ਹਨ, ਜਦਕਿ 1351 ਸੈਂਪਲਾਂ ਦੀ ਰਿਪੋਰਟ ਆਈ ਹੈ, ਜਿਸ ਵਿਚੋਂ 27 ਵਿਅਕਤੀਆਂ ਦੇ ਟੈਸਟ ਪੋਜ਼ੀਟਿਵ ਆਏ ਹਨ। ਉਨ੍ਹਾਂ ਕਿਹਾ ਕਿ 1543 ਸੈਂਪਲਾਂ ਦੀ ਰਿਪੋਰਟ ਅਜੇ ਆਉਣੀ ਬਾਕੀ ਹੈ ਅਤੇ 31 ਕੇਸ ਇਨਵੈਲਿਡ ਪਾਏ ਗਏ ਹਨ। ਉਨ੍ਹਾਂ ਕਿਹਾ ਕਿ ਹੁਣ ਜ਼ਿਲ੍ਹੇ ਵਿੱਚ 298 ਪੋਜ਼ੀਟਿਵ ਕੇਸ ਹੋ ਚੁੱਕੇ ਹਨ, ਜਦਕਿ ਐਕਟਿਵ ਕੇਸਾਂ ਦੀ ਗਿਣਤੀ 98 ਹੋ ਗਈ ਹੈ। ਉਨ੍ਹਾਂ ਕਿਹਾ ਕਿ ਅੱਜ ਪੋਜ਼ੀਟਿਵ ਆਏ ਵਿਅਕਤੀਆਂ ਵਿੱਚ 15 ਕੇਸ ਖੜਕਾਂ ਕੈਂਪ ਤੋਂ, ਦੋ ਕੇਸ ਦਸੂਹਾ ਸਬ-ਡਵੀਜ਼ਨ, 2 ਕੇਸ ਗੜ੍ਹਸ਼ੰਕਰ ਸਬ-ਡਵੀਜ਼ਨ, ਇਕ ਮੁਕੇਰੀਆਂ ਸਬ-ਡਵੀਜ਼ਨ, 4 ਕੇਸ ਹੁਸ਼ਿਆਰਪੁਰ ਅਤੇ ਬਾਕੀ ਹੋਰ ਬਲਾਕਾਂ ਨਾਲ ਸਬੰਧਤ ਹਨ। ਉਨ੍ਹਾਂ ਗਰਭਵਤੀ ਮਹਿਲਾਵਾਂ ਅਤੇ 10 ਸਾਲ ਤੱਕ ਦੇ ਬੱਚਿਆਂ ਨੂੰ ਘਰਾਂ ਵਿੱਚ ਰਹਿਣ ਦੀ ਅਪੀਲ ਕਰਦਿਆਂ ਇਸ ਬੀਮਾਰੀ ਦੇ ਸਮਾਜਿਕ ਫੈਲਾਅ ਨੂੰ ਰੋਕਣ ਵਿੱਚ ਸਹਿਯੋਗ ਦੇਣ ਲਈ ਕਿਹਾ।
ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਚੱਲੀਆਂ ਗੋਲ਼ੀਆਂ- 3 ਦੀ ਮੌਤ
ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਚੱਲੀਆਂ ਗੋਲ਼ੀਆਂ- 3 ਦੀ ਮੌਤ ਚੰਡੀਗੜ੍ਹ, 26ਜੂਨ(ਵਿਸ਼ਵ ਵਾਰਤਾ)-ਪਟਿਆਲਾ ਦੇ ਪਿੰਡ ਚਤਰ...