ਜ਼ਿਲ੍ਹੇ ਦੀਆਂ ਮੰਡੀਆਂ ‘ਚ ਕਣਕ ਦੀ ਆਮਦ 4 ਲੱਖ ਮੀਟਰਿਕ ਟਨ ਤੋਂ ਹੋਈ ਪਾਰ
-ਹੁਣ ਤੱਕ 3 ਲੱਖ 81 ਹਜ਼ਾਰ 468 ਮੀਟਰਿਕ ਟਨ ਕਣਕ ਦੀ ਕੀਤੀ ਖਰੀਦ

ਪਟਿਆਲਾ, 16 ਅਪ੍ਰੈਲ:ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ‘ਚ ਕਣਕ ਦੀ ਆਮਦ ਜ਼ੋਰਾਂ ‘ਤੇ ਹੈ ਅਤੇ ਅੱਜ ਤੱਕ ਜ਼ਿਲ੍ਹੇ ਦੀਆਂ ਮੰਡੀਆਂ ‘ਚ 4 ਲੱਖ 10 ਹਜ਼ਾਰ 365 ਮੀਟਰਿਕ ਟਨ ਕਣਕ ਪਹੁੰਚ ਚੁੱਕੀ ਹੈ, ਜਿਸ ਵਿਚੋਂ 3 ਲੱਖ 81 ਹਜ਼ਾਰ 468 ਮੀਟਰਿਕ ਟਨ ਕਣਕ ਦੀ ਖਰੀਦ ਵੀ ਕੀਤੀ ਜਾ ਚੁੱਕੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਦੱਸਿਆ ਹੈ ਕਿ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ਅੱਜ 78 ਹਜ਼ਾਰ 669 ਮੀਟਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ 79 ਹਜ਼ਾਰ 888 ਮੀਟਰਿਕ ਟਨ ਦੀ ਖਰੀਦ ਕੀਤੀ ਗਈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਤੱਕ ਵੱਖ-ਵੱਖ ਸਰਕਾਰੀ ਏਜੰਸੀਆਂ ਵਿਚੋਂ ਪਨਗਰੇਨ ਨੇ 130280 ਮੀਟਰਿਕ ਟਨ, ਮਾਰਕਫੈਡ ਨੇ 72528 ਮੀਟਰਿਕ ਟਨ, ਪਨਸਪ ਨੇ 98775 ਮੀਟਰਿਕ ਟਨ, ਵੇਅਰ ਹਾਊਸ ਨੇ 62001 ਮੀਟਰਿਕ ਟਨ ਅਤੇ ਐਫ.ਸੀ.ਆਈ ਨੇ 17884 ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਆਪਣੀ ਜਿਣਸ ਸੁਕਾਅ ਕੇ ਹੀ ਲਿਆਉਣ ਤਾਂ ਕਿ ਉਨ੍ਹਾਂ ਨੂੰ ਮੰਡੀਆਂ ਵਿੱਚ ਵਾਧੂ ਸਮਾਂ ਨਾ ਬੈਠਣਾ ਪਵੇ।






















