
-ਮੁੱਖ ਮੰਤਰੀ ਤੇ ਪਰਨੀਤ ਕੌਰ ਖਰੀਦ ਪ੍ਰਕ੍ਰਿਆ ‘ਤੇ ਰੱਖ ਰਹੇ ਹਨ ਨਜ਼ਰ-ਡਿਪਟੀ ਕਮਿਸ਼ਨਰ
ਪਟਿਆਲਾ, 20 ਅਪ੍ਰੈਲ( ਵਿਸ਼ਵ ਵਾਰਤਾ)- ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਦੱਸਿਆ ਹੈ ਕਿ ਅੱਜ ਜ਼ਿਲ੍ਹੇ ਦੇ ਖਰੀਦ ਕੇਂਦਰਾਂ ਵਿੱਚ ਅੱਜ 30049 ਮੀਟਰਿਕ ਟਨ ਕਣਕ ਦੀ ਆਮਦ ਹੋਈ ਹੈ ਅਤੇ ਹੁਣ ਤੱਕ ਕੁਲ 1 ਲੱਖ 67 ਹਜ਼ਾਰ 355 ਮੀਟਰਿਕ ਟਨ ਕਣਕ ਮੰਡੀਆਂ ‘ਚ ਪੁੱਜ ਚੁੱਕੀ ਹੈ ਅਤੇ ਜਿਸ ਵਿੱਚੋਂ 1 ਲੱਖ 59 ਹਜ਼ਾਰ 417 ਮੀਟਰਿਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਹੁਣ ਤੱਕ ਮੰਡੀਆਂ ਵਿੱਚੋਂ 32603 ਮੀਟਰਿਕ ਟਨ ਕਣਕ ਦੀ ਲਿਫਟਿੰਗ ਵੀ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਰੋਨਾਵਾਇਰਸ ਤੋਂ ਬਚਾਅ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਦਿੱਤੀਆਂ ਹਦਾਇਤਾਂ ਮੁਤਾਬਕ ਜ਼ਿਲ੍ਹੇ ਅੰਦਰ 290 ਖ਼ਰੀਦ ਕੇਂਦਰ ਸਥਾਪਤ ਕਰਕੇ ਕਿਸਾਨਾਂ ਨੂੰ ਆਪਣੀ ਜਿਣਸ ਮੰਡੀਆਂ ਵਿੱਚ ਲਿਆਉਣ ਲਈ ਇਹਤਿਆਤ ਵਜੋਂ ਪਾਸ ਜਾਰੀ ਕੀਤੇ ਜਾ ਰਹੇ ਹਨ ਤਾਂ ਕਿ ਮੰਡੀਆਂ ਵਿੱਚ ਕਿਸੇ ਤਰ੍ਹਾਂ ਦੀ ਭੀੜ ਨਾ ਹੋਵੇ ਅਤੇ ਸਮਾਜਿਕ ਵਿੱਥ ਬਣੀ ਰਹੇ।
ਸ੍ਰੀ ਕੁਮਾਰ ਅਮਿਤ ਨੇ ਹੋਰ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਕਣਕ ਦੀ ਰੋਜ਼ਾਨਾ ਖਰੀਦ ਪ੍ਰਕ੍ਰਿਆ ਉਪਰ ਨਜ਼ਰ ਰੱਖ ਰਹੇ ਹਨ ਅਤੇ ਉਨ੍ਹਾਂ ਵੱਲੋਂ ਲੋੜੀਂਦੇ ਦਿਸ਼ਾ ਨਿਰਦੇਸ਼ ਵੀ ਜਾਰੀ ਕੀਤੇ ਜਾਂਦੇ ਹਨ।
ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਅੱਜ 107 ਮੰਡੀਆਂ ਵਿੱਚ ਵਿੱਚ 30049 ਮੀਟਰਿਕ ਟਨ ਕਣਕ ਦੀ ਆਮਦ ਦਰਜ ਕੀਤੀ ਗਈ ਅਤੇ ਵੱਖ-ਵੱਖ ਸਰਕਾਰੀ ਏਜੰਸੀਆਂ ਵੱਲੋਂ ਅੱਜ 29156 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਵਿੱਚ ਹੁਣ ਤੱਕ ਖਰੀਦੀ ਗਈ ਕਣਕ ਵਿੱਚੋਂ ਪਨਗਰੇਨ ਨੇ ਕੁਲ 46572 ਮੀਟਰਿਕ ਟਨ, ਮਾਰਕਫੈਡ ਨੇ 38541 ਮੀਟਰਿਕ ਟਨ, ਪਨਸਪ ਨੇ 36435 ਮੀਟਰਿਕ ਟਨ, ਵੇਅਰ ਹਾਊਸ ਨੇ 22362 ਮੀਟਰਿਕ ਟਨ ਅਤੇ ਐਫ.ਸੀ.ਆਈ ਨੇ ਕੁਲ 14507 ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਹੈ।
ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਕੱਲ੍ਹ ਨੂੰ
ਮਾਨਸਾ 16 ਨਵੰਬਰ ( ਵਿਸ਼ਵ ਵਾਰਤਾ)- ਪੰਜਾਬੀ ਟ੍ਰਿਬਿਊਨ ਦੇ ਸੀਨੀਅਰ ਪੱਤਰਕਾਰ ਜੋਗਿੰਦਰ ਸਿੰਘ ਮਾਨ ਅਤੇ ਜਗਮੀਤ ਸਿੰਘ ਮਾਨ...





















