ਜ਼ਿਲ੍ਹੇ ਵਿੱਚ ਦੀਵਾਲੀ ਦੇ ਤਿਉਹਾਰ ਮੌਕੇ ਰਾਤ 8 ਤੋਂ 10 ਵਜੇ ਤੱਕ ਹੀ ਚਲਾਏ ਜਾ ਸਕਣਗੇ ਪਟਾਕੇ
ਨਵਾਂਸ਼ਹਿਰ, 22 ਅਕਤੂਬਰ(ਵਿਸ਼ਵ ਵਾਰਤਾ)-ਡਾਇਰੈਕਟਰ, ਉਦਯੋਗ ਤੇ ਵਣਜ ਵਿਭਾਗ ਪੰਜਾਬ ਵੱਲੋਂ ‘ਐਕਸਪਲੋਜ਼ਿਵ ਰੂਲਜ਼-2008’ ਜਾਰੀ ਮਿਤੀ 14 ਸਤੰਬਰ, 2022 ਦੀਆਂ ਹਦਾਇਤਾਂ ਦੀ ਰੌਸ਼ਨੀ ’ਚ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿੱਚ ਦੀਵਾਲੀ ਦੇ ਤਿਉਹਾਰ ਮੌਕੇ ਰਾਤ 8 ਵਜੇ ਤੋਂ 10 ਵਜੇ ਤੱਕ ਹੀ ਪਟਾਕੇ ਚਲਾਏ ਜਾ ਸਕਣਗੇ।
ਜ਼ਿਲ੍ਹਾ ਮੈਜਿਸਟ੍ਰੇਟ ਨਵਜੋਤ ਪਾਲ ਸਿੰਘ ਰੰਧਾਵਾ ਅਨੁਸਾਰ ਦਿਸ਼ਾ-ਨਿਰਦੇਸ਼ਾਂ ਦੀ ਰੌਸ਼ਨੀ ’ਚ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਤਹਿਤ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਹਦੂਦ ਅੰਦਰ ਦੀਵਾਲੀ ਵਾਲੇ ਦਿਨ ਰਾਤ 8 ਵਜੇ ਤੋਂ 10 ਵਜੇ ਤੱਕ ਹੀ ਪਟਾਕੇ ਚਲਾਉਣ ਦੀ ਆਗਿਆ ਹੋਵੇਗੀ।
ਜ਼ਿਲ੍ਹੇ ’ਚ ਖਾਮੋਸ਼ ਥਾਂਵਾਂ ਜਿਵੇਂ ਕਿ ਹਸਪਤਾਲਾਂ, ਸਿਖਿਆ ਸੰਸਥਾਂਵਾਂ, ਅਦਾਲਤਾਂਅਤੇ ਧਾਰਮਿਕ ਸਥਾਨਾਂ ਆਦਿ ’ਤੇ 100 ਮੀਟਰ ਦੇ ਘੇਰੇ ’ਚ ਪਟਾਕੇ ਚਲਾਉਣ ਦੀ ਇਜ਼ਾਜ਼ਤ ਨਹੀਂ ਹੋਵੇਗੀ।
ਉਕਤ ਹਦਾਇਤਾਂ ਦੀ ਉਲੰਘਣਾ ਕਰਨ ’ਤੇ ਭਾਰਤੀ ਦੰਡ ਵਿਧਾਨ ਦੀ ਧਾਰਾ 188 ਅਧੀਨ ਜ਼ਿਲ੍ਹਾ ਪੁਲਿਸ ਵੱਲੋਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹਾ ਵਾਸੀਆਂ ਨੂੰ ਗ੍ਰੀਨ ਦੀਵਾਲੀ ਮਨਾਉਣ ਦੀ ਅਪੀਲ ਕਰਦਿਆਂ ਘੱਟ ਅਵਾਜ਼ ਤੇ ਧੂੰਏਂ ਵਾਲੇ ਪਟਾਕੇ ਚਲਾਉਣ ਦੀ ਅਪੀਲ ਵੀ ਕੀਤੀ ਹੈ।