• Latest
  • Trending
ਜ਼ੀਰਕਪੁਰ ਵਿਖੇ ਬਿਲਡਿੰਗ ਡਿੱਗਣ ਦਾ ਮਾਮਲਾ : 1 ਸੁਪਰਡੈਂਟ ਤੇ 2 ਜੇ.ਈ ਮੁਅੱਤਲ

ਜ਼ੀਰਕਪੁਰ ਵਿਖੇ ਬਿਲਡਿੰਗ ਡਿੱਗਣ ਦਾ ਮਾਮਲਾ : 1 ਸੁਪਰਡੈਂਟ ਤੇ 2 ਜੇ.ਈ ਮੁਅੱਤਲ

8 years ago
ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

11 minutes ago
ਦਲਜੀਤ ਸਿੰਘ ਨਡਾਲਾ ਦੀ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ, ਵੱਡੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ

ਦਲਜੀਤ ਸਿੰਘ ਨਡਾਲਾ ਦੀ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ, ਵੱਡੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ

14 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਧਿਕਾਰੀਆਂ ਨੂੰ ਛੱਠ ਪੂਜਾ ਦੇ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸਹੂਲਤ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਧਿਕਾਰੀਆਂ ਨੂੰ ਛੱਠ ਪੂਜਾ ਦੇ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸਹੂਲਤ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

21 minutes ago
2027 ਵਿੱਚ ਲੋਕ ਮੁੜ ‘ਆਪ’ ਦੀ ਸਰਕਾਰ ਬਣਾ ਕੇ ਪੰਜਾਬ ਦਾ ਵਿਕਾਸ ਜਾਰੀ ਰੱਖਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

2027 ਵਿੱਚ ਲੋਕ ਮੁੜ ‘ਆਪ’ ਦੀ ਸਰਕਾਰ ਬਣਾ ਕੇ ਪੰਜਾਬ ਦਾ ਵਿਕਾਸ ਜਾਰੀ ਰੱਖਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

33 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਹਜ਼ਾਰ ਹੋਰ ‘ਪੇਂਡੂ ਖੇਡ ਮੈਦਾਨਾਂ’ ਦਾ ਕੀਤਾ ਉਦਘਾਟਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਹਜ਼ਾਰ ਹੋਰ ‘ਪੇਂਡੂ ਖੇਡ ਮੈਦਾਨਾਂ’ ਦਾ ਕੀਤਾ ਉਦਘਾਟਨ

39 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਹਜ਼ਾਰ ਹੋਰ ‘ਪੇਂਡੂ ਖੇਡ ਮੈਦਾਨਾਂ’ ਦਾ ਕੀਤਾ ਉਦਘਾਟਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਹਜ਼ਾਰ ਹੋਰ ‘ਪੇਂਡੂ ਖੇਡ ਮੈਦਾਨਾਂ’ ਦਾ ਕੀਤਾ ਉਦਘਾਟਨ

42 minutes ago
ਅਦਾਲਤ ਵੱਲੋਂ 34 ਸਾਲ ਪੁਰਾਣੇ ਮਾਮਲੇ ’ਚ ਸਾਬਕਾ ਐੱਸ ਐੱਸ ਪੀ ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

ਅਦਾਲਤ ਵੱਲੋਂ 34 ਸਾਲ ਪੁਰਾਣੇ ਮਾਮਲੇ ’ਚ ਸਾਬਕਾ ਐੱਸ ਐੱਸ ਪੀ ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

2 hours ago
ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਅੱਤਵਾਦੀ ਹਮਲੇ ਦੌਰਾਨ 3 CRPF ਜਵਾਨ ਜ਼ਖ਼ਮੀ

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਅੱਤਵਾਦੀ ਹਮਲੇ ਦੌਰਾਨ 3 CRPF ਜਵਾਨ ਜ਼ਖ਼ਮੀ

2 hours ago
ਪ੍ਰਧਾਨ ਮੰਤਰੀ ਮੋਦੀ 15 ਨਵੰਬਰ ਨੂੰ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕਰਨਗੇ ਉਦਘਾਟਨ

ਪ੍ਰਧਾਨ ਮੰਤਰੀ ਮੋਦੀ 15 ਨਵੰਬਰ ਨੂੰ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕਰਨਗੇ ਉਦਘਾਟਨ

3 hours ago
ਦਿੱਲੀ ਵਿੱਚ AQI 300 ਤੋਂ ਪਾਰ ; ਆਉਣ ਵਾਲੇ ਦਿਨਾਂ ਵਿੱਚ ਸੁਧਾਰ ਦੀ ਸੰਭਾਵਨਾ

ਦਿੱਲੀ ਵਿੱਚ AQI 300 ਤੋਂ ਪਾਰ ; ਆਉਣ ਵਾਲੇ ਦਿਨਾਂ ਵਿੱਚ ਸੁਧਾਰ ਦੀ ਸੰਭਾਵਨਾ

3 hours ago
ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ ; ਤਿੰਨ ਦੀ ਮੌਤ, ਇੱਕ ਜ਼ਖ਼ਮੀ

ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ ; ਤਿੰਨ ਦੀ ਮੌਤ, ਇੱਕ ਜ਼ਖ਼ਮੀ

3 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

4 hours ago
Hindi News
English News
Wednesday, November 11, 2026
No Result
View All Result
23 °c
Chandigarh
22 ° Thu
23 ° Fri
23 ° Sat
18 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜ਼ੀਰਕਪੁਰ ਵਿਖੇ ਬਿਲਡਿੰਗ ਡਿੱਗਣ ਦਾ ਮਾਮਲਾ : 1 ਸੁਪਰਡੈਂਟ ਤੇ 2 ਜੇ.ਈ ਮੁਅੱਤਲ

May 29, 2018
in ਪੰਜਾਬ
ਜ਼ੀਰਕਪੁਰ ਵਿਖੇ ਬਿਲਡਿੰਗ ਡਿੱਗਣ ਦਾ ਮਾਮਲਾ : 1 ਸੁਪਰਡੈਂਟ ਤੇ 2 ਜੇ.ਈ ਮੁਅੱਤਲ

– ਪੰਜ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ
-ਐਸ.ਡੀ.ਐਮ. ਦੀ ਜਾਂਚ ਅਤੇ ਪੈਕ ਦੀ ਰਿਪੋਰਟ ਵਿੱਚ ਨਿਰਮਾਣ ਅਧੀਨ ਕਈ ਤੁਰੱਟੀਆ ਸਾਹਮਣੇ ਆਈਆਂ
-ਸਰਕਾਰੀ ਡਿਊਟੀ ਵਿੱਚ ਕੋਤਾਹੀ ਵਰਤਣ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ: ਨਵਜੋਤ ਸਿੰਘ ਸਿੱਧੂ
– ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਨਿਯਮਾਂ ਦੀਆਂ ਉਲੰਘਣਾ ਕਰ ਕੇ ਬਿਲਡਿੰਗਾਂ ਬਣਾਉਣ ਵਾਲਿਆਂ ਨੂੰ ਕਾਰਵਾਈ ਦੀ ਦਿੱਤੀ ਚਿਤਾਵਨੀ
ਚੰਡੀਗੜ੍ਹ, 29 ਮਈ (ਵਿਸ਼ਵ ਵਾਰਤਾ)- ਜ਼ੀਰਕਪੁਰ ਦੇ ਪੀਰ ਮੁਛੱਲਾ ਖੇਤਰ ਵਿੱਚ ਇੰਮਪੀਰੀਅਲ ਗਾਰਡਨ ਵਿਖੇ ਨਿਰਮਾਣ ਅਧੀਨ ਬਹੁਮੰਜ਼ਿਲਾਂ ਬਿਲਡਿੰਗ ਡਿੱਗਣ ਦੇ ਮਾਮਲੇ ਵਿੱਚ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਨਗਰ ਕੌਂਸਲ ਜ਼ੀਰਕਪੁਰ ਦੇ ਸੁਪਰਡੈਂਟ ਬਲਵਿੰਦਰ ਸਿੰਘ, ਜੂਨੀਅਰ ਇੰਜਨੀਅਰ ਰਾਜੀਵ ਕੁਮਾਰ ਤੇ ਅਨਿਲ ਸ਼ਰਮਾ ਨੂੰ ਡਿਊਟੀ ਵਿੱਚ ਕੋਤਾਹੀ ਕਰਨ ਦੇ ਦੋਸ਼ ਵਿੱਚ ਮੁਅੱਤਲ ਕਰਨ ਦੇ ਹੁਕਮ ਜਾਰੀ ਕੀਤੇ ਹਨ ਜਦੋਂ ਕਿ ਪੰਜ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਨ ਦਾ ਫੈਸਲਾ ਕੀਤਾ ਹੈ। ਇਹ ਖੁਲਾਸਾ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਕੀਤਾ।

ਸ.ਸਿੱਧੂ ਨੇ ਦੱਸਿਆ ਕਿ ਜ਼ੀਰਕਪੁਰ ਚਾਰ ਮੰਜ਼ਿਲਾ ਨਿਰਮਾਣ ਅਧੀਨ ਬਿਲਡਿੰਗ ਡਿੱਗਣ ਦੇ ਮਾਮਲੇ ਵਿੱਚ ਉਨ੍ਹਾਂ ਖੁਦ ਘਟਨਾ ਵਾਲੀ ਥਾਂ ਦਾ ਦੌਰਾ ਕਰ ਕੇ ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਸ੍ਰੀ ਕਰਨੇਸ਼ ਸ਼ਰਮਾ ਦੀ ਅਗਵਾਈ ਹੇਠ ਕਮੇਟੀ ਬਣਾਈ ਸੀ ਜਿਸ ਵਿੱਚ ਡਿਪਟੀ ਕਮਿਸ਼ਨਰ ਮੁਹਾਲੀ, ਮੁੱਖ ਇੰਜਨੀਅਰ, ਮੁੱਖ ਚੌਕਸੀ ਅਧਿਕਾਰੀ, ਪੰਜਾਬ ਇੰਜਨੀਅਰਿੰਗ ਕਾਲਜ (ਪੈਕ) ਦਾ ਨੁਮਾਇੰਦਾ ਸ਼ਾਮਲ ਸੀ। ਕਮੇਟੀ ਵੱਲੋਂ ਬਿਲਡਿੰਗ ਡਿੱਗਣ ਅਤੇ ਇਸ ਮਾਮਲੇ ਵਿੱਚ ਅਗਾਂਹ ਨੂੰ ਸਾਵਧਾਨੀ ਰੱਖਣ ਦੇ ਨੁਕਤੇ ਦੱਸਣ ਲਈ ਪੰਜਾਬ ਇੰਜਨੀਅਰਿੰਗ ਕਾਲਜ (ਪੈਕ) ਨੂੰ ਤਕਨੀਕੀ ਰਿਪੋਰਟ ਦੇਣ ਲਈ ਕਿਹਾ ਗਿਆ ਸੀ। ਇਸ ਕਮੇਟੀ ਦੀ ਰਿਪੋਰਟ ਵਿੱਚ ਪਾਇਆ ਗਿਆ ਕਿ ਬਿਲਡਿੰਗ ਡਿੱਗਣ ਦਾ ਮੁੱਖ ਕਾਰਨ ਨਿਰਮਾਣ ਵਿੱਚ ਤਰੁੱਟੀਆਂ ਪਾਇਆ ਗਿਆ। ਇਸ ਤੋਂ ਇਲਾਵਾ ਬਿਲਡਿੰਗ ਮਾਲਕਾਂ ਵੱਲੋਂ ਉਸਾਰੀ ਕੰਮ ਸ਼ੁਰੂ ਕਰਨ ਸਬੰਧੀ ਨਗਰ ਕੌਂਸਲ ਜ਼ੀਰਕਪੁਰ ਨੂੰ ਨਹੀਂ ਦਿੱਤੀ ਗਈ।

ਸ. ਸਿੱਧੂ ਨੇ ਦੱਸਿਆ ਕਿ ਨਗਰ ਕੌਂਸਲ ਦੇ ਅਧਿਕਾਰੀਆਂ ਨੇ ਵੀ ਡਿਊਟੀ ਵਿੱਚ ਕੋਤਾਹੀ ਵਰਤਦਿਆਂ ਬਿਲਡਿੰਗ ਦੀ ਉਸਾਰੀ ਦੌਰਾਨ ਕੋਈ ਚੈਕਿੰਗ ਨਹੀਂ ਕੀਤੀ ਜਿਸ ਦੇ ਦੋਸ਼ ਵਿੱਚ ਸੁਪਰਡੈਂਟ ਬਲਵਿੰਦਰ ਸਿੰਘ, ਜੂਨੀਅਰ ਇੰਜਨੀਅਰ ਰਾਜੀਵ ਕੁਮਾਰ ਤੇ ਅਨਿਲ ਸ਼ਰਮਾ ਨੂੰ ਮੁਅੱਤਲ ਕਰਨ ਦਾ ਫੈਸਲਾ ਕਰਦਿਆਂ ਚਾਰਜਸ਼ੀਟ ਜਾਰੀ ਕਰਨ ਦੇ ਹੁਕਮ ਕੀਤੇ ਗਏ ਹਨ। ਇਨ੍ਹਾਂ ਅਧਿਕਾਰੀਆਂ ਦੀ ਇਹ ਜ਼ਿੰਮੇਵਾਰੀ ਬਣਦੀ ਸੀ ਕਿ ਉਹ ਸਮੇਂ-ਸਮੇਂ ‘ਤੇ ਉਸਾਰੀ ਕੰਮ ‘ਤੇ ਚੈਕਿੰਗ ਕਰਦੇ ਅਤੇ ਕਿਸੇ ਕਿਸਮ ਦੀ ਉਲੰਘਣਾ ਬਾਰੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਰਿਪੋਰਟ ਕਰਦੇ। ਇਸ ਤੋਂ ਇਲਾਵਾ ਨਿਗਰਾਨੀ ਵਾਲੇ ਪੰਜ ਹੋਰ ਅਧਿਕਾਰੀਆਂ ਸਹਾਇਕ ਮਿਉਂਸਪਲ ਇੰਜਨੀਅਰ ਸੁਖਵਿੰਦਰ ਸਿੰਘ, ਮਿਉਂਸਪਲ ਇੰਜਨੀਅਰ ਗੁਰਪ੍ਰਤਾਪ ਸਿੰਘ, ਨਿਗਰਾਨ ਇੰਜਨੀਅਰ ਕੁਲਦੀਪ ਵਰਮਾ ਅਤੇ ਕਾਰਜ ਸਾਧਕ ਅਧਿਕਾਰੀ ਐਸ.ਕੇ.ਗਰੇਵਾਲ ਤੇ ਮਨਵੀਰ ਸਿੰਘ ਗਿੱਲ ਨੂੰ ਡਿਊਟੀ ਵਿੱਚ ਲਾਪਰਵਾਹੀ ਵਰਤਣ ਦੇ ਦੋਸ਼ ਹੇਠ ਕਾਰਨ ਦੱਸੋ ਨੋਟਿਸ ਜਾਰੀ ਕਰਦਿਆਂ ਪੁੱਛਿਆ ਜਾਂਦਾ ਹੈ ਕਿ ਉਨ੍ਹਾਂ ਨੇ ਨਿਗਰਾਨੀ ਕਰਨ ਦੀ ਆਪਣੀ ਡਿਊਟੀ ਕਿਉਂ ਨਹੀਂ ਨਿਭਾਈ।        ਸਥਾਨਕ ਸਰਕਾਰਾਂ ਬਾਰੇ ਮੰਤਰੀ ਸ.ਸਿੱਧੂ ਨੇ ਕਿਹਾ ਕਿ ਉਨ੍ਹਾਂ ਵੱਲੋਂ ਆਉਂਦੇ ਸਮੇਂ ਵਿੱਚ ਵੱਖ-ਵੱਖ ਥਾਵਾਂ ਦਾ ਦੌਰਾ ਕਰ ਕੇ ਨਿਰਮਾਣ ਅਧੀਨ ਕੰਮਾਂ ਦਾ ਜਾਇਜ਼ਾ ਲਿਆ ਜਾਵੇਗਾ ਅਤੇ ਉਨ੍ਹਾਂ ਇਹ ਵੀ ਚਿਤਾਵਨੀ ਦਿੱਤੀ ਕਿ ਜੇਕਰ ਕਿਸੇ ਵੀ ਨਿਯਮ ਦੀ ਉਲੰਘਣਾ ਕਰ ਕੇ ਕੋਈ ਇਮਾਰਤ ਉਸਾਰੀ ਗਈ ਤਾਂ ਮਾਲਕਾਂ ਖਿਲਾਫ ਸਖਤ ਕਾਰਵਾਈ ਹੋਵੇਗੀ। ਸ. ਸਿੱਧੂ ਨੇ ਕਿਹਾ ਕਿ ਅੱਗੇ ਤੋਂ ਇਹ ਯਕੀਨੀ ਬਣਾਇਆ ਜਾਵੇ ਕਿ ਨਿਰਮਾਣ ਕੰਮ ਸਬੰਧੀ ਨਕਸ਼ਾ ਲਾਜ਼ਮੀ ਬਣਾਇਆ ਜਾਵੇ ਅਤੇ ਢਾਂਚਾਗਤ ਸੁਰੱਖਿਆ ਸਰਟੀਫਿਕੇਟ ਲੈਣਾ ਵੀ ਯਕੀਨੀ ਬਣਾਇਆ ਜਾਵੇ। ਤਿੰਨ ਮੰਜ਼ਿਲਾਂ ਤੋਂ ਵੱਧ ਇਮਾਰਤ ਲਈ ਯੋਗ ਇੰਜਨੀਅਰ ਵੱਲੋਂ ਨਿਗਰਾਨੀ ਕੀਤੀ ਜਾਵੇ ਜਦੋਂ ਕਿ ਤਿੰਨ ਮੰਜ਼ਿਲਾਂ ਤੱਕ ਇਮਾਰਤ ਲਈ ਆਰਟੀਟੈਕਟ ਵੱਲੋਂ ਨਿਗਰਾਨੀ ਕੀਤੀ ਜਾਵੇ। ਇਸ ਤੋਂ ਇਲਾਵਾ ਬਿਨਾਂ ਸਰਟੀਫਿਕੇਟ ਤੋਂ ਕਬਜ਼ਾ ਦੇਣ ਵਾਲੇ ਬਿਲਡਿੰਗ ਮਾਲਕਾਂ ਖਿਲਾਫ ਕਾਰਵਾਈ ਕੀਤੀ ਜਾਵੇ। ਸ. ਸਿੱਧੂ ਨੇ ਦੱਸਿਆ ਕਿ ਕਮੇਟੀ ਵੱਲੋਂ ਕੀਤੀਆਂ ਸਿਫਾਰਸ਼ਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਇਮਾਰਤ ਸਬੰਧੀ ਇਤਰਾਜ਼ਹੀਣਤਾ ਸਰਟੀਫਿਕੇਟ ਲੈਣਾ ਲਾਜ਼ਮੀ ਕੀਤਾ ਜਾਵੇ ਅਤੇ ਬਿਲਡਿੰਗ ਨਿਰਮਾਣ ਲਈ ਯੋਗ ਪਲੰਬਰ ਅਤੇ ਇਲੈਕਟ੍ਰੀਸ਼ਨ ਲਗਾਏ ਜਾਣ। ਬਿਲਡਿੰਗ ਪਲਾਨ ਪਾਸ ਕਰਵਾਉਣ ਵਾਲੇ ਮਾਲਕ ਕੋਲੋਂ ਇਹ ਵੀ ਲਿਖ ਕੇ ਲਿਆ ਜਾਵੇ ਕਿ ਉਹ ਨਿਰਮਾਣ ਲਈ ਕਿਹੋ ਜਿਹੀ ਸਮੱਗਰੀ ਵਰਤ ਰਿਹਾ ਹੈ ਅਤੇ ਕਿਸੇ ਵੀ ਹਾਦਸੇ ਲਈ ਉਹ ਜ਼ਿੰਮੇਵਾਰ ਹੋਵੇਗਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

by Navjot
November 11, 2026
0

    ਕਪੂਰਥਲਾ, 11 ਨਵੰਬਰ (ਵਿਸ਼ਵ ਵਾਰਤਾ)  ਜ਼ਿਲ੍ਹਾ ਕਪੂਰਥਲਾ ਦੇ ਪਿੰਡ ਕਾਲਵਾਂ ਵਿਖੇ ਪਰਾਲੀ ਦੇ ਡੰਪ ਵਿੱਚ ਅਚਾਨਕ ਭਿਆਨਕ ਅੱਗ...

ਦਲਜੀਤ ਸਿੰਘ ਨਡਾਲਾ ਦੀ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ, ਵੱਡੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ

ਦਲਜੀਤ ਸਿੰਘ ਨਡਾਲਾ ਦੀ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ, ਵੱਡੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ

by Navjot
November 11, 2026
0

     ਭੁਲੱਥ, 11 ਨਵੰਬਰ (ਵਿਸ਼ਵ ਵਾਰਤਾ)  ਖੇਡ ਪ੍ਰਮੋਟਰ ਦਲਜੀਤ ਸਿੰਘ ਨਡਾਲਾ ਦੀ ਅਗਵਾਈ ਹੇਠ ਸਥਾਨਕ ਪ੍ਰਿੰਸ ਰਿਜ਼ੋਰਟ ਵਿਖੇ ਇੱਕ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਧਿਕਾਰੀਆਂ ਨੂੰ ਛੱਠ ਪੂਜਾ ਦੇ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸਹੂਲਤ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਧਿਕਾਰੀਆਂ ਨੂੰ ਛੱਠ ਪੂਜਾ ਦੇ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸਹੂਲਤ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

by Ankit
November 11, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਧਿਕਾਰੀਆਂ ਨੂੰ ਛੱਠ ਪੂਜਾ ਦੇ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸਹੂਲਤ ਲਈ ਪੁਖ਼ਤਾ ਪ੍ਰਬੰਧ ਯਕੀਨੀ...

2027 ਵਿੱਚ ਲੋਕ ਮੁੜ ‘ਆਪ’ ਦੀ ਸਰਕਾਰ ਬਣਾ ਕੇ ਪੰਜਾਬ ਦਾ ਵਿਕਾਸ ਜਾਰੀ ਰੱਖਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

2027 ਵਿੱਚ ਲੋਕ ਮੁੜ ‘ਆਪ’ ਦੀ ਸਰਕਾਰ ਬਣਾ ਕੇ ਪੰਜਾਬ ਦਾ ਵਿਕਾਸ ਜਾਰੀ ਰੱਖਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 11, 2026
0

2027 ਵਿੱਚ ਲੋਕ ਮੁੜ ‘ਆਪ’ ਦੀ ਸਰਕਾਰ ਬਣਾ ਕੇ ਪੰਜਾਬ ਦਾ ਵਿਕਾਸ ਜਾਰੀ ਰੱਖਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਮੇਰਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

by Navjot
November 11, 2026
0

    ਕਪੂਰਥਲਾ, 11 ਨਵੰਬਰ (ਵਿਸ਼ਵ ਵਾਰਤਾ)  ਜ਼ਿਲ੍ਹਾ ਕਪੂਰਥਲਾ ਦੇ ਪਿੰਡ ਕਾਲਵਾਂ ਵਿਖੇ ਪਰਾਲੀ ਦੇ ਡੰਪ ਵਿੱਚ ਅਚਾਨਕ ਭਿਆਨਕ ਅੱਗ...

Most Popular

CBI ਨੇ ਰਿਸ਼ਵਤਖੋਰੀ ਦੇ ਮਾਮਲੇ ਵਿੱਚ ‘Munitions India’ ਦੇ ਕਾਰਜਕਾਰੀ ਨਿਰਦੇਸ਼ਕ ਅਤੇ ਦੋ ਹੋਰਾਂ ਨੂੰ ਕੀਤਾ ਗ੍ਰਿਫ਼ਤਾਰ ; 2.23 ਕਰੋੜ ਰੁਪਏ ਦੀ ਨਕਦੀ ਜ਼ਬਤ

CBI ਨੇ ਰਿਸ਼ਵਤਖੋਰੀ ਦੇ ਮਾਮਲੇ ਵਿੱਚ ‘Munitions India’ ਦੇ ਕਾਰਜਕਾਰੀ ਨਿਰਦੇਸ਼ਕ ਅਤੇ ਦੋ ਹੋਰਾਂ ਨੂੰ ਕੀਤਾ ਗ੍ਰਿਫ਼ਤਾਰ ; 2.23 ਕਰੋੜ ਰੁਪਏ ਦੀ ਨਕਦੀ ਜ਼ਬਤ

by Navjot
4 weeks ago
0

CBI ਨੇ ਰਿਸ਼ਵਤਖੋਰੀ ਦੇ ਮਾਮਲੇ ਵਿੱਚ 'Munitions India' ਦੇ ਕਾਰਜਕਾਰੀ ਨਿਰਦੇਸ਼ਕ ਅਤੇ ਦੋ ਹੋਰਾਂ ਨੂੰ ਕੀਤਾ ਗ੍ਰਿਫ਼ਤਾਰ ; 2.23 ਕਰੋੜ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 