ਫ਼ੌਜਾ ਸਿੰਘ ਸਰਾਰੀ ਦੇ ਅਸਤੀਫ਼ੇ ਤੋਂ ਬਾਅਦ ਮਾਨ ਮੰਤਰੀ ਮੰਡਲ ਵਿੱਚ ਅੱਜ ਹੋਵੇਗਾ ਫੇਰਬਦਲ! ਨਵੇਂ ਚਿਹਰੇ ਦੀ ਐਂਟਰੀ ਅੱਜ ਸ਼ਾਮ ਨੂੰ
ਚੰਡੀਗੜ੍ਹ 7 ਜਨਵਰੀ(ਵਿਸ਼ਵ ਵਾਰਤਾ)-ਇਸ ਸਮੇਂ ਦੀ ਵੱਡੀ ਖਬਰ ਪੰਜਾਬ ਦੀ ਕੈਬਨਿਟ ਨਾਲ ਜੁੜੀ ਹੋਈ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਪਿਛਲੇ ਸਮੇਂ ਤੋਂ ਆਪਣੀ ਵਾਇਰਲ ਆਡੀਓ ਕਲਿੱਪ ਨੂੰ ਲੈ ਕੇ ਵਿਵਾਦਾਂ ਵਿੱਚ ਰਹਿਣ ਵਾਲੇ ਫੂਡ ਸਪਲਾਈ ਮੰਤਰੀ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਅਸਤੀਫਾ ਦੇ ਦਿੱਤਾ ਹੈ। ਹਾਲਾਂਕਿ ਅਸਤੀਫਾ ਦੇਣ ਦੇ ਕਾਰਨਾਂ ਬਾਰੇ ਅਧਿਕਾਰਤ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਪਰ, ਇਹ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਉਨ੍ਹਾਂ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਮੁੱਖ ਮੰਤਰੀ ਨੂੰ ਅਸਤੀਫਾ ਦੇ ਦਿੱਤਾ ਹੈ। ਇਸ ਦੇ ਨਾਲ ਹੀ ਇਹ ਵੀ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਉਹਨਾਂ ਦੀ ਥਾਂ ਤੇ ਅੱਜ ਸ਼ਾਮ ਹੀ ਨਵੇਂ ਨੌਜਵਾਨ ਚਿਹਰੇ ਦੀ ਐਂਟਰੀ ਹੋ ਸਕਦੀ ਹੈ। ਨਵੇਂ ਮੰਤਰੀ ਅੱਜ ਸ਼ਾਮ 5 ਵਜੇ ਰਾਜਭਵਨ ਵਿੱਚ ਹਲਫ਼ ਲੈ ਸਕਦੇ ਹਨ। ਇਸ ਦੇ ਨਾਲ ਹੀ ਇਹ ਵੀ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਮੌਜੂਦਾ ਮੰਤਰੀਆਂ ਦੇ ਵਿਭਾਗਾਂ ਵਿੱਚ ਵੀ ਫੇਰਬਦਲ ਕੀਤਾ ਜਾ ਸਕਦਾ ਹੈ।