ਰਾਜਪੁਰਾ 15 ਮਈ (ਭੂਸ਼ਨ ਧੀਮਾਨ) ਥਾਣਾ ਸ਼ੰਭੂ ਦਾ ਚਾਰਜ ਇੰਸਪੈਕਟਰ ਗੁਰਮੀਤ ਸਿੰਘ ਨੇ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਵੀ ਇੰਸਪੈਕਟਰ ਗੁਰਮੀਤ ਸਿੰਘ ਜਿਲੇ ਦੇ ਵੱਖ-ਞੱਖ ਥਾਣੇਆ ਵਿੱਚ ਡਿਊਟੀ ਨਿਭਾ ਚੁਕੇ ਹਨ।ਐਸ.ਐਸ.ਪੀ ਮਨਦੀਪ ਸਿੰਘ ਸਿੱਧੂ ਨੇ ਉਨ੍ਹਾਂ ਦੀ ਵਧੀਆ ਤੇ ਇਮਾਨਦਾਰ ਛਵੀ ਨੂੰ ਵੇਖਦੇ ਹੋਏ ਥਾਣਾ ਸ਼ੰਭੂ ਦਾ ਇਨਚਾਰਜ ਲਾਇਆ ਹੈ। ਅੱਜ ਇੰਸਪੈਕਟਰ ਗੁਰਮੀਤ ਸਿੰਘ ਨੇ ਬਤੌਰ ਐਸ ਐਚ ਓ ਥਾਣਾ ਸ਼ੰਭੂ ਦਾ ਚਾਰਜ ਸੰਭਾਲ ਲਿਆ ਹੈ।ਇਸ ਮੌਕੇ ਇੰਸਪੈਕਟਰ ਗੁਰਮੀਤ ਸਿੰਘ ਐਸ ਐਚ ਓ ਸ਼ੰਭੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਆਪਣੀ ਡਿਊਟੀ ਹਮੇਸ਼ਾ ਦੀ ਤਰ੍ਹਾਂ ਇਮਾਨਦਾਰੀ ਤੇ ਤਨ ਦੇਹੀ ਨਾਲ ਨਿਭਾਉਣਗੇ ਅਤੇ ਕਿਸੇ ਵੀ ਸਰਾਰਤੀ ਅਨਸਰ ਨੂੰ ਸਿਰ ਨਹੀਂ ਚੁੱਕਣ ਦੇਣਗੇ ਇਲਾਕੇ ਵਿੱਚ ਅਮਨ ਸਾਂਤੀ ਬਰਕਰਾਰ ਰੱਖਣਗੇ ਅਤੇ ਐਸ.ਐਸ.ਪੀ ਮਨਦੀਪ ਸਿੰਘ ਸਿੱਧੂ ਦੇ ਦੀਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਸਰਕਾਰ ਦੀ ਨਿਤੀਆਂ ਅਤੇ ਕਾਰੋਨਾ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ