ਕਿਸਾਨ ਮੋਰਚਿਆਂ ਵਿੱਚ ਸ਼ਹੀਦ ਕਰਤਾਰ ਸਿੰਘ ਸਰਾਭਾ ਅਤੇ ਉਸਦੇ ਸਾਥੀਆਂ ਦਾ ਸ਼ਹੀਦੀ ਦਿਹਾੜਾ ਮਨਾਇਆ
ਬਠਿੰਡਾ 17 ਨਵੰਬਰ (ਕੁਲਬੀਰ ਬੀਰਾ)-ਖੇਤੀ ਵਿਰੋਧੀ ਕਾਨੂੰਨਾਂ ਦੇ ਖਿਲਾਫ਼ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਜ਼ਿਲ੍ਹਾ ਬਠਿੰਡਾ ਦੇ ਚੱਲ ਰਹੇ ਮੋਰਚਿਆਂ ਵਿੱਚ ਅੱਜ 48ਵੇਂ ਸਟੇਜ ਦੀ ਕਾਰਵਾਈ ਸ਼ੁਰੂ ਕਰਨ ਤੋਂ ਪਹਿਲਾਂ ਸ਼ਹੀਦਾਂ ਨੂੰ ਦੋ ਮਿੰਟ ਦਾ ਮੌਨ ਧਾਰ ਤੇ ਬਾਅਦ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਦੇ ਜ਼ੋਰਦਾਰ ਨਾਅਰੇ ਲਾ ਕੇ ਉਨ੍ਹਾਂ ਨੂੰ ਸਰਧਾਂਜ਼ਲੀਆਂ ਦਿੱਤੀਆਂ । ਅੱਜ ਦੇ ਇਕੱਠਾਂ ਨੂੰ ਸੰਬੋਧਨ ਕਰਦਿਆਂ ਮੁੱਖ ਬੁਲਾਰਿਆਂ ਜਿਲ੍ਹਾ ਪ੍ਰਧਾਨ ਸਿੰਗਾਰਾ ਸਿੰਘ ਮਾਨ, ਸੂਬਾ ਸਕੱਤਰ ਹਰਿੰਦਰ ਕੌਰ ਬਿੰਦੂ, ਹਰਜਿੰਦਰ ਸਿੰਘ ਬੱਗੀ,ਜ਼ਿਲ੍ਹਾ ਆਗੂ ਰਾਜਵਿੰਦਰ ਸਿੰਘ ਰਾਜੂ , ਦਰਸ਼ਨ ਸਿੰਘ ਮਾਈਸਰਖਾਨਾ, ਬਸੰਤ ਸਿੰਘ ਕੋਠਾ ਗੁਰੂ ਅਤੇ ਜਗਦੇਵ ਸਿੰਘ ਜੋਗੇਵਾਲਾ ਨੇ ਕਿਹਾ ਕਿ ਅੱਜ ਤੋ ਸੌ ਸਾਲ ਤੋਂ ਵੀ ਪਹਿਲਾਂ ਅੰਗਰੇਜ਼ ਹਕੂਮਤ ਵੇਲੇ ਦੇਸ਼ ਵਿੱਚ ਅੰਗਰੇਜ਼ਾਂ ਵੱਲੋਂ ਜ਼ਮੀਨਾਂ ਤੇ ਲਗਾਏ ਭਾਰੀ ਲਗਾਨ ਕਾਰਨ ਕਿਸਾਨਾਂ ਤੋਂ ਜ਼ਮੀਨ ਆ ਰਹੀਆਂ ਸਨ। ਇੱਥੇ ਖੇਤੀ ਵਿੱਚੋਂ ਕੁੱਝ ਬਚਦਾ ਨਾ ਹੋਣ ਕਾਰਨ ਬਹੁਤ ਸਾਰੇ ਭਾਰਤੀ ਖਾਸ ਕਰਕੇ ਪੰਜਾਬੀ ਵਿਦੇਸ਼ਾਂ ਵਿੱਚ ਕੰਮ ਦੀ ਭਾਲ ਵਿੱਚ ਅਤੇ ਪੜ੍ਹਾਈਆ ਕਰਨ ਲਈ ਚਲੇ ਗਏ । ਪਰ ਉਥੇ ਵੀ ਗੁਜ਼ਾਰੇ ਜੋਗੀ ਆਮਦਨ ਨਾ ਹੋਈ ਅਤੇ ਉਹਨਾਂ ਨਾਲ ਬਦੇਸ਼ੀ ਕਹਿ ਕੇ ਵਿਤਕਰੇ ਹੋਣ ਲੱਗੇ ਅਤੇ ਉੱਥੋਂ ਦੇ ਲੋਕਾਂ ਵੱਲੋਂ ਅਪਮਾਨ ਕੀਤਾ ਜਾਂਦਾ ਤਾਂ ਉਥੇ ਗੲੇ ਪੰਜਾਬੀ ਲੋਕਾਂ ਵਿੱਚ ਅੰਗਰੇਜ਼ਾਂ ਪ੍ਰਤੀ ਨਫ਼ਰਤ ਪੈਦਾ ਹੋਣ ਲੱਗ ਪਈ ਅਤੇ ਭਾਰਤ ਚੋਂ ਅੰਗ੍ਰੇਜਾਂ ਨੂੰ ਬਾਹਰ ਕੱਢਣ ਲਈ ਉਥੇ ਹੀ ਬਾਬਾ ਸੋਹਣ ਸਿੰਘ ਭਕਨਾ ਦੀ ਅਗਵਾਈ ਵਿਚ 1 ਨਵੰਬਰ ਉੱਨੀ ਸੌ ਤੇਰਾਂ ਨੂੰ ਗ਼ਦਰ ਪਾਰਟੀ ਕਾਇਮ ਕੀਤੀ। ਉਸ ਤੋਂ ਬਾਅਦ ਕੱਠੇ ਹੋ ਕੇ ਉਹਨਾਂ ਨੇ ਭਾਰਤ ਚੋਂ ਅੰਗਰੇਜ਼ਾਂ ਨੂੰ ਕੱਢਣ ਲਈ ਭਾਰਤ ਵੱਲ ਚਾਲੇ ਪਾ ਦਿੱਤੇ ਜਿਨ੍ਹਾਂ ਵਿਚੋਂ ਬਹੁਤ ਸਾਰੇ ਅੰਗਰੇਜ਼ਾਂ ਨੇ ਗ੍ਰਿਫਤਾਰ ਕਰ ਲਏ । ਜਿਨ੍ਹਾਂ ਵਿੱਚ ਸਰਾਭਾ ਵੀ ਸ਼ਾਮਲ ਸੀ।16 ਨਵੰਬਰ 1915 ਨੂੰ ਕਰਤਾਰ ਸਿੰਘ ਸਰਾਭਾ ਅਤੇ ਉਸਦੇ ਛੇ ਹੋਰ ਸਾਥੀਆਂ ਨੂੰ ਅੰਗਰੇਜ ਹਕੂਮਤ ਵੱਲੋਂ ਫਾਂਸੀ ਦੇ ਕੇ ਸ਼ਹੀਦ ਕਰ ਦਿੱਤਾ । ਬੁਲਾਰਿਆਂ ਨੇ ਕਿਹਾ ਕਿ ਅੱਜ ਇਨ੍ਹਾਂ ਸ਼ਹੀਦਾਂ ਨੂੰ ਸ਼ਹੀਦ ਹੋਇਆ ਸੌ ਸਾਲ ਤੋਂ ਵੀ ਵੱਧ ਸਮਾਂ ਹੋ ਗਿਆ ਹੈ ਪਰ ਉਹਨਾਂ ਦਾ ਲੁੱਟ ਰਹਿਤ ਸਮਾਜ ਦਾ ਸੁਪਨਾ ਅਜੇ ਵੀ ਪੂਰਾ ਨਹੀਂ ਹੋਇਆ ਅੱਜ ਵੀ ਉਸੇ ਤਰ੍ਹਾਂ ਦੇਸੀ ਬਦੇਸ਼ੀ ਕੰਪਨੀਆਂ ਵੱਲੋਂ ਕਿਸਾਨਾਂ ਤੋਂ ਜ਼ਮੀਨਾਂ ਖੋਹੀਆਂ ਜਾ ਰਹੀਆਂ ਹਨ, ਲੋਕਾਂ ਨੂੰ ਦਬਾਉਣ ਲਈ ਕਾਲੇ ਕਨੂੰਨਾਂ ਦਾ ਸਹਾਰਾ ਲਿਆ ਜਾ ਰਿਹਾ ਹੈ ਅਤੇ ਭਾਰਤੀ ਹਕੂਮਤ ਵੱਲੋਂ ਲੋਕਾਂ ਤੇ ਜਬਰ ਢਾਹਿਆ ਜਾ ਰਿਹਾ ਹੈ। ਬੁਲਾਰਿਆਂ ਨੇ ਕਿਸਾਨਾਂ ਮਜ਼ਦੂਰਾਂ ਖਾਸ ਕਰਕੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਦੇਸੀ ਬਦੇਸ਼ੀ ਕੰਪਨੀਆਂ ਵੱਲੋਂ ਕੀਤੀ ਜਾ ਰਹੀ ਲੁੱਟ ਬੰਦ ਕਰਨ , ਹਕੂਮਤਾਂ ਵੱਲੋਂ ਕੀਤੇ ਜਾ ਰਹੇ ਜਬਰ ਬੰਦ ਕਰਾਉਣ ਅਤੇ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਵੱਧ ਤੋਂ ਵੱਧ ਸੰਘਰਸ਼ਾਂ ਦੇ ਮਦਾਨਾਂ ਵਿਚ ਆਉਣ ਇਹੋ ਹੀ ਸਰਾਭਾ ਅਤੇ ਉਸਦੇ ਸਾਥੀ ਹਨ ਨੂੰ ਸੱਚੀ ਸ਼ਰਧਾਂਜਲੀ ਹੈ ।ਉਪਰੋਕਤ ਬੁਲਾਰਿਆਂ ਤੋਂ ਇਲਾਵਾ ਨਿੱਕਾ ਸਿੰਘ ਜੇਠੂਕੇ, ਕੁਲਵੰਤ ਸ਼ਰਮਾ , ਹੁਸ਼ਿਆਰ ਸਿੰਘ ਚੱਕ ਫਤਿਹ ਸਿੰਘ ਵਾਲਾ, ਬਲਜੀਤ ਸਿੰਘ ਪੂਹਲਾ, ਪਾਲਾ ਸਿੰਘ ਕੋਠਾ ਗੁਰੂ, ਜਗਸੀਰ ਸਿੰਘ ਝੁੰਬਾ, ਅਮਰੀਕ ਸਿੰਘ ਸਿਵੀਆ, ਕੁਲਵੰਤ ਰਾਏ ਸ਼ਰਮਾ, ਰਾਮ ਸਿੰਘ ਕੋਟ ਗੁਰੂ, ਬਿੰਦਰ ਸਿੰਘ ਜੋਗੇਵਾਲਾ, ਪਰਮਜੀਤ ਕੌਰ ਪਿੱਥੋ ,ਹਰਪ੍ਰੀਤ ਕੌਰ ਜੇਠੂਕੇ , ਕਰਮਜੀਤ ਕੌਰ ਲਹਿਰਾ ਖਾਨਾ, ਚਰਨਜੀਤ ਕੌਰ ਭੁੱਚੋ ਖੁਰਦ , ਨੌਜਵਾਨ ਭਾਰਤ ਸਭਾ ਦੇ ਆਗੂ ਸਰਬਜੀਤ ਮੌੜ ਅਤੇ ਬਲਕਰਨ ਸਿੰਘ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ ਅਤੇ ਜ਼ਿਲ੍ਹਾ ਆਗੂ ਤੀਰਥ ਸਿੰਘ ਕੋਠਾ ਗੁਰੂ ਅਤੇ ਤਰਕਸ਼ੀਲ ਸੁਸਾਇਟੀ ਦੇ ਆਗੂ ਰਾਮ ਸਿੰਘ ਨਿਰਮਾਣ ਨੇ ਵੀ ਸੰਬੋਧਨ ਕੀਤਾ।ਲੋਕ ਪੱਖੀ ਗਾਇਕ ਨਿਰਮਲ ਸਿੰਘ ਸਿਵੀਆ ਅਤੇ ਲਾਡੀ ਜਟਾਣਾ ਨੇ ਇਨਕਲਾਬੀ ਕਵੀਸ਼ਰੀ ਅਤੇ ਗੀਤ ਪੇਸ਼ ਕੀਤੇ ।ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਵੱਲੋਂ ਮੁਫ਼ਤ ਦਵਾਈਆਂ ਦੇ ਕੈਂਪ ਜਾਰੀ ਹਨ।























