ਸੰਘਰਸ਼ ਨੂੰ ਹੋਰ ਭਖਾਉਣ ਦਾ ਸੱਦਾ
ਚੰਡੀਗੜ, 21 ਸਤੰਬਰ (ਵਿਸ਼ਵ ਵਾਰਤਾ)-ਕਿਸਾਨ ਮਾਰੂ ਖੇਤੀ ਕਾਨੂੰਨਾਂ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਜਾਣ ਦੇ ਰੋਸ ਵਿੱਚ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੁਆਰਾ ਬਾਦਲ ਤੇ ਪਟਿਆਲਾ ਵਿਖੇ ਲਾਇਆ ਗਿਆ ਧਰਨਾ ਅੱਜ ਸੱਤਵੇਂ ਦਿਨ ਵਿੱਚ ਪ੍ਰਵੇਸ਼ ਕਰ ਗਿਆ ਹੈ। ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਵੱਲੋਂ ਇਹ ਖੁਲਾਸਾ ਕਰਦੇ ਪ੍ਰੈਸਨੋਟ ਰਾਹੀਂ ਕੇਂਦਰ ਸਰਕਾਰ ਉੱਤੇ ਸਾਮਰਾਜੀ ਕਾਰਪੋਰੇਟਾਂ ਦੀ ਦਲਾਲ ਹੋਣ ਦਾ ਦੋਸ਼ ਲਾਉਂਦਿਆਂ ਕਿਹਾ ਗਿਆ ਹੈ ਕਿ ਕੱਲ ਰਾਜ ਸਭਾ ਵਿਚ ਬਿਨਾ ਬਿਨਾਂ ਵੋਟਾਂ ਪਵਾਏ ਸਿਰਫ ਜ਼ਬਾਨੀ ਸਹਿਮਤੀ ਨਾਲ ਰਾਜ ਸਭਾ ਮੈਂਬਰਾਂ ਤੋਂ ਹੱਥ ਖੜੇ ਕਰਵਾ ਕੇ ਬਿਲ ਪਾਸ ਕਰਵਾ ਕੇ ਭਾਰਤ ਦੀ ਸਭ ਤੋਂ ਵੱਡੀ ਜਮਹੂਰੀਅਤ ਦਾ ਘਾਣ ਕੀਤਾ ਹੈ ਉਨਾਂ ਕਿਹਾ ਕਿ ਹੈ ਇਹਨਾਂ ਆਰਡੀਨੈਸਾਂ ਦੇ ਪੱਖ ਵਿਚ ਹੱਥ ਨਾਲ ਖੜੇ ਕਰਨ ਨਾ ਵਾਲੇ ਰਾਜ ਸਭਾ ਮੈਂਬਰਾਂ ਨੂੰ ਬਰਖਾਸਤ ਕਰਨ ਤੋਂ ਸਾਬਤ ਹੁੰਦਾ ਹੈ ਕਿ ਹੋਰ ਰਾਜ ਸਭਾ ਮੈਂਬਰਾਂ ਤੋਂ ਕਿਸੇ ਦਬਾਅ ਦੇ ਤਹਿਤ ਇਹ ਆਰਡੀਨੈਂਸ ਧੱਕੇ ਨਾਲ ਪਾਸ ਕਰਵਾਏ ਹਨ ਅੱਜ ਵੱਖ-ਵੱਖ ਬੁਲਾਰੇ ਨੌਜਵਾਨਾਂ ਨੇ ਕਿਹਾ ਕਿ ਅਸੀਂ ਹੁਣ ਸਾਡੇ ਕਿਸਾਨ ਬਜ਼ੁਰਗਾਂ ਨਾਲ ਜਥੇਬੰਦੀ ਦੀ ਅਗਵਾਈ ਵਿਚ ਸੰਘਰਸ਼ ਦੇ ਮੈਦਾਨ ਵਿੱਚ ਵੱਧ ਤੋਂ ਵੱਧ ਹਿੱਸਾ ਪਾਵਾਂਗੇ ਅਤੇ ਇਸ ਕਾਨੂੰਨ ਨੂੰ ਰੱਦ ਕਰਵਾ ਤੇ ਰਹਾਂਗੇ
ਕਿਸਾਨ ਆਗੂਆਂ ਜਾਣਕਾਰੀ ਦਿੱਤੀ ਕਿ ਅੱਜ ਸੱਤਵੇਂ ਦਿਨ ਵੀ ਭਾਰੀ ਗਿਣਤੀ ਔਰਤਾਂ ਅਤੇ ਨੌਜਵਾਨਾਂ ਸਮੇਤ ਦੋਨੀਂ ਥਾਂਈਂ ਹਜ਼ਾਰਾਂ ਦੀ ਤਾਦਾਦ ਵਿੱਚ ਜੁੜੇ ਇਕੱਠਾਂ ਵੱਲੋਂ ਕੇਂਦਰੀ ਤੇ ਪੰਜਾਬ ਸਰਕਾਰ ਵਿਰੁੱਧ ਅਤੇ ਆਪਣੀਆਂ ਮੰਗਾਂ ਦੇ ਹੱਕ ‘ਚ ਆਕਾਸ਼ ਗੁੰਜਾਊ ਨਾਹਰਿਆਂ ਰਾਹੀਂ ਤਿੱਖਾ ਰੋਸ ਜ਼ਾਹਰ ਕੀਤਾ ਜਾ ਰਿਹਾ ਸੀ ਘਰ ਘਰ ਚੱਲ ਰਹੀ ਆਮ ਚਰਚਾ ਮੁਤਾਬਕ ਹਰਸਿਮਰਤ ਕੌਰ ਬਾਦਲ ਦੁਆਰਾ ਕੇਂਦਰੀ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਦੇ ਫੈਸਲੇ ਨੂੰ ਦਿਨੋ-ਦਿਨ ਫੈਲ ਰਹੇ ਵਿਆਪਕ ਕਿਸਾਨ ਰੋਹ ਦੇ ਦਬਾਅ ਨਾਲ ਅਕਾਲੀ ਦਲ (ਬ) ਦੀ ਉੱਧੜ ਰਹੀ ਸਿਆਸੀ ਚਮੜੀ ਬਚਾਉਣ ਦੇ ਤਰਲੇ ਵਜੋਂ ਦੇਖਿਆ ਜਾ ਰਿਹਾ ਹੈ ਪ੍ਰੰਤੂ ਜਥੇਬੰਦੀ ਦਾ ਕਹਿਣਾ ਹੈ ਕਿ ਇਹ ਤਰਲਾ ਉਦੋਂ ਤੱਕ ਕਾਮਯਾਬ ਨਹੀਂ ਹੋਵੇਗਾ ਜਦੋਂ ਤੱਕ ਕਿਸਾਨ- ਵਿਰੋਧੀ ਭਾਜਪਾ ਹਕੂਮਤੀ ਗੱਠਜੋੜ ਦੀਆਂ ਕਿਸਾਨ ਮਜਦੂਰ ਵਿਰੋਧੀ ਨੀਤੀਆਂ ਨਾਲ਼ੋਂ ਅਕਾਲੀ ਦਲ (ਬ) ਵੱਲੋਂ ਨਿਖੇੜਾ ਨਹੀਂ ਕੀਤਾ ਜਾਂਦਾ ਪ੍ਰੈਸਨੋਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਸਰਕਾਰਾਂ ਦੇ ਅੜੀਅਲ ਤੇ ਜਾਬਰ ਵਤੀਰੇ ਵਿਰੁੱਧ ਕਿਸਾਨਾਂ ਮਜ਼ਦੂਰਾਂ ਦਾ ਦਿਨੋ-ਦਿਨ ਵਧ ਰਿਹਾ ਠਾਠਾਂ ਮਾਰਦਾ ਰੋਹ ਇਹਨਾਂ ਕਿਸਾਨ ਮਾਰੂ ਕਾਨੂੰਨਾਂ ਨੂੰ ਜਨਤਕ ਤਾਕਤ ਦੇ ਜ਼ੋਰ ਪੈਰਾਂ ਥੱਲੇ ਮਸਲ ਸੁੱਟਣ ਵਾਲੇ ‘ਕਰੋ ਜਾਂ ਮਰੋ’ ਸੰਘਰਸ਼ ਵੱਲੀਂ ਵਧਣ ਦੇ ਜ਼ੋਰਦਾਰ ਸੰਕੇਤ ਬਣ ਰਿਹਾ ਹੈ
ਧਰਨਿਆਂ ਵਿੱਚ ਸ਼ਾਮਿਲ ਬੁਲਾਰਿਆਂ ਨੇ ਦੋਸ਼ ਲਾਇਆ ਕਿ ਇਹ ਕਾਨੂੰਨ ਪੂਰੀ ਖੇਤੀ ਮੰਡੀ ਨੂੰ ਦੇਸੀ ਵਿਦੇਸ਼ੀ ਸਾਮਰਾਜੀ ਕਾਰਪੋਰੇਟਾਂ ਦੀ ਮੁੱਠੀ ਵਿੱਚ ਦੇਣ ਅਤੇ ਵਾਹੀਯੋਗ ਜ਼ਮੀਨਾਂ ਹਥਿਆ ਕੇ ਵੱਡੇ ਕਾਰਪੋਰੇਟ ਖੇਤੀ ਫਾਰਮ ਉਸਾਰਨ ਦੇ ਸੰਦ ਹਨ ਅਤੇ ਛੋਟੀ ਦਰਮਿਆਨੀ ਕਿਸਾਨੀ ਦੀ ਮੌਤ ਦੇ ਵਰੰਟ ਹਨ
ਉਹਨਾਂ ਨੇ ਦਾਅਵਾ ਕੀਤਾ ਕਿ ਅਣਖੀਲੇ ਜੁਝਾਰੂ ਕਿਸਾਨ ਤੇ ਸੰਘਰਸ਼ਸ਼ੀਲ ਲੋਕ ਇਹਨਾਂ ਕਾਨੂੰਨਾਂ ਵਿਰੁੱਧ ਲੰਬੇ ਜਾਨਹੂਲਵੇਂ ਸੰਘਰਸ਼ਾਂ ਦੀ ਝੜੀ ਲਾ ਕੇ ਸਰਕਾਰ ਦੇ ਸਿਆਸੀ ਪੈਰਾਂ ਥੱਲੇ ਲਾਂਬੂ ਲਾ ਦੇਣਗੇ, ਭਾਵੇਂ ਕਿੰਨੀਆਂ ਵੀ ਕੁਰਬਾਨੀਆਂ ਕਿਉਂ ਨਾ ਦੇਣੀਆਂ ਪੈ ਜਾਣ ਲਗਾਤਾਰ ਵਧ ਰਹੇ ਖੇਤੀ ਘਾਟਿਆਂ ਕਾਰਨ ਚੜੇ ਜਾਨਲੇਵਾ ਕਰਜੇ ਮੋੜਨੋਂ ਅਸਮਰੱਥ ਕਿਸਾਨਾਂ ਮਜ਼ਦੂਰਾਂ ਦੇ ਹਰ ਕਿਸਮ ਦੇ ਕਰਜੇ ਖਤਮ ਕਰੋ ਤੇ ਸੂਦਖੋਰੀ ਕਰਜਾ ਕਾਨੂੰਨ ਕਿਸਾਨ ਮਜ਼ਦੂਰ ਪੱਖੀ ਬਣਾਓ ਕਰਜਿਆਂ ਦੁੱਖੋਂ ਖੁਦਕੁਸ਼ੀਆਂ ਦਾ ਸ਼ਿਕਾਰ ਹੋਏ ਕਿਸਾਨਾਂ ਮਜਦੂਰਾਂ ਦੇ ਵਾਰਸਾਂ ਨੂੰ 5-5 ਲੱਖ ਦੀ ਫੌਰੀ ਰਾਹਤ ਅਤੇ 1-1 ਪੱਕੀ ਨੌਕਰੀ ਦਿਓ ਘਰ ਘਰ ਰੁਜ਼ਗਾਰ ਦਾ ਵਾਅਦਾ ਪੂਰਾ ਕਰੋ ਤੇ ਉਸਤੋਂ ਪਹਿਲਾਂ ਗੁਜ਼ਾਰੇਯੋਗ ਬੇਰੁਜ਼ਗਾਰੀ ਭੱਤਾ ਦਿਓ ਆਦਮਖੋਰ ਨਸ਼ਾ-ਮਾਫੀਆ ਦੀ ਸਿਆਸੀ ਪ੍ਰਸ਼ਾਸਕੀ ਸਰਪ੍ਰਸਤੀ ਬੰਦ ਕਰੋ ਤੇ ਨਸ਼ਾ ਸਮਗਲਰਾਂ ਨੂੰ ਜੇਲੀਂ ਡੱਕੋ
ਸਵੈ ਰੁਜ਼ਗਾਰ ਦੀ ਆੜ ਹੇਠ ਔਰਤਾਂ ਦੀ ਅੰਨੀ ਸੂਦਖੋਰੀ ਲੁੱਟ ਕਰ ਰਹੀਆਂ ਮਾਈਕ੍ਰੋ ਫਾਈਨਾਂਸ ਕੰਪਨੀਆਂ ਦੇ ਸਾਰੇ ਕਰਜੇ ਖਤਮ ਕਰੋ ਸਵਾਮੀਨਾਥਨ ਰਿਪੋਰਟ ਅਨੁਸਾਰ ਸਾਰੀਆਂ ਫਸਲਾਂ ਦੇ ਲਾਭਕਾਰੀ ਸਮਰਥਨ ਮੁੱਲ ਸੀ-2 ਜਮਾਂ 50% ਫਾਰਮੂਲੇ ਮੁਤਾਬਕ ਮਿਥੋ ਤੇ ਪੂਰੀ ਖਰੀਦ ਦੀ ਗਰੰਟੀ ਕਰੋ ਜ਼ਮੀਨੀ ਹੱਦਬੰਦੀ ਕਾਨੂੰਨ ਸਖਤੀ ਨਾਲ ਲਾਗੂ ਕਰਕੇ ਵੱਡੇ ਜਗੀਰਦਾਰਾਂ ਦੀ ਫਾਲਤੂ ਜ਼ਮੀਨ ਬੇਜ਼ਮੀਨੇ ਥੁੜਜ਼ਮੀਨੇ ਮਜ਼ਦੂਰਾਂ ਕਿਸਾਨਾਂ ‘ਚ ਵੰਡੋ ਅਰਬਾਂਪਤੀ ਖਰਬਾਂਪਤੀ ਕਾਰਪੋਰੇਟ ਘਰਾਣਿਆਂ ਅਤੇ ਵੱਡੇ ਜਗੀਰਦਾਰਾਂ ਉੱਤੇ ਭਾਰੀ ਟੈਕਸ ਲਾਓ ਉਹਨਾਂ ਨੇ ਐਲਾਨ ਕੀਤਾ ਕਿ ਮੌਜੂਦਾ ਸੰਘਰਸ਼ ਨੂੰ ਹੋਰ ਪ੍ਰਚੰਡ ਕਰਦਿਆਂ ਅੰਤਿਮ ਜਿੱਤ ਤੱਕ ਲੜਨ ਦਾ ਪਿੜ ਬੰਨਿਆ ਜਾਵੇਗਾ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਜਸਵਿੰਦਰ ਸਿੰਘ ਸੋਮਾ ਲੌਂਗੋਵਾਲ, ਅਮਰੀਕ ਸਿੰਘ ਗੰਢੁਆ, ਮਨਜੀਤ ਸਿੰਘ, ਜਸਵੰਤ ਸਿੰਘ ਤੋਲੇਵਾਲ, ਜਗਤਾਰ ਸਿੰਘ ਕਾਲਾ ਝਾੜ, ਸੁਦਾਗਰ ਸਿੰਘ ਘੋਡਾਨੀ, ਦਰਵਾਰਾ ਸਿੰਘ ਛਾਜਲੀ, ਪਰਮਜੀਤ ਕੌਰ ਪਿੱਥੋ , ਹਰਪ੍ਰੀਤ ਕੌਰ ਜੇਠੂਕੇ ਅਤੇ ਨੌਜਵਾਨ ਬੁਲਾਰੇ ਅਜੈ ਪਾਲ ਸਿੰਘ ਘੁੱਦਾ, ਬਲੌਰ ਸਿੰਘ ਛੰਨਾ, ਕਾਲਾ ਸਿੰਘ ਪਿੱਥੋ, ਗੁਲਾਬ ਸਿੰਘ ਜਿਓਂਦ ਵੱਡੇ ਦੀਨਾ ਸਿੰਘ ਸਿਵੀਆ, ਬਲੋਰ ਸਿੰਘ ਛੰਨਾ, ਹਰਜੀਤ ਸਿੰਘ ਢਪਾਲੀ ,ਅਮਰਦੀਪ ਕੌਰ ਧੂਰਕੋਟ , ਕੁਲਦੀਪ ਕੌਰ ਰਾਮਪੁਰਾ ਆਦਿ ਨੇ ਅੱਜ ਦੇ ਇਕੱਠਾਂ ਨੂੰ ਸੰਬੋਧਨ ਕੀਤਾ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੁਖਵਿੰਦਰ ਸਿੰਘ ਸਮਰਾਅ ਅਤੇ ਜ਼ਿਲਾ ਬਠਿੰਡਾ ਦੀ ਦੋਧੀ ਯੂਨੀਅਨ ਵੱਲੋਂ ਕਾਫਲਿਆਂ ਸਮੇਤ ਮੋਰਚਿਆਂ ਵਿੱਚ ਸਮੂਲੀਅਤ ਕੀਤੀ ਗਈ। ਦੇ ਮੋਰਚੇ ਵਿੱਚ ਸਮੂਲੀਅਤ ਕੀਤੀ ਰਸੂਲਪੁਰ ਵਾਲਿਆਂ ਦੇ ਕਵੀਸ਼ਰੀ ਜਥੇ ਅਤੇ ਅਜਮੇਰ ਸਿੰਘ ਅਕਲੀਆ ਨੇ ਲੋਕ ਪੱਖੀ ਗੀਤ ਪੇਸ਼ ਕੀਤੇ।
Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...
























