ਚੰਡੀਗੜ੍ਹ, 30 ਅਗਸਤ (ਵਿਸ਼ਵ ਵਾਰਤਾ)- ਪੰਜਾਬ ਸਰਕਾਰ ਵੱਲੋਂ ਅੱਜ ਰਾਜ ਚੋਣ ਕਮਿਸ਼ਨ, ਪੰਜਾਬ ਦੀ ਸਹਿਮਤੀ ਨੂੰ ਮੁੱਖ ਰੱਖਦਿਆਂ 1 ਪੀ.ਸੀ.ਐਸ. ਅਧਿਕਾਰੀ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਗਏ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਸ੍ਰੀਮਤੀ ਰਣਜੀਤ ਕੌਰ, ਪੀ.ਸੀ.ਐਸ., ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਕਪੂਰਥਲਾ ਨੂੰ ਤਬਦੀਲ ਕਰਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਫਾਜ਼ਿਲਕਾ ਲਗਾਇਆ ਗਿਆ ਹੈ।