1 ਕਿਲੋ ਹੈਰੋਇਨ ਅਤੇ 27 ਲੱਖ ਰੁਪਏ ਦੀ ਡਰੱਗ ਮਨੀ ਸਮੇਤ 1ਗ੍ਰਿਫਤਾਰ
ਚੰਡੀਗੜ੍ਹ,15ਫਰਵਰੀ(ਵਿਸ਼ਵ ਵਾਰਤਾ)-ਪੰਜਾਬ ਵਿੱਚ ਪਿਛਲੇ ਕੁਝ ਸਮੇਂ ਤੋਂ ਜਿੱਥੇ ਨਸ਼ਾ ਤਸਕਰ ਕਾਫੀ ਸਰਗਰਮ ਹੋ ਗਏ ਹਨ, ਉੱਥੇ ਪੁਲਿਸ ਵੀ ਨਵੀਂ ਰਣਨੀਤੀ ਨਾਲ ਕੰਮ ਕਰ ਰਹੀ ਹੈ। ਹੁਣ ਤਰਨਤਾਰਨ ਪੁਲਿਸ ਨੇ ਮੰਗਲਵਾਰ ਰਾਤ ਨੂੰ ਵੱਡੀ ਕਾਰਵਾਈ ਕਰਦੇ ਹੋਏ ਇਕ ਨਸ਼ਾ ਤਸਕਰ ਨੂੰ 1 ਕਿਲੋ ਹੈਰੋਇਨ ਅਤੇ 27 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਕੋਲੋਂ ਬਿਨਾਂ ਨੰਬਰ ਪਲੇਟ ਵਾਲੀ ਸਕਾਰਪੀਓ ਗੱਡੀ ਵੀ ਬਰਾਮਦ ਹੋਈ ਹੈ। ਇਸ ਸਬੰਧੀ ਥਾਣਾ ਤਰਨਤਾਰਨ ਦੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਮਾਮਲੇ ਵਿਚ ਐਫ ਆਈ ਆਰ ਦਰਜ ਕੀਤੀ ਗਈ ਹੈ ਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਜਾਰੀ ਹੈ।
Yesterday in the #CASO drive based on specific Intelligence, @TarnTaranPolice arrested one person and seized 1 Kg Heroin, Rs.27 Lakh Drug money & 1 Scorpio without number plate.
FIR is registered and further investigations ongoing. (1/2) pic.twitter.com/K8CFzwCBG0
— DGP Punjab Police (@DGPPunjabPolice) February 15, 2023