ਸੰਗਰੂਰ 31 ਮਈ( ਵਿਸ਼ਵ ਵਾਰਤਾ)-: ਐਡੀਸ਼ਨਲ ਜ਼ਿਲ੍ਹਾ ਮੈਜਿਸਟਰੇਟ ਆਕਾਸ਼ ਬਾਂਸਲ ਨੇ ਲੋਕ ਪ੍ਰਤੀਨਿਧਤਾ ਐਕਟ 1951 ਦੀ ਧਾਰਾ 135 ਬੀ, ਦੀ ਪੰਜਾਬ ਸ਼ਾਪਜ਼ ਐਂਡ ਕਮਰਸ਼ੀਅਲ ਇਸਟੈਬਲਿਸ਼ਮੈਂਟ ਐਕਟ 1958 ( ਪੰਜਾਬ ਐਕਟ ਨੰਬਰ 15 ਆਫ਼ 1958) ਅਤੇ ਦੀ ਫੈਕਟਰੀਜ਼ ਐਕਟ 1948 ਵਿੱਚ ਕੀਤੀ ਗਈ ਕਾਨੂੰਨੀ ਵਿਵਸਥਾ ਨੂੰ ਧਿਆਨ ਵਿੱਚ ਰੱਖਦੇ ਹੋਏ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸੰਗਰੂਰ ਦੇ ਸਮੂਹ ਸਰਕਾਰੀ/ਗੈਰ ਸਰਕਾਰੀ ਦਫ਼ਤਰਾਂ, ਬੈਂਕਾਂ, ਅਦਾਰਿਆਂ, ਫੈਕਟਰੀਆਂ, ਦੁਕਾਨਾਂ ਆਦਿ ਵਿੱਚ ਮਿਤੀ 1 ਜੂਨ 2024 ਨੂੰ ਪੇਡ ਹੋਲੀਡੇਅ ਘੋਸ਼ਿਤ ਕੀਤਾ ਹੈ।
ਹੁਕਮ ਵਿੱਚ ਦਰਜ ਕੀਤਾ ਗਿਆ ਹੈ ਕਿ ਪੰਜਾਬ ਰਾਜ ਵਿੱਚ ਲੋਕ ਸਭਾ ਚੋਣਾਂ-2024 ਮਿਤੀ 1 ਜੂਨ ਨੂੰ ਹੋਣੀਆਂ ਨਿਯਤ ਹੋਈਆਂ ਹਨ। ਇਸ ਦਿਨ ਹਰੇਕ ਵੋਟਰ ਆਪਣੀ ਵੋਟ ਹੱਕ ਦਾ ਇਸਤੇਮਾਲ ਕਰ ਸਕੇ, ਇਸ ਮੰਤਵ ਲਈ ਜ਼ਿਲ੍ਹੇ ਦੇ ਸਮੂਹ ਸਰਕਾਰੀ/ਗੈਰ ਸਰਕਾਰੀ ਦਫ਼ਤਰਾਂ, ਬੈਂਕਾਂ, ਅਦਾਰਿਆਂ, ਫੈਕਟਰੀਆਂ, ਦੁਕਾਨਾਂ ਆਦਿ ਵਿੱਚ ਪੇਡ ਹੋਲੀਡੇਅ ਕੀਤੀ ਜਾਣੀ ਹੈ।