1 ਪਰਸੈਂਟ ਕਮਿਸ਼ਨ ਮੰਗਣ ਦੇ ਮਾਮਲੇ ਵਿੱਚ ਬਰਖ਼ਾਸਤ ਮੰਤਰੀ ਵਿਜੇ ਸਿੰਗਲਾ ਖਿਲਾਫ ਚਾਰਜਸ਼ੀਟ ਦਾਖਲ
ਚੰਡੀਗੜ੍ਹ,26 ਜੁਲਾਈ(ਵਿਸ਼ਵ ਵਾਰਤਾ)- 1 ਫੀਸਦੀ ਕਮਿਸ਼ਨ ਮੰਗਣ ਦੇ ਦੋਸ਼ਾਂ ਤਹਿਤ ਕੈਬਨਿਟ ਮੰਤਰੀ ਦੇ ਅਹੁਦੇ ਤੋਂ ਬਰਖ਼ਾਸਤ ਕੀਤੇ ਗਏ ਆਮ ਆਦਮੀ ਪਾਰਟੀ ਦੇ ਮਾਨਸਾ ਤੋਂ ਵਿਧਾਇਕ ਡਾ.ਵਿਜੇ ਸਿੰਗਲਾ ਦੇ ਮਾਮਲੇ ਵਿੱਚ ਵਿਜੀਲੈਂਸ ਵੱਲੋਂ ਚਾਰਜਸ਼ੀਟ ਦਾਖਲ ਕਰ ਦਿੱਤੀ ਗਈ ਹੈ। ਇਹ ਚਾਰਜਸ਼ੀਟ ਮੁਹਾਲੀ ਦੀ ਅਦਾਲਤ ਵਿੱਚ ਦਾਖਲ ਕੀਤੀ ਗਈ ਹੈ। ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਕਮਿਸ਼ਨ ਮੰਗਣ ਦੇ ਦੋਸ਼ਾਂ ਤਹਿਤ ਵਿਜੇ ਸਿੰਗਲਾ ਨੂੰ ਕੈਬਨਿਟ ਵਿੱਚੋਂ ਬਰਖ਼ਾਸਤ ਕਰ ਦਿੱਤਾ ਸੀ ਅਤੇ ਵਿਜੇ ਸਿੰਗਲਾ ਨੂੰ ਵਿਜੀਲੈਂਸ ਵੱਲੋਂ ਗ੍ਰਿਫਤਾਰ ਵੀ ਕੀਤਾ ਗਿਆ ਸੀ। ਫਿਲਹਾਲ ਉਹ ਜ਼ਮਾਨਤ ‘ਤੇ ਜ਼ੇਲ੍ਹ ਵਿੱਚੋਂ ਬਾਹਰ ਹਨ।