1 October : ਗੈਸ ਸਿਲੰਡਰ ਹੋਇਆ ਮਹਿੰਗਾ ; ਅੱਜ ਤੋਂ ਲਾਗੂ ਹੋਣਗੀਆਂ ਨਵੀਆਂ ਕੀਮਤਾਂ

ਚੰਡੀਗੜ੍ਹ, 1ਅਕਤੂਬਰ(ਵਿਸ਼ਵ ਵਾਰਤਾ) 1 October : ਪੈਟਰੋਲੀਅਮ ਕੰਪਨੀਆਂ ਨੇ ਅੱਜ ਤੋਂ 19 ਕਿਲੋ ਦੇ ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧਾ ਕੀਤਾ ਹੈ। ਸੰਸ਼ੋਧਿਤ ਦਰਾਂ ਅਨੁਸਾਰ ਅੱਜ ਤੋਂ 19 ਕਿਲੋਗ੍ਰਾਮ ਵਪਾਰਕ ਗੈਸ ਸਿਲੰਡਰਾਂ ਦੀ ਕੀਮਤ ₹16.50 ਵਧਾ ਦਿੱਤੀ ਹੈ। ਦਿੱਲੀ ਵਿੱਚ ਇਸ ਦੀ ਕੀਮਤ ₹1595.50 ਹੋ ਗਈ ਹੈ। ਕੋਲਕਾਤਾ ਵਿੱਚ ਇਹ ਹੁਣ ₹16.50 ਵਧ ਕੇ ₹1700.50 ਵਿੱਚ ਉਪਲਬਧ ਹੋਵੇਗਾ।
ਹਾਲਾਂਕਿ ਕੰਪਨੀਆਂ ਨੇ 14 ਕਿਲੋ ਦੇ ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਕੀਤਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























