10 ਅਪੈ੍ਰਲ ਤੋ ਸੁਰੂ ਹੋਣ ਵਾਲੀ ਖਰੀਦ ਦੇ ਪ੍ਰਬੰਧ ਮੁਕੰਮਲ-ਡਿਪਟੀ ਕਮਿਸ਼ਨਰ
ਕਣਕ ਦੀ ਸੰਭਾਲ ਲਈ ਲਗਭਗ 40 ਲੱਖ ਬਾਰਦਾਨੇ ਦਾ ਪ੍ਰਬੰਧ ਪੂਰਾ

ਅੰਮ੍ਰਿਤਸਰ: 9 ਅਪੈ੍ਰਲ:ਪੰਜਾਬ ਸਰਕਾਰ ਵਲੋ 10 ਅਪੈ੍ਰਲ ਤੋ ਸ਼ੁਰੂ ਹੋਣ ਜਾਣ ਵਾਲੀ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਕਣਕ ਦੀ ਸਾਂਭ ਸੰਭਾਲ ਲਈ ਲਗਭਗ 40 ਲੱਖ ਬਾਰਦਾਨੇ ਦਾ ਪ੍ਰਬੰਧ ਕਰ ਲਿਆ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ: ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਇਸ ਹਾੜੀ ਦੋਰਾਨ 9.40 ਲੱਖ ਮੀਟਿਰਿਕ ਟਨ ਕਣਕ ਪੈਦਾ ਹੋਣ ਦੀ ਸੰਭਾਵਨਾ ਹੈ ਅਤੇ 7 ਲੱਖ ਮੀਟਿਰਿਕ ਟਨ ਕਣਕ ਮੰਡੀਆਂ ਵਿਚ ਆਉਣ ਦੀ ਉਮੀਦ ਹੈ। ਸ: ਖਹਿਰਾ ਨੇ ਦੱਸਿਆ ਕਿ ਕਣਕ ਦੀ ਸਾਂਭ ਸੰਭਾਲ ਲਈ ਕੁਲ ਲਗਭਗ 61 ਲੱਖ ਬੋਰੀਆਂ ਬਾਰਦਾਨੇ ਦੀ ਜ਼ਰੂਰਤ ਹੈ ਅਤੇ 15 ਅਪੈ੍ਰਲ ਤੱਕ ਮੰਡੀਆਂ ਵਿਚ ਪੁਜਣ ਵਾਲੀ ਕਣਕ ਦੀ ਸੰਭਾਲ ਲਈ 40 ਲੱਖ ਬੋਰੀਆਂ ਦਾ ਪ੍ਰਬੰਧ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਬਾਕੀ ਰਹਿੰਦੇ ਬਾਰਦਾਨੇ ਦੀ ਮੰਗ ਕਰ ਲਈ ਗਈ ਹੈ ਜੋ ਕਿ ਪਾਇਪਲਾਇਨ ਵਿਚ ਹੈ ਤੇ ਛੇਤੀ ਹੀ ਬਾਕੀ ਰਹਿੰਦਾ ਬਾਰਦਾਨਾ ਮੰਡੀਆਂ ਵਿਚ ਪਹੁੰਚ ਜਾਵੇਗਾ।
ਇਸ ਮੌਕੇ ਜਾਣਕਾਰੀ ਦਿੰਦੇ ਹੋਏ ਕੰਟਰੋਲਰ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਅੰਮ੍ਰਿਤਸਰ ਸ਼੍ਰੀ ਰਾਜ ਰਿਸ਼ੀ ਮਹਿਰਾ ਨੇ ਦੱਸਿਆ ਕਿ ਕਣਕ ਦੀ ਖਰੀਦ ਸਬੰਧੀ ਸਾਰੀਆਂ ਏਜੰਸੀਆਂ ਨਾਲ ਮੀਟਿੰਗ ਕਰ ਲਈ ਗਈ ਹੈ ਅਤੇ ਮੰਡੀਆਂ ਵਿਚ ਪੁਜਣ ਵਾਲੀ ਕਣਕ ਨੂੰ ਉਸੇ ਹੀ ਦਿਨ ਲਿਫਟਿੰਗ ਕਰ ਲਈ ਜਾਵੇਗੀ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿਚ ਆਉਣ ਵਾਲੇ ਕਿਸਾਨਾਂ ਨੂੰ 72 ਘੰਟੇ ਪਹਿਲਾਂ ਹੀ ਪਾਸ ਜਾਰੀ ਕਰ ਦਿੱਤਾ ਜਾਵੇਗਾ ।ਉੁਨ੍ਹਾਂ ਕਿਹਾ ਕਿ ਕਿਸਾਨ ਜਦੋ ਫਸਲ ਮੰਡੀਆਂ ਵਿਚ ਲੈ ਕੇ ਆਉਣਗੇ ਉਥੇ 30-30 ਫੁੱਟ ਦੇ ਬਾਕਸ ਉਹਨਾਂ ਨੂੰ ਆਪਣੀ ਫਸਲ ਰੱਖਣ ਲਈ ਦਿੱਤੇ ਜਾਣਗੇ ਅਤੇ ਜਿੰਨ੍ਹਾਂ ਦੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ। ਸ਼੍ਰੀ ਮਹਿਰਾ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕੋਰੋਨਾਂ ਮਹਾਂਮਾਰੀ ਸਬੰਧੀ ਸਿਹਤ ਵਿਭਾਗ ਦੁਆਰਾ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਉਨ