11ਜਨਵਰੀ ਨੂੰ ਮੋਹਾਲੀ ‘ਚ ਖੇਡਿਆ ਜਾਵੇਗਾ ਭਾਰਤ-ਅਫਗਾਨਿਸਤਾਨ ਟੀ-20 ਮੈਚ
ਚੰਡੀਗੜ੍ਹ,3ਜਨਵਰੀ(ਵਿਸ਼ਵ ਵਾਰਤਾ)- ਮੋਹਾਲੀ ‘ਚ 11 ਜਨਵਰੀ ਨੂੰ ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਟੀ-20 ਮੈਚ ਖੇਡਿਆ ਜਾਵੇਗਾ। ਇਹ ਮੈਚ ਮੁਹਾਲੀ ਦੇ ਆਈਐਸ ਬਿੰਦਰਾ ਕ੍ਰਿਕਟ ਸਟੇਡੀਅਮ ਦਾ ਆਖਰੀ ਅੰਤਰਰਾਸ਼ਟਰੀ ਮੈਚ ਹੋ ਸਕਦਾ ਹੈ ਕਿਉਂਕਿ ਪੰਜਾਬ ਕ੍ਰਿਕਟ ਐਸੋਸੀਏਸ਼ਨ ਦਾ ਨਵਾਂ ਸਟੇਡੀਅਮ ਨਿਊ ਚੰਡੀਗੜ੍ਹ ਵਿੱਚ ਬਣ ਚੁੱਕਾ ਹੈ। ਇਸ ਤੋਂ ਪਹਿਲਾਂ ਰਣਜੀ ਅਤੇ ਸਈਅਦ ਮੁਸ਼ਤਾਕ ਅਲੀ ਟਰਾਫੀ ਦੇ ਮੈਚ ਇਸ ਵਿੱਚ ਖੇਡੇ ਜਾ ਚੁੱਕੇ ਹਨ। ਹੁਣ ਜਲਦੀ ਹੀ ਇੱਥੇ ਅੰਤਰਰਾਸ਼ਟਰੀ ਮੈਚ ਵੀ ਖੇਡੇ ਜਾਣਗੇ।