ਮੁੱਖ ਮੰਤਰੀ ਦਾ ਵੱਡਾ ਐਲਾਨ
11ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਦਿੱਤੇ ਜਾਣਗੇ ਟੈਬਲੇਟ
ਚੰਡੀਗੜ੍ਹ, 24ਨਵੰਬਰ(ਵਿਸ਼ਵ ਵਾਰਤਾ) ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਐਲਾਨ ਕੀਤਾ ਕਿ ਸੂਬੇ ਭਰ ਵਿੱਚ 11ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਜਲਦ ਹੀ ਟੈਬਲੇਟ ਦਿੱਤੇ ਜਾਣਗੇ। ਇਸ ਤੋਂ ਇਲਾਵਾ ਕਿਸਾਨਾਂ ਨੂੰ ਜਲਦ ਹੀ 15 ਹਜ਼ਾਰ ਟਿਊਬਵੈੱਲ ਕੁਨੈਕਸ਼ਨ ਜਾਰੀ ਕੀਤੇ ਜਾਣਗੇ। ਇਨ੍ਹਾਂ ਸਬੰਧੀ ਫੈਸਲਾ ਮੰਗਲਵਾਰ ਨੂੰ ਹਰਿਆਣਾ ਨਿਵਾਸ ਵਿਖੇ ਹੋਈ ਹਾਈ ਪਾਵਰ ਪਰਚੇਜ਼ ਕਮੇਟੀ ਦੀ ਮੀਟਿੰਗ ਦੌਰਾਨ ਲਿਆ ਗਿਆ।