11 ਮਹੀਨਿਆਂ ਬਾਅਦ ਖੁੱਲ੍ਹੀਆਂ ਦਿੱਲੀ ਦੀਆਂ ਹੱਦਾਂ,ਸੁਪਰੀਮ ਕੋਰਟ ਦੇ ਆਦੇਸ਼ਾਂ ਤੋਂ ਬਾਅਦ ਪੁਲਿਸ ਨੇ ਹਟਾਏ ਬੈਰੀਕੇਡ
ਚੰਡੀਗੜ੍ਹ,29 ਅਕਤੂਬਰ(ਵਿਸ਼ਵ ਵਾਰਤਾ)ਪਿਛਲੇ ਲਗਭਗ ਇੱਕ ਸਾਲ ਤੋਂ ਦਿੱਲੀ ਦੀਆਂ ਬਰੂਹਾਂ ਤੇ ਬੈਠੇ ਕਿਸਾਨਾਂ ਨੂੰ ਦਿੱਲੀ ਵਿੱਚ ਦਾਖਲ ਹੋਣ ਤੋਂ ਰੋਕਣ ਲਈ ਲਗਾਏ ਗਏ ਬੈਰੀਕੇਡਾਂ ਨੂੰ ਅੱਜ ਪੁਲਿਸ ਨੇ ਹਟਾ ਦਿੱਤਾ ਹੈ। ਦੱਸ ਦਈਏ ਕਿ ਪਿਛਲੇ ਦਿਨੀਂ ਸੁਪਰੀਮ ਕੋਰਟ ਨੇ ਕਿਸਾਨਾਂ ਅਤੇ ਪ੍ਰਸ਼ਾਸ਼ਨ ਨੂੰ ਰਸਤੇ ਰੋਕੇ ਜਾਣ ਕਾਰਨ ਆਮ ਲੋਕਾਂ ਨੂੰ ਹੋ ਰਹੀ ਪ੍ਰੇਸ਼ਾਨੀ ਦੇ ਮੱਦੇਨਜ਼ਰ ਝਾੜ ਪਾਈ ਸੀ। ਜਿਸ ਤੋਂ ਬਾਅਦ ਕਿਸਾਨ ਜੱਥੇਬੰਦੀਆਂ ਨੇ ਕਿਹਾ ਸੀ ਕਿ ਉਹਨਾਂ ਵੱਲੋਂ ਕਿਸੇ ਵੀ ਤਰ੍ਹਾਂ ਨਾਲ ਰਸਤਾ ਨਹੀਂ ਰੋਕਿਆ ਗਿਆ ਹੈ। ਅੱਜ ਪੁਲਿਸ ਨੇ ਬੈਰੀਕੇਡ ਹਟਾ ਲਏ ਹਨ