ਚੰਡੀਗੜ੍ਹ, 4 ਸਤੰਬਰ (ਵਿਸ਼ਵ ਵਾਰਤਾ) – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਡੇਰਾ ਸੱਚਾ ਸੌਦਾ ਦੇ ਮੁੱਖੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਡੇਰੇ ਨਾਲ ਜੁੜੇ 117 ਨਾਮ ਚਰਚਾ ਘਰਾਂ ਨੂੰ ਸੇਨੇਟਾਈਜ਼ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਤਲਾਸ਼ੀ ਦੇ ਦੌਰਾਨ ਡੇਰੇ ਤੋ ਕੁੱਝ ਇਤਰਾਜਯੋਗ ਚੀਜਾਂ ਮਿਲੀਆਂ ਹਨ ਜਿਨ੍ਹਾਂ ਨੂੰ ਇਕੱਠਾ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ, ਹੁਣ ਕੋਰਟ ਦੇ ਦੇਖ-ਰੇਖ ਵਿਚ ਤਲਾਸ਼ੀ ਮੁਹਿੰਮ ਚਲਾਈ ਜਾਵੇਗੀ।
ਮੁੱਖ ਮੰਤਰੀ ਅੱਜ ਰਿਵਾੜੀ ਵਿਚ ਇਕ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਿਤ ਕਰ ਰਹੇ ਸਨ। ਉਨ੍ਹਾਂ ਨੇ ਕਿਹਾ ਕਿ ਡੇਰੇ ਨੇ ਆਪਣੇ ਹਥਿਆਰ ਸਰਕਾਰ ਨੂੰ ਜਮ੍ਹਾਂ ਕਰਾ ਦਿੱਤੇ ਹਨ ਅਤੇ ਡੇਰੇ ਦੇ ਲੋਕ ਸਰਕਾਰ ਦਾ ਸਹਿਯੋਗ ਕਰ ਰਹੇ ਹਨ।
ਸੂਬੇ ਦੇ ਹੋਰ ਡੇਰਿਆਂ ਦੀ ਤਲਾਸ਼ੀ ਦੇ ਸਬੰਧ ਵਿਚ ਪੁੱਛੇ ਗਏ ਸੁਆਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਡੇਰੇ ਦੇ ਵਿਰੁੱਧ ਕੋਈ ਸ਼ਿਕਾਇਤ ਮਿਲੇਗੀ ਤਾਂ ਉਸ ‘ਤੇ ਕਾਰਵਾਈ ਕੀਤੀ ਜਾਵੇਗੀ।
ਇਸ ਮੌਕੇ ‘ਤੇ ਜਨ ਸਿਹਤ ਇੰਜੀਨੀਅਰਿੰਗ ਮੰਤਰੀ ਡਾ. ਬਨਵਾਰੀ ਲਾਲ, ਵਿਧਾਇਕ ਵਿਕ੍ਰਮ ਸਿੰਘ ਯਾਦਵ ਅਤੇ ਰਣਧੀਰ ਸਿੰਘ ਕਾਪੜੀਵਾਸ ਸਹਿਤ ਹੋਰ ਮਾਣਯੋਗ ਵਿਅਕਤੀ ਮੌਜੂਦ ਸਨ।
117 ਨਾਮ ਚਰਚਾ ਘਰਾਂ ਨੂੰ ਸੇਨੇਟਾਈਜ਼ ਕੀਤਾ : ਖੱਟਰ
Advertisement
Advertisement