ਚੰਡੀਗੜ੍ਹ 27 ਫਰਵਰੀ (ਵਿਸ਼ਵ ਵਾਰਤਾ) : ਸਿੱਖਿਆ ਮੰਤਰੀ, ਪੰਜਾਬ ਸ੍ਰੀਮਤੀ ਅਰੁਨਾ ਚੌਧਰੀ ਨੇ ਵਿਦਿਆਰਥੀਆਂ ਨੂੰ 12ਵੀਂ ਜਮਾਤ ਦੇ ਪੇਪਰਾਂ ਲਈ ਸੁੱਭ ਇਛਾਵਾਂ ਦਿੱਤੀਆਂ ਹਨ। 12ਵੀਂ ਜਮਾਤ ਦੇ ਪੇਪਰ ਸੂਬੇ ਭਰ ਵਿੱਚ 28 ਫਰਵਰੀ ਤੋਂ ਸ਼ੁਰੂ ਹੋ ਰਹੇ ਹਨ। ਸਿੱਖਿਆ ਮੰਤਰੀ ਨੇ ਵਿਦਿਆਰਥੀਆਂ ਨੂੰ ਪ੍ਰੇਰਨਾ ਦਿੱਤੀ ਕਿ ਉਹ ਸਿਧਾਤਾਂ ਨੂੰ ਕਾਇਮ ਰੱਖਦੇ ਹੋਏ ਪੂਰੀ ਇਮਾਨਦਾਰੀ ਨਾਲ ਪੇਪਰ ਦੇਣ ਜਾਣ ਕਿਉਂਕਿ ਇਹ ਉਨ੍ਹਾਂ ਦੀ ਜ਼ਿੰਦਗੀ ਦਾ ਉਹ ਨਾਜੁਕ ਪੜਾਅ ਹੈ ਜਿਥੋਂ ਕਿ ਉਹ ਆਪਣੇ ਚੁਣੇ ਹੋਏ ਕਰੀਅਰ ਦੀ ਸ਼ੁਰੂਆਤ ਕਰਨਗੇ।
ਸ੍ਰੀਮਤੀ ਚੌਧਰੀ ਨੇ ਅੱਗੇ ਜਾਣਕਾਰੀ ਦਿੱਤੀ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਇਸ ਸਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਹਨ ਅਤੇ ਜੇ ਕੋਈ ਨਕਲ ਦਾ ਕੇਸ ਆਉਂਦਾ ਹੈ ਤਾਂ ਉਸ ਨਾਲ ਬਹੁਤ ਗੰਭੀਰਤਾ ਨਾਲ ਨਿਪਟਿਆ ਜਾਵੇਗਾ।
PUNJAB : ਨਗਰ ਨਿਗਮ ਚੋਣਾਂ ਨੂੰ ਲੈ ਕੇ ਵੱਡਾ ਅੱਪਡੇਟ
PUNJAB : ਨਗਰ ਨਿਗਮ ਚੋਣਾਂ ਨੂੰ ਲੈ ਕੇ ਵੱਡਾ ਅੱਪਡੇਟ ਚੰਡੀਗੜ੍ਹ, 3ਦਸੰਬਰ(ਵਿਸ਼ਵ ਵਾਰਤਾ) ਪੰਜਾਬ ਵਿੱਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ...