12ਵੀਂ ਕਲਾਸ ਦੀ ਕਿਤਾਬ ’ਚ ਸਿੱਖ ਇਤਿਹਾਸ ਨੂੰ ਗਲਤ ਪੇਸ਼ ਕਰਨ ਦੇ ਮਾਮਲੇ ‘ਚ 3 ਲੇਖਕਾਂ ਖਿਲਾਫ FIR ਦਰਜ
ਚੰਡੀਗੜ੍ਹ, 14ਮਈ (ਵਿਸ਼ਵ ਵਾਰਤਾ) ਪੰਜਾਬ ਸਕੂਲ ਸਿੱਖਿਆ ਬੋਰਡ ਦੇ 12ਵੀਂ ਕਲਾਸ ਦੇ ਇਤਿਹਾਸ ਦੀ ਕਿਤਾਬ ਵਿੱਚ ਸਿੱਖ ਇਤਿਹਾਸ ਨੂੰ ਤਰੋੜ ਮਰੋੜ ਕੇ ਪੇਸ਼ ਕਰਨ ਨੂੰ ਲੈ ਕੇ ਮੋਹਾਲੀ ਪੁਲਿਸ ਵੱਲੋਂ ਤਿੰਨ ਲੇਖਕਾਂ ਖਿਲਾਫ ਕੇਸ ਦਰਜ ਕੀਤੀ ਗਈ ਹੈ। ਮੋਹਾਲੀ ਪੁਲਿਸ ਨੇ ਬਲਦੇਵ ਸਿੰਘ ਸਿਰਸਾ ਦੀ ਸ਼ਿਕਾਇਤ ਉਤੇ ਪਰਚਾ ਦਰਜ ਕੀਤਾ ਹੈ। ਸਿੱਖ ਤੇ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਦੀ ਅਗਵਾਈ ਵਿੱਚ ਪਿਛਲੇ 93 ਦਿਨਾਂ ਤੋਂ ਸਿੱਖ ਇਤਿਹਾਸ ਨੂੰ ਗਲਤ ਢੰਗ ਨਾਲ ਪੇਸ਼ ਕਰਨ ਨੂੰ ਲੈ ਕੇ ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਦੇ ਗੇਟ ਅੱਗੇ ਪੱਕਾ ਧਰਨਾ ਦਿੱਤਾ ਜਾ ਰਿਹਾ ਸੀ। ਇਸ ਧਰਨੇ ਦੇ ਚਲਦਿਆਂ ਸਿੱਖਿਆ ਬੋਰਡ ਵੱਲੋਂ ਕਮੇਟੀ ਵੀ ਬਣਾਈ ਗਈ ਸੀ ਜਿਸ ਨੇ ਇਸ ਦੀ ਜਾਂਚ ਕਰਨ ਤੋਂ ਬਾਅਦ ਇਨ੍ਹਾਂ ਕਿਤਾਬਾਂ ਉਤੇ ਪਾਬੰਦੀ ਲਗਾ ਦਿੱਤੀ ਸੀ। ਹੁਣ ਮੋਹਾਲੀ ਪੁਲਿਸ ਨੇ ਵੱਖ-ਵੱਖ ਧਰਾਵਾਂ ਦੇ ਤਹਿਤ ਕੇਸ ਦਰਜ ਕੀਤਾ ਹੈ। ਇਸ ਸਬੰਧੀ ਬਲਦੇਵ ਸਿੰਘ ਸਿਰਸਾ ਨੇ ਕਿਹਾ ਕਿ ਇਤਿਹਾਸ ਬਚਾਓ ਸਿੱਖੀ ਬਚਾਓ ਮੋਰਚੇ ਦੀ ਜਿੱਤ ਹੋਈ ਹੈ।






















