12ਵੀਂ ਜਮਾਤ ਦੀ ਪ੍ਰੀਖਿਆ ਨੂੰ ਲੈ ਕੇ ਹਰਿਆਣਾ ਸਰਕਾਰ ਦਾ ਵੱਡਾ ਫੈਸਲਾ
ਚੰਡੀਗੜ੍ਹ,2 ਜੂਨ (ਵਿਸ਼ਵ ਵਾਰਤਾ) ਹਰਿਆਣਾ ਦੀ ਖੱਟਰ ਸਰਕਾਰ ਨੇ 12 ਵੀਂ ਜਮਾਤ ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ, ਹੁਣ ਹਰਿਆਣਾ ਸਕੂਲ ਸਿੱਖਿਆ ਬੋਰਡ ਵੀ ਇਸ ਵਾਰ 12ਵੀਂ ਦੀ ਪ੍ਰੀਖਿਆ ਨਹੀਂ ਲਵੇਗਾ। ਹਰਿਆਣਾ ਸਰਕਾਰ ਨੇ ਕੋਰੋਨਾ ਵਾਇਰਸ ਕਾਰਨ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ ਰਾਜ ਵਿੱਚ ਬੋਰਡ ਦੀ 12ਵੀਂ ਦੀ ਪ੍ਰੀਖਿਆ ਨੂੰ ਰੱਦ ਕਰਨ ਦਾ ਫੈਸਲਾ ਕੀਤਾ ਹੈ। ਹਰਿਆਣਾ ਸਰਕਾਰ ਛੇਤੀ ਹੀ ਫੈਸਲਾ ਲਵੇਗੀ ਕਿ ਵਿਦਿਆਰਥੀਆਂ ਨੂੰ ਅਗਲੀ ਜਮਾਤ ਵਿਚ ਕਿਵੇਂ ਪ੍ਰਮੋਟ ਕੀਤਾ ਜਾਵੇ। ਇਸ ਦੇ ਨਾਲ ਹੀ, ਜਿਹੜੇ ਵਿਦਿਆਰਥੀ ਪ੍ਰੀਖਿਆ ਦੇਣਾ ਚਾਹੁੰਦੇ ਹਨ ਉਨ੍ਹਾਂ ਨੂੰ ਵਿਕਲਪ ਦਿੱਤਾ ਜਾਵੇਗਾ ਅਤੇ ਸਥਿਤੀ ਸਹੀ ਹੋਣ ‘ਤੇ ਉਨ੍ਹਾਂ ਦੀਆਂ ਪ੍ਰੀਖਿਆਵਾਂ ਲਈਆਂ ਜਾਣਗੀਆਂ।