ਕਿਸਾਨਾਂ ਨੂੰ 18274 ਕਰੋੜ ਰੁਪਏ ਜਾਰੀ ਕੀਤੇ ਗਏ
ਚੰਡੀਗੜ, 14 ਮਈ (ਵਿਸ਼ਵ ਵਾਰਤਾ) : ਸਰਕਾਰੀ ਬੁਲਾਰੇ ਨੇ ਜਾਣਕਾਰੀ ਦਿੰਦੇ ਦੱਸਿਆ ਕਿ 13 ਮਈ ਤੱਕ ਸੂਬੇ ਦੀਆਂ ਵੱਖ-ਵੱਖ ਮੰਡੀਆਂ ਵਿੱਚੋਂ ਕੁੱਲ 125.38 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋਈ। ਜਿਸ ਵਿੱਚੋਂ ਸਰਕਾਰੀ ਏਜੰਸੀਆਂ ਅਤੇ ਨਿੱਜੀ ਵਪਾਰੀਆਂ ਵੱਲੋਂ ਕ੍ਰਮਵਾਰ 124.84 ਲੱਖ ਮੀਟ੍ਰਿਕ ਟਨ ਅਤੇ 53,901 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਉਹਨਾਂਕਿਹਾ ਕਿ ਸਰਕਾਰੀ ਏਜੰਸੀਆਂ ਵੱਲੋਂ ਖਰੀਦੀ ਗਈ 118.86 ਲੱਖ ਮੀਟ੍ਰਿਕ ਟਨ ਤੋਂ ਵੱਧ ਕਣਕ ਦੀ ਲਿਫਟਿੰਗ ਹੋ ਚੁੱਕੀ ਹੈ ਅਤੇ ਕਿਸਾਨਾਂ ਨੂੰ ਸੂਬੇ ਦੇ ਕਮਿਸ਼ਨ ਏਜੰਟਾਂ ਵੱਲੋਂ 18,274 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ।
ਬੁਲਾਰੇ ਨੇ ਅੱਗੇ ਜਾਣਕਾਰੀ ਦਿੰਦਿਆਂ ਕਿਹਾ ਕਿ ਸੂਬੇ ਦੀਆਂ ਖਰੀਦ ਏਜੰਸੀਆਂ ਵਿੱਚੋਂ ਪਨਗ੍ਰੇਨ 28.89 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਨਾਲ ਸਭ ਤੋਂ ਅੱਗੇ ਅਤੇ ਮਾਰਕਫੈਡ ਨੇ 27.38 ਲੱਖ ਮੀਟ੍ਰਿਕ ਟਨ ਨਾਲ ਦੂਜੇ ਸਥਾਨ ‘ਤੇ ਹੈ। ਇਸ ਤੋਂ ਇਲਾਵਾ ਪਨਸਪ ਨੇ 24.09 ਲੱਖ ਮੀਟ੍ਰਿਕ ਟਨ, ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਨੇ 16.98 ਲੱਖ ਮੀਟ੍ਰਿਕ ਟਨ ਅਤੇ ਪੰਜਾਬ ਐਗਰੋ ਨੇ 12.46 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਹੈ। ਇਸੇ ਤਰ•ਾਂ ਐਫ.ਸੀ.ਆਈ. ਨੇ ਸੂਬੇ ਦੀਆਂ ਅਨਾਜ ਮੰਡੀਆਂ ਵਿੱਚੋਂ 15.01 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਹੈ।