27 ਮਾਰਚ ਸ਼ਨਿਚਰਵਾਰ ਨੂੰ ਸਵੇਰੇ 11 ਵਜੇ ਤੋਂ 12 ਵਜੇ ਤਕ ਇਕ ਘੰਟੇ ਲਈ ਚੁਪ ਦਾ ਦਾਨ ਬਖਸ਼ੋ
ਮਾਨਸਾ 26 ਮਾਰਚ( ਵਿਸ਼ਵ ਵਾਰਤਾ )- ਮਾਨਸਾ ਵਿਖੇ ਪੰਜਾਬ ਸਰਕਾਰ ਵੱਲੋਂ ਕੋਵਿਡ—19 ਦੇ ਪਾਸਾਰ ਨੂੰ ਰੋਕਣ ਲਈ ਜਾਰੀ ਗਾਈਡਲਾਈਨਜ਼ ਦੀ ਰੌਸ਼ਨੀ ਵਿੱਚ ਜਿ਼ਲ੍ਹਾ ਮੈਜਿਸਟ੍ਰੇਟ ਸ਼੍ਰੀ ਮਹਿੰਦਰ ਪਾਲ ਵੱਲੋਂ 21 ਮਾਰਚ ਨੂੰ ਜਾਰੀ ਆਦੇਸ਼ ਚ ਕਿਹਾ ਗਿਆ ਸੀ ਕਿ ਕੋਵਿਡ ਨਾਲ ਜਾਨਾਂ ਗੁਆਉਣ ਵਾਲਿਆਂ ਦੀ ਯਾਦ ਵਿੱਚ 27 ਮਾਰਚ 2021 ਤੋਂ ਹਰ ਸ਼ਨਿਚਰਵਾਰ ਨੂੰ ਸਵੇਰੇ 11 ਵਜੇ ਤੋਂ 12 ਵਜੇ ਤਕ ਇਕ ਘੰਟੇ ਲਈ ਚੁਪ (ਸਾਈਲੈਸ) ਧਾਰੀ ਜਾਵੇਗੀ ਅਤੇ ਇਸ ਸਮੇਂ ਦੌਰਾਨ ਕੋਈ ਵਾਹਨ ਸੜਕਾਂ ਉੱਤੇ ਨਹੀਂ ਚੱਲੇਗਾ।