13ਵਾਂ ਕੌਮੀ ਵੋਟਰ ਦਿਵਸ 25 ਜਨਵਰੀ ਨੂੰ
ਜ਼ਿਲ੍ਹਾ ਪੱਧਰ ਤੇ ਬੂਥ ਪੱਧਰ ਤੇ ਹੋਣਗੇ ਸਮਾਗਮ
ਕਪੂਰਥਲਾ,21 ਜਨਵਰੀ(ਵਿਸ਼ਵ ਵਾਰਤਾ)- ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ 13ਵਾਂ ਕੌਮੀ ਵੋਟਰ ਦਿਵਸ 25 ਜਨਵਰੀ ਨੂੰ ਜ਼ਿਲ੍ਹਾ ਪੱਧਰ ਅਤੇ ਬੂਥ ਪੱਧਰ ਤੇ ਮਨਾਇਆ ਜਾ ਰਿਹਾ ਹੈ,ਜਿਸਦਾ ਥੀਮ “Nothing Like Voting,I Vote for sure” ਰੱਖਿਆ ਗਿਆ ਹੈ।
ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹਾ ਪੱਧਰ ਤੇ 25 ਜਨਵਰੀ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਕਪੂਰਥਲਾ ਵਿਖੇ ਸਮਾਗਮ ਹੋਵੇਗਾ,ਜਿਸ ਦੌਰਾਨ ਭਾਰਤੀ ਚੋਣ ਕਮਿਸ਼ਨ ਵਲੋਂ ਤਿਆਰ ਗੀਤ “ਮੈਂ ਭਾਰਤ ਹੂੰ” ਰਲੀਜ਼ ਕੀਤਾ ਜਾਵੇਗਾ ਅਤੇ ਵੋਟਰ ਜਾਗਰੂਕਤਾ ਲਈ ਸੱਭਿਆਚਾਰਕ ਗਤੀਵਿਧੀਆਂ ਵੀ ਕਰਵਾਈਆਂ ਜਾਣਗੀਆਂ। ਉਨ੍ਵਾਂ ਇਹ ਵੀ ਦੱਸਿਆ ਕਿ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਨੌਜਵਾਨਾਂ ਨੂੰ ਵੋਟਰ ਵਜੋਂ ਰਜਿਸਟਰੇਸ਼ਨ ਕਰਵਾਉਣ ਲਈ ਪ੍ਰੇਰਿਤ ਕਰਨ ਵਾਸਤੇ ਨਵੇਂ ਬਣੇ ਵੋਟਰਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਸਭ ਤੋਂ ਵਧੀਆ ਚੋਣਕਾਰ ਰਜਿਸਟਰੇਸ਼ਨ ਅਫਸਰ,ਬੀ.ਐਲ.ਓ,ਸੂਪਰਵਾਈਜ਼ਰ,ਨੋਡਲ ਅਫਸਰ ਤੇ ਚੋਣ ਤਹਿਸੀਲਦਾਰਾਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ।
ਜ਼ਿਲ੍ਹਾ ਚੋਣ ਦਫਤਰ ਦੇ ਸਪੋਰਟਸ ਆਈਕਨ ਯਾਦਵਿੰਦਰ ਸਿੰਘ ਯਾਦਾ ਕਬੱਡੀ ਖਿਡਾਰੀ ਅਤੇ ਮੰਗਲ ਸਿੰਘ ਭੰਡਾਲ ਜੋਕਿ ਸਰੀਰਕ ਤੌਰ ’ਤੇ ਅਸਮਰੱਥ ਵੋਟਰ ਵਜੋਂ ਆਈਕਨ ਹਨ ਦਾ ਵੀ ਸਨਮਾਨ ਕੀਤਾ ਜਾਵੇਗਾ।