13 ਰਾਜਾਂ ਵਿੱਚ 88 ਸੀਟਾਂ ‘ਤੇ ਵੋਟਿੰਗ ਜਾਰੀ
ਚੰਡੀਗੜ੍ਹ, 26ਅਪ੍ਰੈਲ(ਵਿਸ਼ਵ ਵਾਰਤਾ)- 18ਵੀਂ ਲੋਕ ਸਭਾ ਚੋਣਾਂ ਦੇ ਦੂਜੇ ਪੜਾਅ ਲਈ 13 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 88 ਸੀਟਾਂ ‘ਤੇ ਵੋਟਿੰਗ ਜਾਰੀ ਹੈ ਜੋ ਕਿ ਸ਼ਾਮ 6 ਵਜੇ ਸਮਾਪਤ ਹੋਵੇਗੀ। ਚੋਣ ਕਮਿਸ਼ਨ ਮੁਤਾਬਕ ਦੂਜੇ ਪੜਾਅ ‘ਚ 1,198 ਉਮੀਦਵਾਰ ਮੈਦਾਨ ‘ਚ ਹਨ। ਇਨ੍ਹਾਂ ਵਿੱਚੋਂ 1,097 ਪੁਰਸ਼ ਅਤੇ 100 ਮਹਿਲਾ ਉਮੀਦਵਾਰ ਹਨ। ਇੱਕ ਉਮੀਦਵਾਰ ਥਰਡ ਜੇਡਰ ਹੈ। ਦੂਜੇ ਪੜਾਅ ਵਿੱਚ ਲੋਕ ਸਭਾ ਸਪੀਕਰ ਓਮ ਬਿਰਲਾ, 5 ਕੇਂਦਰੀ ਮੰਤਰੀ, 2 ਸਾਬਕਾ ਮੁੱਖ ਮੰਤਰੀ ਅਤੇ 3 ਫਿਲਮੀ ਸਿਤਾਰੇ ਚੋਣ ਮੈਦਾਨ ਵਿੱਚ ਹਨ। ਇਸ ਤੋਂ ਇਲਾਵਾ ਰਾਹੁਲ ਗਾਂਧੀ, ਸ਼ਸ਼ੀ ਥਰੂਰ ਅਤੇ ਹੇਮਾ ਮਾਲਿਨੀ ਦੀਆਂ ਸੀਟਾਂ ‘ਤੇ ਵੀ ਵੋਟਿੰਗ ਹੋ ਰਹੀ ਹੈ।ਇਸ ਤੋਂ ਪਹਿਲਾਂ 19 ਅਪ੍ਰੈਲ ਨੂੰ ਪਹਿਲੇ ਪੜਾਅ ‘ਚ 102 ਸੀਟਾਂ ‘ਤੇ ਵੋਟਿੰਗ ਹੋਈ ਸੀ। ਅੱਜ ਤੋਂ ਬਾਅਦ 5 ਗੇੜ ਦੀ ਵੋਟਿੰਗ 1 ਜੂਨ ਤੱਕ ਖਤਮ ਹੋ ਜਾਵੇਗੀ। ਇਸ ਤੋਂ ਬਾਅਦ 4 ਜੂਨ ਨੂੰ ਨਤੀਜਾ ਐਲਾਨਿਆ ਜਾਵੇਗਾ।