• Latest
  • Trending
13 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੀ ਜਾਵੇਗੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਇਮਾਰਤ : ਬਲਬੀਰ ਸਿੰਘ ਸਿੱਧੂ

13 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੀ ਜਾਵੇਗੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਇਮਾਰਤ : ਬਲਬੀਰ ਸਿੰਘ ਸਿੱਧੂ

5 years ago
Hukamnama Sri Darbar Sahib Today – 16 June 2026 | Ang 601 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 16 June 2026 | Ang 601 I ਅੱਜ ਦਾ ਹੁਕਮਨਾਮਾ

1 hour ago
ਕੋਰਟ ਕੰਪਲੈਕਸ ‘ਚ ਡਿਊਟੀ ਦੌਰਾਨ ASI ਨੂੰ ਲੱਗੀ ਗੋਲੀ; ਹਾਲਤ ਗੰਭੀਰ

ਕੋਰਟ ਕੰਪਲੈਕਸ ‘ਚ ਡਿਊਟੀ ਦੌਰਾਨ ASI ਨੂੰ ਲੱਗੀ ਗੋਲੀ; ਹਾਲਤ ਗੰਭੀਰ

9 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

9 hours ago
ਮਜ਼ਦੂਰ ਦੀ ਧੀ ਲਈ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਬਣਿਆ ਸਹਾਰਾ

ਮਜ਼ਦੂਰ ਦੀ ਧੀ ਲਈ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਬਣਿਆ ਸਹਾਰਾ

9 hours ago
ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ

ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ

10 hours ago
ਬ੍ਰਾਜ਼ੀਲ ਹੈਲੀਕਾਪਟਰ ਹਾਦਸੇ ‘ਚ ਮਸ਼ਹੂਰ ਗਾਇਕ ਦੀ ਮੌਤ

ਬ੍ਰਾਜ਼ੀਲ ਹੈਲੀਕਾਪਟਰ ਹਾਦਸੇ ‘ਚ ਮਸ਼ਹੂਰ ਗਾਇਕ ਦੀ ਮੌਤ

11 hours ago
ਐਸ.ਸੀ.ਕਮਿਸਨ ਵਲੋਂ ਰਵਨੀਤ ਸਿੰਘ ਬਿੱਟੂ ਨੂੰ 24 ਜੂਨ ਨੂੰ ਪੇਸ਼ ਹੋਣ ਦਾ ਇਕ ਹੋਰ ਮੌਕਾ

ਐਸ.ਸੀ.ਕਮਿਸਨ ਵਲੋਂ ਰਵਨੀਤ ਸਿੰਘ ਬਿੱਟੂ ਨੂੰ 24 ਜੂਨ ਨੂੰ ਪੇਸ਼ ਹੋਣ ਦਾ ਇਕ ਹੋਰ ਮੌਕਾ

12 hours ago
ਐਸ.ਸੀ. ਕਮਿਸ਼ਨ ਵਲੋਂ ਰਾਜਾ ਵੜਿੰਗ ਮਾਮਲੇ ਵਿਚ ਪੰਜਾਬ ਪੁਲਿਸ ਤੋਂ 2 ਜੁਲਾਈ ਨੂੰ ਰਿਪੋਰਟ ਤਲਬ

ਐਸ.ਸੀ. ਕਮਿਸ਼ਨ ਵਲੋਂ ਰਾਜਾ ਵੜਿੰਗ ਮਾਮਲੇ ਵਿਚ ਪੰਜਾਬ ਪੁਲਿਸ ਤੋਂ 2 ਜੁਲਾਈ ਨੂੰ ਰਿਪੋਰਟ ਤਲਬ

12 hours ago
ਗੈਂਗਸਟਰਾਂ ‘ਤੇ ਵਾਰ ਦਾ 146ਵਾਂ ਦਿਨ: ਪੰਜਾਬ ਪੁਲਿਸ ਵੱਲੋਂ 515 ਥਾਈਂ ਛਾਪੇਮਾਰੀ; 284 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 146ਵਾਂ ਦਿਨ: ਪੰਜਾਬ ਪੁਲਿਸ ਵੱਲੋਂ 515 ਥਾਈਂ ਛਾਪੇਮਾਰੀ; 284 ਗ੍ਰਿਫ਼ਤਾਰ

12 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

12 hours ago
ਪੰਜਾਬ ਸਰਕਾਰ ਦਾ ਵੱਡਾ ਫੈਸਲਾ: ਅਧਿਕਾਰੀਆਂ/ ਕਰਮਚਾਰੀਆਂ ਦੀਆਂ ਬਦਲੀਆਂ ਸੰਬੰਧੀ ਤਾਰੀਕ ‘ਚ ਕੀਤਾ ਵਾਧਾ, ਨਵਾਂ ਨੋਟੀਫਿਕੇਸ਼ਨ ਜਾਰੀ

ਪੰਜਾਬ ਸਰਕਾਰ ਦਾ ਵੱਡਾ ਫੈਸਲਾ: ਅਧਿਕਾਰੀਆਂ/ ਕਰਮਚਾਰੀਆਂ ਦੀਆਂ ਬਦਲੀਆਂ ਸੰਬੰਧੀ ਤਾਰੀਕ ‘ਚ ਕੀਤਾ ਵਾਧਾ, ਨਵਾਂ ਨੋਟੀਫਿਕੇਸ਼ਨ ਜਾਰੀ

12 hours ago
ਮੰਤਰੀ ਸੰਜੀਵ ਅਰੋੜਾ ਨੂੰ ਨਹੀਂ ਮਿਲੀ ਰਾਹਤ! ਅਦਾਲਤ ਵੱਲੋਂ ਜ਼ਮਾਨਤ ਪਟੀਸ਼ਨ ਖਾਰਜ

ਮੰਤਰੀ ਸੰਜੀਵ ਅਰੋੜਾ ਨੂੰ ਨਹੀਂ ਮਿਲੀ ਰਾਹਤ! ਅਦਾਲਤ ਵੱਲੋਂ ਜ਼ਮਾਨਤ ਪਟੀਸ਼ਨ ਖਾਰਜ

13 hours ago
Hindi News
English News
Tuesday, June 16, 2026
No Result
View All Result
30 °c
Chandigarh
35 ° Wed
35 ° Thu
37 ° Fri
38 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

13 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੀ ਜਾਵੇਗੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਇਮਾਰਤ : ਬਲਬੀਰ ਸਿੰਘ ਸਿੱਧੂ

May 31, 2021
in ਸਿਆਸੀ, ਸਿੱਖਿਆ, ਖਬਰਾਂ, ਪੰਜਾਬ
13 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੀ ਜਾਵੇਗੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਇਮਾਰਤ : ਬਲਬੀਰ ਸਿੰਘ ਸਿੱਧੂ

13 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੀ ਜਾਵੇਗੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਇਮਾਰਤ :ਬਲਬੀਰ ਸਿੰਘ ਸਿੱਧੂ

ਪੇਂਡੂ ਵਿਕਾਸ ਤੇ ਪੰਚਾਇਤਾਂ ਬਾਰੇ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਲੋਕ ਨਿਰਮਾਣ , ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਅਤੇ ਸ ਬਲਬੀਰ ਸਿਧੂ ਨੇ ਸਾਂਝੀਆਂ ਰਖਿਆ ਸਕੂਲ ਦੀ ਇਮਾਰਤ ਦਾ ਰੱਖਿਆ ਨੀਂਹ ਪੱਥਰ

ਸਕੂਲ ਦੀ ਤਿੰਨ ਮੰਜ਼ਿਲੀ ਇਮਾਰਤ ਦੀ ਉਸਾਰੀ ਦਾ ਕੰਮ 12 ਮਹੀਨੇ ਵਿੱਚ ਹੋਵੇਗਾ ਮੁਕਮੰਲ : ਸ੍ਰ. ਤ੍ਰਿਪਤ ਰਜਿੰਦਰ ਸਿੰਘ ਬਾਜਵਾ

ਸਕੂਲ ਵਿੱਚ ਪੜ੍ਹਣ ਵਾਲੇ ਬੱਚਿਆਂ ਨੂੰ ਪੜ੍ਹਾਈ ਸਬੰਧੀ ਹਰ ਤਰ੍ਹਾਂ ਦੀ ਸਹੂਲਤ ਹੋਵੇਗੀ ਉਪਲੱਭਧ : ਸ੍ਰੀ ਵਿਜੈ ਇੰਦਰ ਸਿੰਗਲਾ

ਮੋਹਾਲੀ , 31 ਮਈ:(ਵਿਸ਼ਵ ਵਾਰਤਾ )ਸਾਲ 2020 ਅਤੇ 2021 ਨੂੰ ਮਨੁੱਖਤਾ ਲਈ ਅਣਕਿਆਸਿਆ ਅਤੇ ਔਕੜਾਂ ਭਰਿਆ ਵਰਾ ਮੰਨਿਆ ਜਾ ਰਿਹਾ ਹੈ । ਇਸ ਔਕੜਾਂ ਭਰੇ ਸਮੇਂ ਦੌਰਾਨ ਵੀ ਪੰਜਾਬ ਸਰਕਾਨ ਨੇ ਮਾਣਯੋਗ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਉਲੀਕੀ ਗਈ ਯੋਜਨਾ ਤਹਿਤ ਵਿਕਾਸ ਕਾਰਜ਼ਾਂ ਵਿੱਚ ਕੋਈ ਖੜੋਤ ਨਹੀਂ ਆਉਣ ਦਿੱਤੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੇਂਡੂ ਵਿਕਾਸ ਤੇ ਪੰਚਾਇਤਾਂ, ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਅਤੇ ਉੱਚੇਰੀ ਸਿੱਖਿਆ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਸਥਾਨਿਕ ਸੈਕਟਰ -65 ( ਫੇਜ਼-11) ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਇਮਾਰਤ ਦਾ ਨੀਂਹ ਪੱਥਰ ਰੱਖਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ । ਇਸ ਮੌਕੇ ਸ. ਬਲਬੀਰ ਸਿੰਘ ਸਿੱਧੂ, ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਜੋ ਕਿ ਹਲਕਾ ਵਿਧਾਇਕ ਵੀ ਹਨ ਅਤੇ ਲੋਕ ਨਿਰਮਾਣ , ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਵੀ ਮੌਜੂਦ ਸਨ ।

ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਪ੍ਰਾਈਵੇਟ ਅਤੇ ਕਾਨਵੈਂਟ ਸਕੂਲਾਂ ਦੇ ਵਿਦਿਆਰਥੀਆਂ ਦੇ ਮੁਕਾਬਲੇ ਦੇ ਯੋਗ ਬਣਾਉਣ ਲਈ ਬਿਹਤਰੀਨ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਸੂਬਾ ਸਰਕਾਰ ਵਚਨਬੱਧ ਹੈ । ਉਨ੍ਹਾਂ ਦੱਸਿਆ ਕਿ ਇਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਤਿੰਨ ਮੰਜ਼ਿਲਾਂ ਵਾਲੀ ਇਮਾਰਤ ਦੀ ਉਸਾਰੀ 12 ਮਹੀਨੇ ਵਿੱਚ ਮੁਕਮੰਲ ਕੀਤੀ ਜਾਵੇਗੀ। ਇਸ ਸਬੰਧੀ ਟੈਂਡਰ ਵਿੱਚ ਇਹ ਸ਼ਰਤ ਲਗਾਈ ਗਈ ਹੈ। ਸ. ਬਾਜਵਾ ਨੇ ਦੱਸਿਆ ਕਿ ਇਸ ਇਮਾਰਤ ਵਿੱਚ 32 ਕਲਾਸ ਰੂਮ, ਲਾਬੋਰਟ੍ਰਈਜ਼ ਅਤੇ 2 ਲਾਇਬ੍ਰੇਰੀਜ਼ ਹੋਣਗੀਆਂ ।

ਸ਼੍ਰੀ ਸਿੰਗਲਾ ਨੇ ਸਰਕਾਰੀ ਸਕੂਲਾਂ ਵਿੱਚ ਦਾਖਲਿਆਂ ਵਿਚ ਵਾਧੇ ਦਾ ਕਾਰਨ ਸਕੂਲੀ ਬੁਨਿਆਦੀ ਢਾਂਚੇ ਵਿੱਚ ਵਿਕਾਸ, 12000 ਸਮਾਰਟ ਸਕੂਲਾਂ ਤਿਆਰ ਕਰਨਾ, ਮੈਰਿਟ ਅਧਾਰਤ ਟਰਾਂਸਫਰ ਪਾਲਿਸੀ ਅਤੇ ਪ੍ਰੀ-ਪ੍ਰਾਇਮਰੀ ਸਕੂਲ ਸਿੱਖਿਆ ਨੂੰ ਲਾਗੂ ਕਰਨਾ ਦਸਿਆ। ਉਨ੍ਹਾਂ ਨੇ ਦੱਸਿਆ ਕਿ ਪਾਠਕ੍ਰਮ ਦਾ ਵਿਸ਼ੇਸ਼ ਤੌਰ ’ਤੇ ਤਿਆਰ ਕੀਤਾ ਈ-ਕੰਟੈਂਟ ਆਡੀਓ-ਵਿਜ਼ੂਅਲ ਤਕਨੀਕ ਜ਼ਰੀਏ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਵਿਖਾ ਕੇ ਚੰਗੀ ਤਰਾਂ ਦੁਹਰਾਈ ਕਰਵਾਉਣ ਅਤੇ ਔਖੀਆਂ ਧਾਰਨਾਵਾਂ ਸਮਝਾਉਣ ਲਈ ਸਹਾਈ ਸਿੱਧ ਹੋ ਰਿਹਾ ਹੈ।ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਿਆਂਦੇ ਗਏ ਬਦਲਾਓ ਸਦਕਾ ਸਕੂਲ ਸਿੱਖਿਆ ਦੇ ਖੇਤਰ ਵਿਚ ਮਿਆਰੀ ਸੁਧਾਰ ਹੋਇਆ ਹੈ ਜਿਸ ਸਦਕਾ ਜਿੱਥੇ ਨਤੀਜਿਆਂ ਦੇ ਮਾਮਲੇ ਵਿਚ ਸਰਕਾਰੀ ਸਕੂਲਾਂ ਨੇ ਪ੍ਰਾਇਵੇਟ ਸਕੂਲਾਂ ਨੂੰ ਪਿੱਛੇ ਛੱਡਿਅ ਹੈ, ਉੱਥੇ ਹੀ ਮਾਪਿਆਂ ਦਾ ਵਿਸ਼ਵਾਸ ਵੀ ਮੁੜ ਸਰਕਾਰੀ ਸਕੂਲਾਂ ਵਿਚ ਬੱਝਿਆ ਹੈ ਅਤੇ ਸਰਕਾਰੀ ਸਕੂਲਾ ਵਿੱਚ 3.50 ਲੱਖ ਦਾਖਲੇ ਵਧੇ ਹਨ ।

ਇਸ ਮੌਕੇ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਪਿਛਲੇ ਸਾਲ ਤੋਂ ਕੋਡਿਵ-19 ਦੇ ਰੂਪ ਵਿੱਚ ਸਾਨੂੰ ਸਭਨਾਂ ਨੂੰ ਇੱਕ ਘਾਤਕ ਮਹਾਂਮਾਰੀ ਦਾ ਸਾਹਮਣਾ ਕਰਨਾ ਪਿਆ ਅਤੇ ਪੰਜਾਬ ਸਰਕਾਰ ਜਿਥੇ ਇੱਕ ਪਾਸੇ ਕੋਰੋਨਾ ਪ੍ਰਕੋਪ ਦਾ ਖਾਤਮਾ ਕਰਨ ਵਿੱਚ ਜੁਟੀ ਹੋਈ ਹੈ ਉਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਰਾਜ ਦਾ ਸਰਵਪੱਖੀ ਵਿਕਾਸ ਵੀ ਜੰਗੀ ਪੱਧਰ ‘ਤੇ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਹਮੇਸ਼ਾਂ ਪੰਜਾਬ ਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਕੀਤੀ ਹੈ । ਇਸ ਔਕੜਾਂ ਭਰੇ ਸਮੇਂ ਦੌਰਾਨ ਵੀ ਪੰਜਾਬ ਸਰਕਾਰ ਆਪਣੇ ਵੱਲੋਂ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰਨ ਲਈ ਦ੍ਰਿੜਤਾ ਨਾਲ ਕੰਮ ਕਰ ਰਹੀ ਹੈ ਅਤੇ ਲੋਕਾ ਦੀ ਮੰਗਾਂ ਨੂੰ ਪਹਿਲ ਦੇ ਅਧਾਰ ਤੇ ਪੂਰਾ ਕਰ ਰਹੀ ਹੈ । ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਇਸ ਇਲਾਕੇ ਵਿੱਚ ਸਕੂਲ ਦੀ ਇਮਾਰਤ ਦੀ ਕਾਫੀ ਪੁਰਾਣੀ ਮੰਗ ਸੀ , ਜਿਸ ਨੂੰ ਅੱਜ ਪੂਰਾ ਕੀਤਾ ਗਿਆ । ਉਨ੍ਹਾਂ ਦੱਸਿਆ ਕਿ 85900 ਸੁਕੇਅਰ ਫੁੱਟ ਖੇਤਰ ਵਾਲੇ ਪਲਾਟ ਚ ਤਿੰਨ ਮੰਜ਼ਿਲਾਂ ਇਮਾਰਤ ਦੀ ਉਸਾਰੀ 13 ਕਰੋੜ ਰੁਪਏ ਦੀ ਲਾਗਤ ਨਾਲ ਕੀਤੀ ਜਾਵੇਗੀ । ਉਨ੍ਹਾਂ ਦੱਸਿਆ ਕਿ ਧਰਾਤਲ ਮੰਜ਼ਿਲ ਦਾ ਕਵਰਡ ਖੇਤਰ 22600 ਸੁਕੇਅਰ ਫੁੱਟ, ਪਹਿਲੀ ਅਤੇ ਦੂਜ਼ੀ ਮੰਜ਼ਿਲ ਕਰਮਵਾਰ 22250 -22250 ਸੁਕੇਅਰ ਫੁੱਟ ਅਤੇ ਤੀਜ਼ੀ ਮੰਜਿਲ ਦਾ ਕਵਰਡ ਖੇਤਰ16050 ਸੁਕੇਅਰ ਫੁੱਟ ਹੋਵੇਗਾ। ਉਨ੍ਹਾਂ ਦੱਸਿਆ ਕਿ ਖੇਡ ਮੈਦਾਨ ਅਤੇ ਖੁੱਲੀ ਜਗ੍ਹਾ ਲਈ 17900 ਸੁਕੇਅਰ ਫੁੱਟ ਥਾਂ ਰੱਖੀ ਗਈ ਹੈ।

ਸ. ਸਿੱਧੂ ਨੇ ਦੱਸਿਆ ਕਿ ਐਸ.ਏ.ਐਸ ਨਗਰ ਮੈਡੀਕਲ ਹੱਬ ਵਝੋਂ ਵਿਕਸਤ ਹੋ ਰਿਹਾ ਹੈ । ਨਾਗਰਿਕਾਂ ਦੀ ਪਹਿਲੀ ਲੋੜ ਸਿਹਤ ਸੇਵਾਵਾਂ ਅਤੇ ਦੂਜੀ ਮੁੱਢਲੀ ਲੋੜ ਅੱਛੀ ਸਿੱਖਿਆ ਹੁੰਦੀ ਹੈ ਜੋ ਇਸ ਸ਼ਹਿਰ ਚ ਪੂਰੀ ਕੀਤੀ ਜਾ ਰਹੀ ਹੈ।ਅੱਛੀ ਸਿੱਖਿਆ ਅਤੇ ਸਿਹਤ ਹੀ ਪਰਿਵਾਰ, ਸੂਬੇ ਅਤੇ ਦੇਸ਼ ਦੇ ਵਿਕਾਸ ਦੀ ਨਿਸ਼ਾਨੀ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਹਲਕਾ ਐਸ.ਏ.ਐਸ ਨਗਰ ਦੇ ਸ਼ਹਿਰੀ ਅਤੇ ਦਿਹਾਤੀ ਖੇਤਰ ਵਿੱਚ ਜੰਗੀ ਪੱਧਰ ‘ਤੇ ਵਿਕਾਸ ਕਾਰਜ ਚੱਲ ਰਹੇ ਹਨ ਅਤੇ ਇਨ੍ਹਾਂ ਵਿੱਚ ਕਿਸੇ ਤਰ੍ਹਾਂ ਦੀ ਕੋਈ ਖੜੋਤ ਨਹੀਂ ਆਉਣ ਦਿੱਤੀ ਜਾਵੇਗੀ।ਸ. ਸਿੱਧੂ ਨੇ ਦੱਸਿਆ ਕਿ ਐਸ.ਏ.ਐਸ ਨਗਰ ਹਲਕੇ ਵਿੱਚ ਤਿੰਨ ਨਵੇ ਹਸਪਤਾਲ ਬਣਾਏ ਜਾਣਗੇ ।ਸੈਕਟਰ 69 ਅਤੇ ਸੈਕਟਰ 79 ਵਿਖੇ ਦੋ ਅਰਬਨ ਪ੍ਰਾਇਮਰੀ ਹੈਲਥ ਸੈਂਟਰ ਅਤੇ ਪਿੰਡ ਸਨੇਟਾ ਵਿਖੇ ਪ੍ਰਾਇਮਰੀ ਹੈਲਥ ਸੈਂਟਰ ਬਣਾਏ ਜਾਣਗੇ ਜੋ 4-6 ਮਹੀਨੇ ਵਿਚ ਪੂਰੇ ਹੋ ਜਾਣਗੇ।ਫੇਜ਼-3ਬੀ 1 ਚ ਬਣ ਰਿਹਾ ਕਮਿਊਨਿਟੀ ਹੈਲਥ ਸੈਂਟਰ ਵੀ ਇਸ ਸਾਲ ਅਕਤੂਬਰ ਵਿੱਚ ਪੂਰਾ ਹੋ ਜਾਵੇਗਾ ।
ਇਸ ਤੋਂ ਪਹਿਲਾਂ ਪਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਸ. ਬਾਜਵਾ ਨੇ ਕੁੱਝ ਕਾਂਗਰਸੀ ਆਗੂਆਂ ਵੱਲੋਂ ਆਪਣੇ ਮਤਭੇਦ ਪਾਰਟੀ ਹਾਈ ਕਮਾਂਡ ਕੋਲ ਰੱਖਣ ਤੋਂ ਪਹਿਲਾਂ ਮੀਡੀਆ ਦੇ ਅੱਗੇ ਰੱਖਣ ਨੂੰ ਮੰਦਭਾਗਾ ਦਸਿਆ ਅਤੇ ਐਸ ਕੀਤੀ ਕਿ ਇਸ ਦਾ ਹੱਲ ਹਾਈ ਕਮਾਂਡ ਦੇ ਪੱਧਰ ਤੇ ਛੇਤੀ ਹੋ ਜਾਵੇਗਾ।
ਇਸ ਮੌਕੇ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ , ਸ. ਸਿੱਧੂ ਦੇ ਸਿਆਸੀ ਸਲਾਹਕਾਰ ਅਤੇ ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਸ੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀਕਲਾਂ ,ਡਿਪਟੀ ਮੇਅਰ ਨਗਰ ਨਿਗਮ ਕੁਲਜੀਤ ਸਿੰਘ ਬੇਦੀ, ਜ਼ਿਲ੍ਹਾ ਪ੍ਰਧਾਨ ਯੂਥ ਕਾਂਗਰਸ ਕਮੇਟੀ ਐਡਵੋਕੇਟ ਕੰਵਰਬੀਰ ਸਿੰਘ ਸਿੱਧੂ, ਸਾਬਕਾ ਸੀਨੀਅਰ ਡਿਪਟੀ ਮੇਅਰ ਨਗਰ ਨਿਗਮ ਸ੍ਰੀ ਰਿਸ਼ਪ ਜੈਨ, ਜਸਬੀਰ ਸਿੰਘ ਮਣਕੂ, ਕੁਲਵੰਤ ਸਿੰਘ ਕਲੇਰ,ਹਰਸ਼ਪ੍ਰੀਤ ਕੌਰ ਭਮਰਾ ( ਚਾਰੇ ਕੌਸਲਰ) ਗੁਰਚਰਨ ਸਿੰਘ ਭਮਰਾ ਸਮੇਤ ਪੰਚਾਇਤੀ ਰਾਜ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਸਨ ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 16 June 2026 | Ang 601 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 16 June 2026 | Ang 601 I ਅੱਜ ਦਾ ਹੁਕਮਨਾਮਾ

by Ankit
June 16, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 16-06-2026 |...

ਕੋਰਟ ਕੰਪਲੈਕਸ ‘ਚ ਡਿਊਟੀ ਦੌਰਾਨ ASI ਨੂੰ ਲੱਗੀ ਗੋਲੀ; ਹਾਲਤ ਗੰਭੀਰ

ਕੋਰਟ ਕੰਪਲੈਕਸ ‘ਚ ਡਿਊਟੀ ਦੌਰਾਨ ASI ਨੂੰ ਲੱਗੀ ਗੋਲੀ; ਹਾਲਤ ਗੰਭੀਰ

by Jaspreet Kaur
June 15, 2026
0

ਕੋਰਟ ਕੰਪਲੈਕਸ 'ਚ ਡਿਊਟੀ ਦੌਰਾਨ ASI ਨੂੰ ਲੱਗੀ ਗੋਲੀ; ਹਾਲਤ ਗੰਭੀਰ ਤਰਨਤਾਰਨ, 15 ਜੂਨ 2026 (ਵਿਸ਼ਵ ਵਾਰਤਾ): ਤਰਨਤਾਰਨ ਦੇ ਪੱਟੀ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 15, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 15 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਮਜ਼ਦੂਰ ਦੀ ਧੀ ਲਈ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਬਣਿਆ ਸਹਾਰਾ

ਮਜ਼ਦੂਰ ਦੀ ਧੀ ਲਈ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਬਣਿਆ ਸਹਾਰਾ

by Jaspreet Kaur
June 15, 2026
0

ਮਜ਼ਦੂਰ ਦੀ ਧੀ ਲਈ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਬਣਿਆ ਸਹਾਰਾ ਲੁਧਿਆਣਾ, 15 ਜੂਨ (ਵਿਸ਼ਵ ਵਾਰਤਾ): ਲੁਧਿਆਣਾ ਦੇ ਸਾਹਨੇਵਾਲ ਦੀ ਰਹਿਣ ਵਾਲੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Hukamnama Sri Darbar Sahib Today – 16 June 2026 | Ang 601 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 16 June 2026 | Ang 601 I ਅੱਜ ਦਾ ਹੁਕਮਨਾਮਾ

by Ankit
June 16, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 16-06-2026 |...

Most Popular

Breaking: Ex Boyfriend ਨੇ ਦਫਤਰ ‘ਚ ਜਾ ਕੇ ਚਾਕੂ ਨਾਲ ਕੀਤਾ ਕੁੜੀ ਦਾ ਕਤਲ

Breaking: Ex Boyfriend ਨੇ ਦਫਤਰ ‘ਚ ਜਾ ਕੇ ਚਾਕੂ ਨਾਲ ਕੀਤਾ ਕੁੜੀ ਦਾ ਕਤਲ

by Ranjit Singh
2 weeks ago
0

Breaking: Ex Boyfriend ਨੇ ਦਫਤਰ 'ਚ ਜਾ ਕੇ ਚਾਕੂ ਨਾਲ ਕੀਤਾ ਕੁੜੀ ਦਾ ਕਤਲ ਮੋਹਾਲੀ, 5 ਜੂਨ (ਵਿਸ਼ਵ ਵਾਰਤਾ): ਮੋਹਾਲੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 