13 ਸਤੰਬਰ ਨੂੰ ਬਟਾਲਾ ਵਿੱਚ ਹੋਵੇਗੀ ਸਰਕਾਰੀ ਛੁੱਟੀ,ਪੰਜਾਬ ਸਰਕਾਰ ਨੇ ਕੀਤਾ ਐਲਾਨ

ਚੰਡੀਗੜ੍ਹ, 11ਸਤੰਬਰ(ਵਿਸ਼ਵ ਵਾਰਤਾ)-ਪੰਜਾਬ ਸਰਕਾਰ ਨੇ ਬਟਾਲਾ ਵਿੱਚ 13 ਸਤੰਬਰ ਦੀ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਵੱਲੋਂ ਇਸ ਦਿਨ ਸਾਰੇ ਸਰਕਾਰੀ ਤੇ ਗੈਰ ਸਰਕਾਰੀ ਵਿਦਿਅਕ ਅਦਾਰਿਆਂ ਤੇ ਸਰਕਾਰੀ ਦਫਤਰਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।























