ਸੰਗਰੂਰ ਦੇ ਪਿੰਡ ਮਹਿਲਾਂ ਚੌਂਕ ਵਿਖੇ ਪਿੰਡ ਵਾਸੀਆਂ ਨੇ ਸੰਗਰੂਰ-ਦਿੱਲੀ ਹਾਈਵੇਅ (NH71) ਕੀਤਾ ਜਾਮ
ਸੁਖਬੀਰ ਬਾਦਲ ਨੇ ਕੇਂਦਰੀ ਮੰਤਰੀ ਕੋਲ ਚੁੱਕਿਆ ਮੁੱਦਾ,ਪੰਜਾਬ ਸਰਕਾਰ ਕੋਲੋਂ ਪੀੜਤ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਦੇਣ ਦੀ ਕੀਤੀ ਮੰਗ
ਚੰਡੀਗੜ੍ਹ,20 ਅਪ੍ਰੈਲ(ਵਿਸ਼ਵ ਵਾਰਤਾ) ਸੋਮਵਾਰ ਨੂੰ ਸੰਗਰੂਰ ਦੇ ਪਿੰਡ ਮੇਹਲਾਂ ਚੌਕ ਵਿਖੇ ਹੋਏ ਸੜਕ ਹਾਦਸੇ,ਜਿਸ ਵਿੱਚ ਇੱਕ 13 ਸਾਲਾ ਵਿਦਿਆਰਥਣ ਦੀ ਮੌਤ ਹੋ ਗਈ ਸੀ ਅਤੇ 3 ਹੋਰ ਜਖਮੀ ਹੋ ਗਈਆਂ ਸਨ,ਦੇ ਮਾਪਿਆਂ ਅਤੇ ਹੋਰ ਪਿੰਡ ਵਾਸੀਆਂ ਵੱਲੋਂ ਸੰਗਰੂਰ-ਦਿੱਲੀ ਹਾਈਵੇਅ ਤੇ ਇਸ ਪਿੰਡ ਵਿੱਚ ਫਲਾਈਓਵਰ ਬਣਾਉਣ ਦੀ ਮੰਗ ਨੂੰ ਲੈ ਕੇ ਜਾਮ ਲਗਾਇਆ ਗਿਆ ਹੈ। ਇਸ ਦੇ ਨਾਲ ਹੀ ਉਹਨਾਂ ਵੱਲੋਂ ਪੀੜਤ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਦੇਣ ਦੀ ਮੰਗ ਵੀ ਕੀਤੀ ਜਾ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਵੀ ਇਹ ਮੁੱਦਾ ਕੇਂਦਰੀ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਕੋਲ ਚੁੱਕਿਆ ਗਿਆ ਹੈ। ਇਸ ਦੇ ਨਾਲ ਹੀ ਉਹਨਾਂ ਨੇ ਵੀ ਪੰਜਾਬ ਸਰਕਾਰ ਨੂੰ ਪੀੜਤ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਦੇਣ ਦੀ ਮੰਗ ਕੀਤੀ ਹੈ।
Also urge Union Minister for Road Transport and Highways @nitin_gadkari ji to order construction of a flyover in this village located on Sangrur-Jind-Delhi highway (NH71) to avoid more such tragedies.@MORTHIndia pic.twitter.com/WdW7KzRgap
— Sukhbir Singh Badal (@officeofssbadal) April 20, 2022