IPL -2021 ਸੀਜ਼ਨ 14
ਅੱਜ ਦਾ ਮੁਕਾਬਲਾ ਚੇਨੱਈ ਨੇ 18 ਰਨਾਂ ਨਾਲ ਜਿੱਤਿਆ
ਲਗਾਤਾਰ ਦਰਜ ਕੀਤੀ ਤੀਸਰੀ ਜਿੱਤ
ਕੋਲਕਾਤਾ ਨਾਈਟ ਰਾਈਡਰਜ਼ ਨੂੰ ਦਿੱਤੀ ਮਾਤ

ਚੰਡੀਗੜ੍ਹ, 21 ਅਪ੍ਰੈਲ(ਵਿਸ਼ਵ ਵਾਰਤਾ)- ਕੋਰੋਨਾ ਮਹਾਂਮਾਰੀ ਦੇ ਚਲਦੇ ਵਿਸ਼ਵ ਦੀ ਸਭ ਤੋਂ ਮਸ਼ਹੂਰ ਕ੍ਰਿਕਟ ਲੀਗ ਇੰਡੀਅਨ ਪ੍ਰੀਮੀਅਰ ਲੀਗ ਦਾ 14 ਵਾਂ ਸੀਜ਼ਨ ਜਾਰੀ ਹੈ। ਆਈਪੀਐਲ ਦੇ 14 ਵੇਂ ਸੀਜ਼ਨ ਦੇ 15 ਵਾਂ ਮੈਚ ਚੇਨਈ ਸੁਪਰ ਕਿੰਗਜ਼ ਅਤੇ ਕੋਲਕਾਤਾ ਨਾਈਟ ਰਾਈਡਰਜ਼ ਵਿਚਾਲੇ ਮੁੰਬਈ ਦੇ ਵਾਨਖੇੜੇ ਸਟੇਡੀਅਮ ਵਿਚਕਾਰ ਖੇਡਿਆ ਗਿਆ। ਲਗਾਤਾਰ ਦੋ ਜਿੱਤਾਂ ਤੋਂ ਉਤਸ਼ਾਹਿਤ ਚੇਨਈ ਦੀ ਟੀਮ ਨੇ ਕੋਲਕਾਤਾ ਦੇ ਖਿਲਾਫ ਆਪਣੀ ਜੇਤੂ ਮੁਹਿੰਮ ਨੂੰ ਜਾਰੀ ਰੱਖਦੇ ਹੋਏ ਅੱਜ ਦੇ ਮੁਕਾਬਲੇ ਵਿੱਚ ਕੋਲਕਾਤਾ ਨੂੰ 18ਰਨਾਂ ਨਾਲ ਮਾਤ ਦਿੱਤੀ। ਚੇਨਈ ਸੁਪਰ ਕਿੰਗਜ਼ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਆਪਣੀਆਂ ਤਿੰਨ ਵਿਕਟਾਂ ਗਵਾ ਕੇ ਕੋਲਕਾਤਾ ਨਾਈਟ ਰਾਈਡਰਜ਼ ਨੂੰ 221 ਰਨਾਂ ਦਾ ਟਿੱਚਾ ਦਿੱਤਾ ਸੀ। ਪਰ ਕੋਲਕਾਤਾ ਦੀ ਟੀਮ 202 ਰਨ ਹੀ ਬਣਾ ਸਕੀ।




















