ਪਹਿਲਵਾਨ ਸੁਸ਼ੀਲ ਕੁਮਾਰ ਦੀ ਪੁਲਿਸ ਨੂੰ ਭਾਲ਼
ਪੁਲਿਸ ਕਰ ਰਹੀ ਹੈ ਲਗਾਤਾਰ ਛਾਪੇਮਾਰੀ
ਦੇਸ਼ ਲਈ ਦੋ ਵਾਰ ਜਿੱਤ ਚੁੱਕੇ ਹਨ ਉਲੰਪਿਕ ਮੈਡਲ
ਦਿੱਲੀ 7 ਮਈ (ਵਿਸ਼ਵ ਵਾਰਤਾ) ਦਿੱਲੀ ਦੇ ਮਾਡਲ ਟਾਊਨ ਦੇ ਸ਼ਾਤਰਸਲ ਸਟੇਡੀਅਮ ਵਿੱਚ ਮੰਗਲਵਾਰ ਨੂੰ ਪਹਿਲਵਾਨਾਂ ਦੇ ਦੋ ਗੁੱਟਾਂ ਵਿੱਚ ਹੋਏ ਝਗੜੇ ਦੌਰਾਨ 5 ਪਹਿਲਵਾਨਾਂ ਨੂੰ ਗੰਭੀਰ ਸੱਟਾਂ ਲੱਗੀਆਂ ਸਨ ,ਜਿਸ ਤੋਂ ਬਾਅਦ ਸਾਰਿਆਂ ਨੂੰ ਇੱਕ ਨਿਜੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ। ਉਹਨਾਂ ਵਿੱਚੋਂ 23 ਸਾਲਾ ਸਾਗਰ ਨਾਮੀ ਪਹਿਲਵਾਨ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ। ਦੋਨਾਂ ਗੁੱਟਾਂ ਦੀ ਲੜਾਈ ਵਿੱਚ ਉਲੰਪਿਕ ਮੈਡਲਿਸਟ ਸੁਸ਼ੀਲ ਕੁਮਾਰ ਦਾ ਨਾਮ ਸਾਹਮਣੇ ਆਇਆ ਹੈ,ਜਿਸ ਤੋਂ ਬਾਅਦ ਉਹਨਾਂ ਦੇ ਘਰ ਵਿੱਚ ਛਾਪੇਮਾਰੀ ਕੀਤੀ ਗਈ ।ਦੇਸ਼ ਲਈ ਦੋ ਵਾਰ ਉਲੰਪਿਕ ਮੈਡਲ ਜਿੱਤਣ ਵਾਲੇ ਸੁਸ਼ੀਲ ਕੁਮਾਰ ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨ। ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਕ੍ਰਾਇਮ ਟੀਮ ਅਤੇ ਐਫਐਸਐਲ ਦੀ ਟੀਮ ਦੇ ਹੱਥ ਕਈ ਅਹਿਮ ਸੁਰਾਗ ਲੱਗੇ ਹਨ। ਇਸ ਤੋਂ ਇਲਾਵਾ ਸੀਸੀਟੀਵੀ ਕੈਮਰਿਆਂ ਦੀ ਰਿਕਾਰਡਿੰਗ ਦੇ ਆਧਾਰ ਤੇ ਹੀ ਪੁਲਿਸ ਸੁਸ਼ੀਲ ਅਤੇ ਉਸਦੇ ਸਾਥੀਆਂ ਦੀ ਭਾਲ਼ ਕਰ ਰਹੀ ਹੈ।