15ਵੇਂ ਬ੍ਰਿਕਸ ਸੰਮੇਲਨ ‘ਚ ਸ਼ਾਮਲ ਹੋਣ ਲਈ ਪ੍ਰਧਾਨ ਮੰਤਰੀ ਮੋਦੀ ਅੱਜ ਹੋਣਗੇ ਰਵਾਨਾ
ਚੰਡੀਗੜ੍ਹ,21ਅਗਸਤ(ਵਿਸ਼ਵ ਵਾਰਤਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ 15ਵੇਂ ਬ੍ਰਿਕਸ ਸੰਮੇਲਨ ‘ਚ ਸ਼ਾਮਲ ਹੋਣ ਲਈ ਅੱਜ ਰਵਾਨਾ ਹੋਣਗੇ। ਉਹ 22 ਤੋਂ 24 ਅਗਸਤ ਤੱਕ ਦੱਖਣੀ ਅਫਰੀਕਾ ਦੇ ਜੋਹਾਨਸਬਰਗ ਸ਼ਹਿਰ ‘ਚ ਰਹਿਣਗੇ। ਇਸ ਦੌਰਾਨ ਉਹ ਕੁਝ ਮੈਂਬਰ ਦੇਸ਼ਾਂ ਨਾਲ ਦੁਵੱਲੀ ਗੱਲਬਾਤ ਵੀ ਕਰਨਗੇ। ਵਿਦੇਸ਼ ਮੰਤਰਾਲੇ ਨੇ 18 ਅਗਸਤ ਨੂੰ ਇਹ ਜਾਣਕਾਰੀ ਦਿੱਤੀ ਸੀ।