ਨਸ਼ਾ ਤਸਕਰਾਂ ਖਿਲਾਫ ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ
15 ਕਿੱਲੋ ਹੈਰੋਇਨ ਅਤੇ ਲੱਖਾਂ ਰੁਪਏ ਦੀ ਡਰੱਗ ਮਨੀ ਸਮੇਤ ਨਾਬਾਲਗ ਕਾਬੂ, ਸਰਹੱਦ ਪਾਰ ਜੁੜੀਆਂ ਤਸਕਰੀ ਦੀਆਂ ਤਾਰਾਂ
ਮੁਹਾਲੀ 9 ਫਰਵਰੀ(ਵਿਸ਼ਵ ਵਾਰਤਾ ਬਿਉਰੋ)- ਪੰਜਾਬ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਮੁਹਿੰਮ ਜੋਰਾਂ ਨਾਲ ਚਲਾਈ ਜਾ ਰਹੀ ਹੈ। ਅੰਮ੍ਰਿਤਸਰ ਦੀ ਕਾਊਂਟਰ ਇੰਟੈਲੀਜੈਂਸ ਟੀਮ ਨੇ ਇੱਕ ਨਾਬਾਲਗ ਨੂੰ ਰਾਮ ਤੀਰਥ ਰੋਡ ਤੇ ਲੱਗੇ ਨਾਕੇ ‘ਤੇ ਗ੍ਰਿਫਤਾਰ ਕੀਤਾ ਹੈ ਅਤੇ ਉਸ ਕੋਲੋਂ 8.4 ਲੱਖ ਰੁਪਏ ਦੀ ਡਰੱਗ ਮਨੀ ਸਮੇਤ 15 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ। ਇਸ ਦੀ ਜਾਣਕਾਰੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦਿੱਤੀ ਹੈ। ਇਸ ਦੇ ਨਾਲ ਹੀ ਉਹਨਾਂ ਦੱਸਿਆ ਕਿ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਰੈਕੇਟ ਦਾ ਮਾਸਟਰਮਾਈਂਡ ਰੇਸ਼ਮ ਸਿੰਘ ਭਗੌੜਾ ਹੈ ਅਤੇ ਉਸ ਦੇ ਖਿਲਾਫ ਐਨਡੀਪੀਐਸ ਦੀਆਂ ਵੱਖ ਵੱਖ ਧਾਰਾਵਾਂ ਹੇਠ PS SSOC, ਅੰਮ੍ਰਿਤਸਰ ਵਿਖੇ ਮਾਮਲ ਦਰਜ ਕੀਤਾ ਗਿਆ ਹੈ।
https://twitter.com/DGPPunjabPolice/status/1623613739743473665?s=20&t=i8J1oaRFgTgVkIAVc_pI6w