ਚੰਡੀਗੜ, 1 ਸਤੰਬਰ – ਆਪ ਦੇ ਸੀਨੀਅਰ ਆਗੂ ਐੱਚ.ਐੱਸ ਫੂਲਕਾ ਨੇ ਸਰਕਾਰ ਨੂੰ ਚੇਤਾਵਨੀ ਦਿਤੀ ਹੈ ਕਿ ਜੇਕਰ ਜਸਟਿਸ ਰਣਜੀਤ ਸਿੰਘ ਦੀ ਰਿਪੋਰਟ ਦੇ ਆਧਾਰ ‘ਤੇ ਬਾਦਲਾਂ ਖਿਲਾਫ 15 ਸਤੰਬਰ ਤੱਕ ਕਾਰਵਾਈ ਨਾ ਕੀਤੀ ਗਈ ਤਾਂ ਉਹ ਵਿਧਾਨ ਸਭਾ ‘ਚੋਂ ਅਸਤੀਫਾ ਦੇ ਦੇਣਗੇ।
ਅੱਜ ਇੱਥੇ ਪੱਤਰਕਾਰ ਸੰਮੇਲਨ ਦੌਰਾਨ ਐੱਚ. ਐੱਸ. ਫੂਲਕਾ ਨੇ ਕਿਹਾ ਕਿ ਰਿਪੋਰਟ ਵਿਚ 3 ਲੋਕਾਂ ਸਾਬਕਾ ਡੀ. ਜੀ. ਪੀ. ਸੁਮੇਧ ਸਿੰਘ ਸੈਣੀ, ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਬੇਅਦਬੀ ਲਈ ਦੋਸ਼ੀ ਠਹਿਰਾਇਆ ਗਿਆ ਹੈ।