15 ਸਾਲ ਪੁਰਾਣੇ ਮਾਮਲੇ ‘ਚ ਕੈਬਿਨਟ ਮੰਤਰੀ ਅਮਨ ਅਰੋੜਾ ਨੂੰ ਸਜ਼ਾ
ਪੜ੍ਹੋ, ਪੂਰੀ ਖਬਰ
ਚੰਡੀਗੜ੍ਹ,21ਦਸੰਬਰ(ਵਿਸ਼ਵ ਵਾਰਤਾ)- ਇਸ ਸਮੇਂ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ 15 ਸਾਲ ਪੁਰਾਣੇ ਇਕ ਕੇਸ ਵਿੱਚ ਸੁਨਾਮ ਦੀ ਅਦਾਲਤ ਨੇ 2 ਸਾਲ ਦੀ ਸਜ਼ਾ ਸੁਣਾਈ ਹੈ। ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਸਮੇਤ 9 ਵਿਅਕਤੀਆਂ ਨੂੰ ਸੁਨਾਮ ਦੀ ਅਦਾਲਤ ਨੇ 2-2 ਸਾਲ ਦੀ ਸਜ਼ਾ ਸੁਣਾਈ ਹੈ। ਸਾਲ 2008 ਵਿੱਚ ਅਮਨ ਅਰੋੜਾ ਦੇ ਜੀਜਾ ਰਜਿੰਦਰ ਦੀਪਾ ਨੇ ਇਨ੍ਹਾਂ ਵਿਅਕਤੀਆਂ ਖ਼ਿਲਾਫ਼ ਘਰ ਵਿੱਚ ਦਾਖ਼ਲ ਹੋ ਕੇ ਕੁੱਟਮਾਰ ਕਰਨ ਦਾ ਕੇਸ ਦਰਜ ਕਰਵਾਇਆ ਸੀ।