ਸੰਸਦ ਦੇ ਬਾਹਰ ਸ਼੍ਰੋਮਣੀ ਅਕਾਲੀ ਦਲ-ਬਹੁਜਨ ਸਮਾਜ ਪਾਰਟੀ ਨੇ ਕੀਤਾ ਪ੍ਰਦਰਸ਼ਨ
ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਕੀਤੀ ਮੰਗ
ਚੰਡੀਗੜ੍ਹ,19 ਜੁਲਾਈ(ਵਿਸ਼ਵ ਵਾਰਤਾ) ਸੰਸਦ ਦੇ ਮਾਨਸੂਨ ਇਜਲਾਸ ਦੇ ਸ਼ੁਰੂ ਹੁੰਦਿਆ ਹੀ ਅੱਜ ਸਰਕਾਰ ਨੂੰ ਵਿਰੋਧੀ ਪਾਰਟੀਆਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ ਹੈ। ਇਸ ਦੇ ਨਾਲ ਹੀ ਪਿਛਲੇ 8 ਮਹੀਨੇ ਤੋਂ ਸੰਘਰਸ਼ ਕਰ ਰਹੇ ਕਿਸਾਨਾਂ ਦੇ ਸਮਰਥਨ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਨੇ ਸੰਸਦ ਦੇ ਬਾਹਰ ਬੋਰਡ ਚੁੱਕ ਕੇ ਵਿਰੋਧ ਪ੍ਰਦਰਸ਼ਨ ਕੀਤਾ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਹ ਬਾਕੀ ਦੀਆਂ ਵਿਰੋਧੀ ਪਾਰਟੀਆਂ ਨਾਲ ਮਿਲ ਕੇ ਇਸ ਮੁੱਦੇ ਨੂੰ ਚੁੱਕਣਗੇ ਅਤ ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣਗੇ।