ਵੱਡੀ ਖਬਰ
ਸਿੱਧੂ ਦੀ ਪ੍ਰਧਾਨਗੀ ਤੇ ਬੋਲੇ ਬ੍ਰਹਮ ਮੋਹਿੰਦਰਾ
ਸਿੱਧੂ ਦੀ ਨਿਯੁਕਤੀ ਦਾ ਸਵਾਗਤ ਹੈ ਪਰ ਉਦੋਂ ਤੱਕ ਨਹੀਂ ਮਿਲਾਂਗਾ ਜਦੋਂ ਤੱਕ ਉਹ ਮੁੱਖ ਮੰਤਰੀ ਨਾਲ ਮਸਲਿਆਂ ਦਾ ਹੱਲ ਨਹੀਂ ਕਰਦੇ: ਬ੍ਰਹਮ ਮਹਿੰਦਰਾ
ਚੰਡੀਗੜ੍ਹ, 20 ਜੁਲਾਈ, 2021(ਵਿਸ਼ਵ ਵਾਰਤਾ):ਪੰਜਾਬ ਦੇ ਸੀਨੀਅਰ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਨੇ ਮੰਗਲਵਾਰ ਨੂੰ ਨਵਜੋਤ ਸਿੰਘ ਸਿੱਧੂ ਨੂੰ ਪ੍ਰਦੇਸ਼ ਕਾਂਗਰਸ ਪ੍ਰਧਾਨ ਨਿਯੁਕਤ ਕਰਨ ਦਾ ਸਵਾਗਤ ਕੀਤਾ ਪਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਆਪਣੇ ਮਸਲਿਆਂ ਦਾ ਹੱਲ ਹੋਣ ਤੱਕ ਉਨ੍ਹਾਂ ਨਾਲ ਨਿੱਜੀ ਮੁਲਾਕਾਤ ਕਰਨ ਤੋਂ ਇਨਕਾਰ ਕਰ ਦਿੱਤਾ।
ਇਥੇ ਜਾਰੀ ਇਕ ਬਿਆਨ ਵਿੱਚ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਸਿੱਧੂ ਦੀ ਨਿਯੁਕਤੀ ਦਾ ਫੈਸਲਾ ਹਾਈ ਕਮਾਂਡ ਨੇ ਲਿਆ ਸੀ ਅਤੇ ਇਸਦਾ ਸਵਾਗਤ ਹੈ।
“ਹਾਲਾਂਕਿ, ਮੈਂ ਉਨ੍ਹਾਂ (ਸਿੱਧੂ) ਨੂੰ ਉਦੋਂ ਤਕ ਨਹੀਂ ਮਿਲਾਂਗਾ ਜਦੋਂ ਤੱਕ ਉਹ ਮੁੱਖ ਮੰਤਰੀ ਨਾਲ ਨਹੀਂ ਮਿਲਦੇ ਅਤੇ ਉਨ੍ਹਾਂ ਨਾਲ ਆਪਣੇ ਮਸਲੇ ਹੱਲ ਨਹੀਂ ਕਰਦੇ”, ਮਹਿੰਦਰਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਵਿਧਾਇਕ ਦਲ ਦੇ ਨੇਤਾ ਹਨ ਅਤੇ ਉਨ੍ਹਾਂ (ਮਹਿੰਦਰਾ) ਦਾ ਫਰਜ਼ ਬਣਦਾ ਹੈ ਉਸ ਦਾ ਪਾਲਣ ਕਰਨ ਲਈ।
ਮੰਤਰੀ ਨੇ ਕਿਹਾ ਕਿ ਸੀ.ਐਲ.ਪੀ ਨੇਤਾ ਹੋਣ ਦੇ ਨਾਲ ਨਾਲ ਮੁੱਖ ਮੰਤਰੀ ਕੈਬਨਿਟ ਦਾ ਵੀ ਮੁਖੀ ਹੁੰਦੇ ਹਨ, ਜਿਸ ਵਿੱਚ ਉਹ ਹਿੱਸਾ ਹਨ, ਮੰਤਰੀ ਨੇ ਇਹ ਸਪੱਸ਼ਟ ਕੀਤਾ ਕਿ ਜਦੋਂ ਤੱਕ ਪੰਜਾਬ ਦੇ ਨਵੇਂ ਨਿਯੁਕਤ ਕੀਤੇ ਗਏ ਪ੍ਰਧਾਨ ਕੈਪਟਨ ਅਮਰਿੰਦਰ ਨਾਲ ਸਾਰੇ ਮੁੱਦਿਆਂ ਦਾ ਹੱਲ ਨਹੀਂ ਕਰਦੇ, ਉਦੋਂ ਤੱਕ ਉਨ੍ਹਾਂ ਦੀ ਨਿੱਜੀ ਤੌਰ ਤੇ ਸਿੱਧੂ ਨੂੰ ਮਿਲਣ ਦੀ ਕੋਈ ਸੰਭਾਵਨਾ ਨਹੀਂ ਹੈ।
ਮਹਿੰਦਰਾ ਨੇ ਕਿਹਾ, “ਸਾਡੀ ਸਮੂਹਿਕ ਜ਼ਿੰਮੇਵਾਰੀ ਹੈ ਅਤੇ ਇਸ ਲਈ ਮੈਂ ਨਵੇਂ ਨਿਯੁਕਤ ਕੀਤੇ ਪ੍ਰਧਾਨ ਨਾਲ ਮੁਲਾਕਾਤ ਕਰਨ ਤੋਂ ਗੁਰੇਜ਼ ਕਰਾਂਗਾ ਜਦੋਂ ਤੱਕ ਉਨ੍ਹਾਂ ਦੇ ਅਤੇ ਮੁੱਖ ਮੰਤਰੀ ਦਰਮਿਆਨ ਮੁੱਦੇ ਹੱਲ ਨਹੀਂ ਹੋ ਜਾਂਦੇ।”