152 ਵੀਂ ਗਾਂਧੀ ਜਯੰਤੀ ਅੱਜ
2 ਅਕਤੂਬਰ ਦੇ ਦਿਨ ਦਾ ਭਾਰਤ ਦੇ ਇਤਿਹਾਸ ਵਿੱਚ ਹੈ ਵਿਸ਼ੇਸ਼ ਮਹੱਤਵ
ਨਵੀਂ ਦਿੱਲੀ,2ਅਕਤੂਬਰ(ਵਿਸ਼ਵ ਵਾਰਤਾ)-ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਗਾਂਧੀ ਜਯੰਤੀ ਦੀ ਪੂਰਵ ਸੰਧਿਆ ‘ਤੇ ਦੇਸ਼ ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਨੇ ਭਾਰਤ ਨੂੰ ਮਹਾਤਮਾ ਗਾਂਧੀ ਦੇ ਸੁਪਨਿਆਂ ਦਾ ਦੇਸ਼ ਬਣਾਉਣ ਦਾ ਪ੍ਰਣ ਲੈਣ ਲਈ ਕਿਹਾ। ਆਪਣੇ ਸੰਦੇਸ਼ ਵਿੱਚ ਰਾਸ਼ਟਰਪਤੀ ਨੇ ਕਿਹਾ ਕਿ ਗਾਂਧੀ ਜਯੰਤੀ ਸਾਰੇ ਭਾਰਤੀਆਂ ਲਈ ਵਿਸ਼ੇਸ਼ ਦਿਨ ਹੈ। ਸਾਡੇ ਸਾਰਿਆਂ ਲਈ ਇਸ ਮੌਕੇ ‘ਤੇ ਗਾਂਧੀ ਜੀ ਦੇ ਸੰਘਰਸ਼ ਅਤੇ ਕੁਰਬਾਨੀ ਨੂੰ ਯਾਦ ਕਰਨ ਦਾ ਮੌਕਾ ਹੈ। ਇਹ ਮੌਕਾ ਸਾਨੂੰ ਸਾਡੇ ਦੇਸ਼ ਦੀ ਖੁਸ਼ਹਾਲੀ ਅਤੇ ਵਿਕਾਸ ਲਈ ਕੰਮ ਕਰਨ ਲਈ ਪ੍ਰੇਰਿਤ ਕਰਦਾ ਹੈ।