ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਅਕਾਸ਼ਦੀਪ ਮਜੀਠੀਆ ਤੇ ਜਾਨਲੇਵਾ ਹਮਲਾ
ਇਨੋਵਾ ਗੱਡੀ ਤੇ ਬਦਮਾਸ਼ਾ ਨੇ ਚਲਾਈਆਂ ਗੋਲੀਆਂ
ਅੰਮ੍ਰਿਤਸਰ,28 ਅਗਸਤ(ਵਿਸ਼ਵ ਵਾਰਤਾ) ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਅਤੇ ਹਲਕਾ ਮਜੀਠਾ ਦੇ ਕਾਂਗਰਸੀ ਆਗੂ ਤੇ ਹਲਕਾ ਮਜੀਠਾ ਦੇ ਇੰਚਾਰਜ ਜਗਵਿੰਦਰਪਾਲ ਸਿੰਘ ਜੱਗਾ ਮਜੀਠੀਆ ਦੇ ਬੇਟੇ ਅਕਾਸ਼ਦੀਪ ਮਜੀਠੀਆ ਤੇ ਕੁੱਝ ਅਣਪਛਾਤੇ ਵਿਅਕਤੀਆਂ ਵੱਲੋਂ ਹਮਲਾ ਕਰਨ ਦੀ ਖਬਰ ਆਈ ਹੈ। ਜਾਣਕਾਰੀ ਅਨੁਸਾਰ ਅਕਾਸ਼ਦੀਪ ਮਜੀਠੀਆ ਇਨੋਵਾ ਗੱਡੀ ਜਿਸ ਦਾ ਨੰਬਰ ਪੀਬੀ 02 ਬੀਐਸ0081 ਵਿੱਤ ਸਥਾਨਕ ਐਕਸਚੇਂਜ ਦੇ ਕੋਲ ਦੀ ਲੰਘ ਰਿਹਾ ਸੀ ਤਾਂ ਉਸ ਤੇ ਬਦਮਾਸ਼ਾਂ ਨੇ ਗੋਲੀਆਂ ਚਲਾ ਦਿੱਤੀਆਂ । ਪੁਲਿਸ ਨੇ ਪੂਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।