ਸ਼੍ਰੋਮਣੀ ਅਕਾਲੀ ਦਲ ਨੇ ਕੀਤਾ ਇੱਕ ਹੋਰ ਉਮੀਦਵਾਰ ਦਾ ਐਲਾਨ
ਦੇਖੋ,ਮੋਗਾ ਤੋਂ ਕਿਸਨੂੰ ਮਿਲੀ 2022 ਦੀਆਂ ਚੋਣਾਂ ਦੀ ਟਿਕਟ
ਚੰਡੀਗੜ੍ਹ,2 ਸਤੰਬਰ(ਵਿਸ਼ਵ ਵਾਰਤਾ) ਪੰਜਾਬ ਵਿੱਚ 2022 ਦੀਆਂ ਚੋਣਾਂ ਦੇ ਸੰਬੰਧ ਵਿੱਚ ਵੱਖ ਵੱਖ ਸਿਆਸੀ ਪਾਰਟੀਆਂ ਨੇ ਤਿਆਰੀ ਸ਼ੁਰੂ ਕਰ ਦਿੱਤੀ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਅੱਜ ਮੋਗਾ ਵਿਖੇ ਰੈਲੀ ਦੌਰਾਨ ਸੀਨੀਅਰ ਆਗੂ ਤੋਤਾ ਸਿੰਘ ਦੇ ਬੇਟੇ ਬਰਜਿੰਦਰ ਸਿੰਘ ਮੱਖਣ ਬਰਾੜ ਨੂੰ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਹਲਕਾ ਮੋਗਾ ਤੋਂ ਅਕਾਲੀ ਦਲ ਅਤੇ ਬਸਪਾ ਦਾ ਸਾਂਝਾ ਉਮੀਦਵਾਰ ਐਲਾਨ ਦਿੱਤਾ ਹੈ।