16ਵੀਂ ਵਿਧਾਨ ਸਭਾ ਦੇ ਪਹਿਲੇ ਸੈਸ਼ਨ ਦਾ ਅੱਜ ਹੈ ਦੂਜਾ ਦਿਨ
ਕੁਲਤਾਰ ਸਿੰਘ ਸੰਧਵਾਂ ਸੰਭਾਲਣਗੇ ਵਿਧਾਨ ਸਭਾ ਸਪੀਕਰ ਦਾ ਅਹੁਦਾ
ਪੜ੍ਹੋ, ਕੀ ਹੋਵੇਗਾ ਸ਼ਡਿਊਲ
ਚੰਡੀਗੜ੍ਹ, 21ਮਾਰਚ(ਵਿਸ਼ਵ ਵਾਰਤਾ)- ਪੰਜਾਬ ਦੀ 16 ਵੀਂ ਵਿਧਾਨ ਸਭਾ ਦਾ ਪਹਿਲਾ ਸੈਸ਼ਨ ਜੋ ਕਿ 17 ਮਾਰਚ ਨੂੰ ਸ਼ੁਰੂ ਹੋਇਆ ਸੀ ,ਦਾ ਅੱਜ ਦੂਜਾ ਦਿਨ ਹੈ। ਅੱਜ ਦੇ ਸ਼ਡਿਊਲ ਅਨੁਸਾਰ ਸੈਸ਼ਨ ਸਵੇਰੇ 11 ਵਜੇ ਸ਼ੁਰੂ ਹੋਵੇਗਾ। ਜਿਸ ਦੌਰਾਨ ਵਿਧਾਨ ਸਭਾ ਸਪੀਕਰ ਆਪਣਾ ਅਹੁਦਾ ਸੰਭਾਲਣਗੇ। ਦੱਸ ਦੱਈਏ ਕਿ ‘ਆਪ’ ਵੱਲੋਂ ਪਹਿਲਾਂ ਹੀ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੂੰ ਵਿਧਾਨ ਸਭਾ ਸਪੀਕਰ ਵਜੋਂ ਨਾਮਜ਼ਦ ਕੀਤਾ ਗਿਆ ਹੈ, ਜਿਹਨਾਂ ਦੀ ਅੱਜ ਰਸਮੀ ਤੌਰ ਤੇ ਨਿਯੁਕਤੀ ਕੀਤੀ ਜਾਵੇਗੀ। ਇਸ ਤੋਂ ਬਾਅਦ 12 ਵਜੇ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਸੰਬੋਧਨ ਕਰਨਗੇ।
ਗੌਰਤਲਬ ਹੈ ਕਿ ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਡਾ.ਇੰਦਰਬੀਰ ਸਿੰਘ ਨਿੱਝਰ ਜਿਨ੍ਹਾਂ ਨੂੰ ਕਿ ਪੰਜਾਬ ਵਿਧਾਨ ਸਭਾ ਦਾ ਪ੍ਰੋਟੈਮ ਸਪੀਕਰ ਲਗਾਇਆ ਗਿਆ ਹੈ, ਨੇ ਵਿਧਾਨ ਸਭਾ ਸੈਸ਼ਨ ਦੇ ਪਹਿਲੇ ਦਿਨ 17 ਮਾਰਚ ਨੂੰ ਸਦਨ ’ਚ ਮੌਜੂਦ ਨਵੇਂ ਚੁਣੇ ਗਏ ਵਿਧਾਇਕਾਂ ਨੂੰ ਸਹੁੰ ਚੁਕਾਈ ਸੀ।























