ਹਰ ਹਫਤੇ ਹੋਇਆ ਕਰੇਗੀ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ
ਕਿਹੜੇ ਦਿਨ ਤੇ ਕਿੰਨੇ ਵਜੇ ਹੋਇਆ ਕਰੇਗੀ ਮੀਟਿੰਗ
ਪੜ੍ਹੋ ,ਮੁੱਖ ਮੰਤਰੀ ਦੇ ਤਾਜ਼ਾ ਹੁਕਮ
ਚੰਡੀਗੜ੍ਹ,25 ਸਤੰਬਰ(ਵਿਸ਼ਵ ਵਾਰਤਾ) ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਕ ਹੁਕਮ ਜਾਰੀ ਕਰਕੇ ਅਧਿਕਾਰੀਆਂ ਨੂੰ ਹਿਦਾਇਤ ਕੀਤੀ ਹੈ ਕਿ ਉਹ ਹਰ ਮੰਗਲਵਾਰ ਸਵੇਰੇ 11:30 ਵਜੇ ਤੋਂ ਬਾਅਦ ਦੁਪਹਿਰ ਢਾਈ ਵਜੇ ਤੱਕ ਮੰਤਰੀਆਂ ਵਿਧਾਇਕਾਂ ਅਤੇ ਹੋਰ ਰਾਜਨੀਤਿਕ ਅਧਿਕਾਰੀਆਂ ਨਾਲ ਮੁਲਾਕਾਤ ਕਰਿਆ ਕਰਨਗੇ।
ਉਹਨਾਂ ਫੈਸਲਾ ਕੀਤਾ ਹੈ ਕਿ ਹਰ ਮੰਗਲਵਾਰ ਬਾਅਦ ਦੁਪਹਿਰ 3 ਵਜੇ ਕੈਬਨਿਟ ਦੀ ਮੀਟਿੰਗ ਹੋਇਆ ਕਰੇਗੀ। ਇਸ ਸੰਬੰਧੀ ਜਾਰੀ ਹੁਕਮਾਂ ਦੀ ਕਾਪੀ ਵੀ ਪੜ੍ਹ ਲਵੋ।