ਸੁਪਰੀਮ ਕੋਰਟ ਨੇ ਯੂਪੀ ਸਰਕਾਰ ਨੂੰ ਪਾਈ ਝਾੜ
ਸੁਪਰੀਮ ਕੋਰਟ ਨੇ ਮਾਮਲੇ ਦੀ ਜਾਂਚ ਵਿੱਚ ਪੁਲਿਸ ਅਤੇ ਪ੍ਰਸ਼ਾਸ਼ਨ ਦੀ ਕਾਰਗੁਜ਼ਾਰੀ ਤੇ ਪ੍ਰਗਟਾਈ ਨਾਰਾਜਗੀ
ਚੰਡੀਗੜ੍ਹ,8ਅਕਤੂਬਰ(ਵਿਸ਼ਵ ਵਾਰਤਾ)- ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੇੜੀ ਵਿਖੇ ਹੋਈ ਹਿੰਸਕ ਘਟਨਾ ਦਾ ਖੁਦ ਨੋਟਿਸ ਲੈਂਦਿਆਂ ਅੱਜ ਅਤੇ ਕੱਲ੍ਹ ਯੂਪੀ ਸਰਕਾਰ ਕੋਲੋਂ ਮਾਮਲੇ ਦੀ ਜਾਂਚ ਲਈ ਚੁੱਕੇ ਕਦਮਾਂ ਦਾ ਜਵਾਬ ਮੰਗਿਆ ਸੀ । ਜਿਸ ਦੀ ਸੁਣਵਾਈ ਅੱਜ ਹੋਈ। ਇਸ ਦੌਰਾਨ ਸੁਪਰੀਮ ਕੋਰਟ ਨੇ ਯੂਪੀ ਸਰਕਾਰ ਨੂੰ ਝਾੜ ਪਾਉਂਦਿਆ ਕਿਹਾ ਕਿ ਮਾਮਲੇ ਦਾ ਮੁੱਖ ਆਰੋਪੀ ਗ੍ਰਿਫਤਾਰ ਕਿਉਂ ਨਹੀਂ ਹੋਇਆ। ਇਸ ਦੇ ਨਾਲ ਹੀ ਕੋਰਟ ਨੇ ਪ੍ਰਸ਼ਾਸ਼ਨ ਅਤੇ ਪੁਲਿਸ ਦੀ ਕਾਰਗੁਜਾਰੀ ਤੇ ਵੀ ਨਾਰਾਜਗੀ ਅਤੇ ਅਸੰਤੁਸ਼ਟੀ ਜਤਾਈ ਹੈ।
ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਯੋਗੀ ਆਦਿੱਤਿਆਨਾਥ ਸਰਕਾਰ ਵੱਲੋਂ ਲਖੀਮਪੁਰ ਵਿੱਚ ਹੋਈਆਂ ਅੱਠ ਮੌਤਾਂ ਵਿੱਚ ਕੀਤੀ ਗਈ ਕਾਰਵਾਈ ਤਸੱਲੀਬਖਸ਼ ਨਹੀਂ ਹੈ। ਸੁਪਰੀਮ ਕੋਰਟ ਨੇ ਕਿਹਾ, “ਅਸੀਂ ਰਾਜ ਸਰਕਾਰ ਦੁਆਰਾ ਹੁਣ ਤੱਕ ਕੀਤੀ ਗਈ ਕਾਰਵਾਈ ਤੋਂ ਸੰਤੁਸ਼ਟ ਨਹੀਂ ਹਾਂ।